ਆਸਟ੍ਰੇਲੀਆ ਦੇ ਸ਼ਹਿਰ ਗ੍ਰਿਫਿਥ ਵਿਖੇ 24ਵਾਂ ਸ਼ਹੀਦੀ ਖੇਡ ਮੇਲਾ 11 ਅਤੇ 12 ਜੂਨ ਨੂੰ

05/10/2022 11:36:38 AM

ਮੈਲਬੌਰਨ/ਸਿਡਨੀ (ਮਨਦੀਪ ਸਿੰਘ ਸੈਣੀ,ਸਨੀ ਚਾਂਦਪੁਰੀ): ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਆਸਟ੍ਰੇਲੀਆ ਦੇ ਗ੍ਰਿਫਿਥ ਸ਼ਹਿਰ ਵਿਖੇ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰਿਫਿਥ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਭਾਈਚਾਰੇ ਦੇ ਸਹਿਯੋਗ ਨਾਲ 24ਵਾਂ ਸ਼ਹੀਦੀ ਖੇਡ ਮੇਲਾ 11 ਅਤੇ 12 ਜੂਨ ਨੂੰ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕਾਂ ਨੇ ਦੱਸਿਆ ਕਿ 8 ਜੂਨ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 10 ਜੂਨ ਨੂੰ ਭੋਗ ਪਾਏ ਜਾਣਗੇ। ਉਪਰੰਤ ਗੁਰੂਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ ਅਤੇ ਪੰਥ ਪ੍ਰਸਿੱਧ ਢਾਡੀ ਭਾਈ ਤਰਲੋਚਨ ਸਿੰਘ ਭਮੱਦੀ ਦੇ ਜਥੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ।

ਪੜ੍ਹੋ ਇਹ ਅਹਿਮ ਖ਼ਬਰ- ਅੰਮ੍ਰਿਤਸਰ ਤੋਂ ਇਟਲੀ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ 

ਇਸ ਸ਼ਹੀਦੀ ਖੇਡ ਮੇਲੇ ਵਿੱਚ ਆਸਟ੍ਰੇਲੀਆ ਦੇ ਵੱਖ ਵੱਖ ਸ਼ਹਿਰਾਂ ਅਤੇ ਨਿਊਜ਼ੀਲ਼ੈਂਡ ਤੋਂ ਟੀਮਾਂ ਹਿੱਸਾ ਲੈ ਰਹੀਆਂ ਹਨ ਤੇ ਕਬੱਡੀ, ਫੁੱਟਬਾਲ, ਵਾਲੀਬਾਲ, ਬੱਚਿਆਂ ਦੀਆਂ ਦੌੜਾਂ ਅਤੇ ਰੱਸਾਕੱਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਔਰਤਾਂ ਅਤੇ ਬੱਚਿਆਂ ਲਈ ਮਿਊਜ਼ੀਕਲ ਚੇਅਰ ਅਤੇ ਹੋਰ ਦਿਲਚਸਪ ਮੁਕਾਬਲੇ ਰੱਖੇ ਗਏ ਹਨ।ਖਾਲਸਾਈ ਸ਼ਾਨ ਦਾ ਪ੍ਰਤੀਕ ਗਤਕਾ, ਦਸਤਾਰ ਮੁਕਾਬਲੇ ਅਤੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਜਾਣਕਾਰੀ ਭਰਪੂਰ ਪ੍ਰਦਰਸ਼ਨੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੇ।ਜ਼ਿਕਰਯੋਗ ਹੈ ਕਿ ਇਸ ਖੇਡ ਮੇਲੇ ਨੂੰ ਸਿੱਖ ਖੇਡਾਂ ਤੋਂ ਬਾਅਦ ਆਸਟ੍ਰੇਲੀਆ ਦਾ ਦੂਜਾ ਸਭ ਤੋਂ ਵੱਡਾ ਖੇਡ ਮੇਲਾ ਹੋਣ ਦਾ ਮਾਣ ਹਾਸਲ ਹੈ ਤੇ ਇਸ ਵਾਰ ਇਸ ਸ਼ਹੀਦੀ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਇਕੱਠ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।


Vandana

Content Editor

Related News