ਮੈਲਬੌਰਨ ''ਚ ਫਰੈਂਡਸ ਯੂਨਾਈਟਡ ਸਪੋਰਟਸ ਕਲੱਬ ਦੀ ਮਨਾਈ ਗਈ 5ਵੀਂ ਵਰ੍ਹੇਗੰਢ
Sunday, Jul 09, 2023 - 04:10 PM (IST)
ਮੈਲਬੌਰਨ (ਮਨਦੀਪ ਸਿੰਘ ਸੈਣੀ)– ਬੀਤੇ ਸ਼ੁੱਕਰਵਾਰ ਫਰੈਂਡਸ ਯੂਨਾਈਟਡ ਸਪੋਰਟਸ ਕਲੱਬ ਦੀ ਪੰਜਵੀਂ ਵਰੇਗੰਢ ਮੌਕੇ ਮੈਲਬੌਰਨ ਦੇ ਮੈਲਟਨ ਕਮਿਊਨਟੀ ਹਾਲ ਵਿੱਚ ਇੱਕ ਸਮਾਜਿਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੈਲਟਨ ਹਲਕੇ ਦੇ ਸੰਸਦ ਮੈਂਬਰ ਸਟੀਵ ਮੈਕਗੀਅ ਮੁੱਖ ਮਹਿਮਾਨ ਵਜ਼ੋਂ ਸ਼ਾਮਲ ਹੋਏ। ਇਸ ਮੌਕੇ ਪਿਛਲੇ ਦਿਨੀਂ ਸਮਾਪਤ ਹੋਈਆਂ ਗ੍ਰਿਫਿਥ ਖੇਡਾਂ ਦੌਰਾਨ ਰੱਸ਼ਾਕਸ਼ੀ ਵਿੱਚ ਪਹਿਲਾ ਅਤੇ ਫੁੱਟਬਾਲ ਵਿੱਚ ਦੂਜਾ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-5ਵੀਆਂ ਨਿਊਜ਼ੀਲੈਂਡ ਸਿੱਖ ਖੇਡਾਂ ਦਾ ਹੋਇਆ ਐਲਾਨ
ਮੁੱਖ ਮਹਿਮਾਨ ਨੇ ਸਮੂਹ ਕਲੱਬ ਮੈਂਬਰਾਂ ਨੂੰ ਵਰ੍ਹੇਗੰਢ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਆਸਟ੍ਰੇਲੀਆ ਵਿੱਚ ਖੇਡਾਂ ਦਾ ਸਮਾਜ ਪ੍ਰਤੀ ਮਹੱਤਵਪੂਰਨ ਯੋਗਦਾਨ ਹੈ ਅਤੇ ਪੰਜਾਬੀ ਭਾਈਚਾਰਾ ਇਸ ਖੇਤਰ ਵਿੱਚ ਸ਼ਮੂਲੀਅਤ ਕਰਕੇ ਨਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਵਡਮੁੱਲਾ ਰੋਲ ਨਿਭਾ ਰਿਹਾ ਹੈ। ਇਸ ਮੌਕੇ ਸਮੂਹ ਕਲੱਬ ਅਹੁਦੇਦਾਰਾਂ ਵੱਲੋਂ ਸੰਸਦ ਮੈਂਬਰ ਸਟੀਵ ਮੈਕਗੀਅ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਅੰਤ ਵਿੱਚ ਕਲੱਬ ਪ੍ਰਧਾਨ ਜੱਸੀ ਮਾਨ, ਕੋਚ ਜਿੰਦਰ ਤੂਰ ਅਤੇ ਕੈਪਟਨ ਦਵਿੰਦਰ ਕਿਰਾਲੀ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।