ਕਿਆਂਪੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 74ਵੀਂ ਬਰਸੀ ਸਬੰਧੀ ਸਮਾਗਮ ਆਯੋਜਿਤ

06/05/2024 12:13:14 PM

ਮਿਲਾਨ/ਇਟਲੀ  (ਸਾਬੀ ਚੀਨੀਆ): ਇਟਲੀ ਦੇ ਵਿਚੈਂਸਾ ਜ਼ਿਲ੍ਹੇ ਵਿੱਚ ਸਥਿੱਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋਂ ਵਿਖੇ ਵਿੱਦਿਆ ਦੇ ਦਾਨੀ ,ਮਹਾਨ ਸਮਾਜ ਸੁਧਾਰਕ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਾਲਾਨਾ 74ਵੀਂ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਇਟਲੀ ਦੇ ਵੱਖ-ਵੱਖ ਇਲਾਕਿਆਂ 'ਚੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਰਧਾ ਤੇ ਉਤਸ਼ਾਹਪੂਰਵਕ ਢੰਗ ਦੇ ਨਾਲ ਸ਼ਿਰਕਤ ਕੀਤੀ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਵੀਜ਼ਾ ਫ੍ਰੀ ਐਂਟਰੀ ਦਾ ਐਲਾਨ

ਸਮਾਗਮ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ। ਇਸ ਮੌਕੇ ਭਾਈ ਜਤਿੰਦਰਪਾਲ ਸਿੰਘ (ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਦੁਆਰਾ ਗੁਰਬਾਣੀ ਸ਼ਬਦਾਂ ਦਾ ਰਸ-ਭਿੰਨੜਾਂ ਕੀਰਤਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪਦਾਰਥਾਂ ਦੇ ਸਟਾਲ ਲਗਾਏ ਗਏ ਸਨ। ਇਸ ਸਮਾਗਮ ਨੂੰ ਕਰਵਾਉਣ ਲਈ ਕਿਆਂਪੋ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਗੁਰਦੇਵ ਸਿੰਘ ਭਦਾਸ, ਭਾਈ ਬਲਕਾਰ ਸਿੰਘ ਅਤੇ ਭਾਈ ਬਲਜੀਤ ਸਿੰਘ ਨਾਰੰਗਪੁਰ ਵਾਇਸ ਪ੍ਰੈਜੀਡੈਂਟ,ਅਵਤਾਰ ਸਿੰਘ ਮਿਆਣੀ ਸੈਕਟਰੀ,ਮਨਜੀਤ ਸਿੰਘ ਖਜਾਨਚੀ ਤਜਿੰਦਰ ਸਿੰਘ ਵਾਇਸ ਖਜਾਨਚੀ,ਸ:ਤਰਸੇਮ ਸਿੰਘ,ਮਹਿੰਦਰ ਸਿੰਘ ,ਪ੍ਰੇਮ ਸਿੰਘ ਸਲਾਹਕਾਰ ਅਤੇ ਹਰਵਿੰਦਰ ਸਿੰਘ ਸੋਢੀ ਆਦਿ ਦੁਆਰਾ ਬਹੁਤ ਹੀ ਸੁਚੱਜੇ ਪ੍ਰਬੰਧ ਕੀਤੇ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News