ਇਟਲੀ ਦੇ ਪੁਰਾਤਨ ਗੁਰਦੁਆਰਾ ਸਾਹਿਬ ਲਵੀਨੀਓ ਦੇ ਪ੍ਰਬੰਧਕੀ ਢਾਂਚੇ ਦੀ ਸਰਬ ਸੰਮਤੀ ਨਾਲ ਹੋਈ ਚੋਣ
Tuesday, Apr 23, 2024 - 03:00 PM (IST)
ਮਿਲਾਨ/ਇਟਲੀ (ਸਾਬੀ ਚੀਨੀਆ): ਸੈਂਟਰ ਇਟਲੀ ਦੇ ਪੁਰਾਤਨ ਅਤੇ ਸਭ ਤੋਂ ਵੱਡੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨਿਓ ਦੀ 30 ਮੈਂਬਰੀ ਪ੍ਰਬੰਧਕ ਕਮੇਟੀ ਦੀ ਸਰਬ ਸੰਮਤੀ ਨਾਲ ਚੌਣ ਮੁਕੰਮਲ ਹੋ ਗਈ ਹੈ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਦੀਆਂ ਸੰਗਤਾਂ ਨੇ ਪ੍ਰਬੰਧਕੀ ਢਾਂਚੇ ਵਿੱਚ ਫੇਰ ਬਦਲ ਕਰਦਿਆਂ ਆਉਂਦੇ ਸਾਲਾਂ ਲਈ ਨਵੀਂ ਪ੍ਰਬੰਧਕ ਕਮੇਟੀ ਦਾ ਸਰਬ ਸੰਮਤੀ ਦੇ ਨਾਲ ਗਠਨ ਕਰ ਲਿਆ ਹੈ। ਬੜੇ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਤਰੀਕੇ ਦੇ ਨਾਲ ਨਵੇਂ ਸੇਵਾਦਾਰਾਂ ਦੀ ਚੋਣ ਹੋਈ।
ਪੜ੍ਹੋ ਇਹ ਅਹਿਮ ਖ਼ਬਰ-ਗੈਰ ਕਾਨੂੰਨੀ ਢੰਗ ਨਾਲ UK ਆਉਣ ਵਾਲਿਆਂ ਨੂੰ ਝਟਕਾ, ਬ੍ਰਿਟਿਸ਼ ਸੰਸਦ ਦੁਆਰਾ ਰਵਾਂਡਾ ਸ਼ਰਨਾਰਥੀ ਬਿੱਲ ਪਾਸ
ਦੱਸਣਯੋਗ ਹੈ ਕਿ ਇਸ ਗੁਰਦੁਆਰਾ ਸਾਹਿਬ ਦੇ ਹਰ ਪੰਜ ਸਾਲ ਬਾਅਦ ਪੁਰਾਣੇ ਸੇਵਾਦਾਰ ਸੇਵਾ ਛੱਡਕੇ ਨਵੇਂ ਪ੍ਰਬੰਧਕਾਂ ਨੂੰ ਗੁਰਦੁਆਰਾ ਸਾਹਿਬ ਲਈ ਸੇਵਾ ਕਰਨ ਦਾ ਮੌਕਾ ਦਿੰਦੇ ਹਨ ਅਤੇ ਠੀਕ ਇਸੇ ਤਰ੍ਹਾਂ ਹੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦਿਆਂ ਤੋਂ ਅਸਤੀਫੇ ਦਿੰਦੇ ਹੋਏ ਨਵੇਂ ਪ੍ਰਬੰਧਕਾਂ ਨੂੰ ਆਵਾਜ਼ ਦਿੱਤੀ ਤਾਂ ਜੋ ਉਹ ਗੁਰਦੁਆਰਾ ਦੇ ਪ੍ਰਬੰਧਾਂ ਨੂੰ ਚਲਾਉਣ ਲਈ ਆਪਣੀਆਂ ਸੇਵਾਵਾਂ ਦੇ ਸਕਣ। ਇਸ ਦੌਰਾਨ 30 ਮੈਂਬਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿਚ ਖੜ੍ਹੇ ਹੋਕੇ ਮੈਂਬਰਾਂ ਵਜੋਂ ਸੇਵਾ ਲਈ, ਜਿੰਨਾਂ ਆਪਸੀ ਸਹਿਮਤੀ ਨਾਲ ਭਾਈ ਜਿੰਦਰ ਸਿੰਘ ਬੱਲ ਨੂੰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਤੌਰ 'ਤੇ ਸੇਵਾ ਦਿੰਦਿਆ ਹੋਰਨਾਂ ਨੌਜਵਾਨਾਂ ਨੂੰ ਵੱਖ-ਵੱਖ ਸੇਵਾਵਾਂ ਨਿਭਾਉਣ ਲਈ ਡਿਊਟੀਆਂ ਲਾਈਆਂ। ਭਾਈ ਅਜੀਤ ਸਿੰਘ ਥਿੰਦ ਭਾਈ ਮੇਹਰ ਸਿੰਘ ਅਤੇ ਭਾਈ ਰਾਜਵਿੰਦਰ ਸਿੰਘ ਦੁਆਰਾ ਨਵੇਂ ਚੁਣੇ ਸੇਵਾਦਾਰਾਂ ਨੂੰ ਵਧਾਈ ਦਿੰਦਿਆਂ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਨੂੰ ਇਸੇ ਤਰ੍ਹਾਂ ਜਾਰੀ ਰੱਖਣ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਵਿਸ਼ਵਾਸ਼ ਦਿਵਾਉਂਦੇ ਨਵੇਂ ਚੁਣੇ ਪ੍ਰਧਾਨ ਜਿੰਦਰ ਸਿੰਘ ਬੱਲ ਨੂੰ ਸਿਰਪਾਓ ਦੇਕੇ ਸਨਮਾਨਿਤ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।