ਅਮਰੀਕੀ ਫੈਡਰਲ ਨੇ ਲਗਾਤਾਰ 10ਵੀਂ ਵਾਰ ਵਿਆਜ ਦਰਾਂ 'ਚ ਕੀਤਾ ਵਾਧਾ, ਜਾਣੋ ਕਾਰਨ

05/04/2023 11:33:03 AM

ਨਵੀਂ ਦਿੱਲੀ — ਅਮਰੀਕਾ 'ਚ ਬੈਂਕਿੰਗ ਸੰਕਟ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਇਕ ਤੋਂ ਬਾਅਦ ਇਕ ਬੈਂਕ ਡੁੱਬ ਰਹੇ ਹਨ। ਵਿਆਜ ਦਰਾਂ ਲਗਾਤਾਰ ਵਧ ਰਹੀਆਂ ਹਨ। ਬੈਂਕਿੰਗ ਸੰਕਟ ਅਤੇ ਮਹਿੰਗਾਈ ਦਰਮਿਆਨ ਦਬਾਅ ਹੇਠ ਯੂਐਸ ਫੈਡਰਲ ਨੇ ਵਿਆਜ ਦਰਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਹੈ। ਅਮਰੀਕਾ ਦੇ ਕੇਂਦਰੀ ਬੈਂਕ ਫੇਡ ਰਿਜ਼ਰਵ ਨੇ ਲਗਾਤਾਰ 10ਵੀਂ ਵਾਰ ਵਿਆਜ ਦਰਾਂ ਵਿੱਚ ਵਾਧਾ ਕੀਤਾ ਹੈ। ਯੂਐਸ ਫੈਡਰਲ ਨੇ ਬੈਂਕਿੰਗ ਸੰਕਟ ਦੇ ਵਿਚਕਾਰ ਮੁਦਰਾਸਫੀਤੀ ਦਾ ਮੁਕਾਬਲਾ ਕਰਨ ਲਈ ਆਪਣੀ ਨੀਤੀਗਤ ਦਰ ਨੂੰ ਫਿਰ ਵਧਾ ਦਿੱਤਾ ਹੈ। ਇਸ ਵਾਰ ਵੀ ਵਿਆਜ ਦਰਾਂ ਵਿੱਚ 25 ਬੇਸਿਸ ਪੁਆਇੰਟ ਦਾ ਵਾਧਾ ਕੀਤਾ ਗਿਆ ਹੈ। ਅਮਰੀਕਾ 'ਚ ਵਿਆਜ ਦਰ 16 ਸਾਲਾਂ 'ਚ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ : ਸਰਕਾਰੀ ਬੈਂਕਾਂ ’ਤੇ ਲੋਨ ਰਿਕਵਰੀ ਦਾ ਦਬਾਅ, 2 ਲੱਖ ਕਰੋੜ ਵਸੂਲਣ ਦਾ ਮਿਲਿਆ ਟਾਰਗੈੱਟ

ਜਾਣੋ ਕੀ ਹੈ ਫੈਡਰਲ ਦੀ ਮਜਬੂਰੀ

ਯੂਐਸ ਫੈਡਰਲ ਨੇ ਇੱਕ ਵਾਰ ਫਿਰ ਵਿਆਜ ਦਰਾਂ ਵਿੱਚ ਵਾਧਾ ਕੀਤਾ ਹੈ। ਮਹਿੰਗਾਈ ਨੂੰ ਕੰਟਰੋਲ ਕਰਨ ਲਈ ਫੈਡਰਲ ਲਗਾਤਾਰ ਵਿਆਜ ਦਰਾਂ ਵਧਾ ਰਿਹਾ ਹੈ। ਵਿਆਜ ਦਰਾਂ ਵਿੱਚ ਲਗਾਤਾਰ 10ਵੀਂ ਵਾਰ ਵਾਧਾ ਕੀਤਾ ਗਿਆ ਹੈ। ਜਿਸ ਦਰ 'ਤੇ ਵਿਆਜ ਦਰਾਂ ਵਧੀਆਂ ਹਨ, ਉਸ ਨੇ ਅਮਰੀਕਾ 'ਚ 43 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਵਿਆਜ ਦਰਾਂ 16 ਸਾਲ ਦੇ ਉੱਚ ਪੱਧਰ 'ਤੇ ਪਹੁੰਚ ਗਈਆਂ ਹਨ। ਤਾਜ਼ਾ ਵਾਧੇ ਤੋਂ ਬਾਅਦ ਵਿਆਜ ਦਰ 5 ਫੀਸਦੀ ਤੋਂ ਵਧ ਕੇ 5.25 ਫੀਸਦੀ ਹੋ ਗਈ ਹੈ।

ਇਹ ਵੀ ਪੜ੍ਹੋ : ਭਾਰਤ 'ਚ WhatsApp ਦੀ ਵੱਡੀ ਕਾਰਵਾਈ! ਮਾਰਚ 'ਚ 47 ਲੱਖ ਖਾਤਿਆਂ 'ਤੇ ਲਗਾਈ ਪਾਬੰਦੀ

ਮਹਿੰਗਾਈ ਇੱਕ ਮਜਬੂਰੀ

ਅਮਰੀਕਾ ਵਿੱਚ ਮਹਿੰਗਾਈ ਲਗਾਤਾਰ ਵੱਧ ਰਹੀ ਹੈ। ਕੋਸ਼ਿਸ਼ਾਂ ਦੇ ਬਾਵਜੂਦ ਮਹਿੰਗਾਈ ਰੁਕਣ ਦਾ ਨਾਂ ਨਹੀਂ ਲੈ ਰਹੀ। ਮਹਿੰਗਾਈ ਨੂੰ ਕੰਟਰੋਲ ਕਰਨਾ ਫੈਡਰਲ ਸਰਕਾਰ ਦੀ ਮਜਬੂਰੀ ਹੈ। ਮਹਿੰਗਾਈ ਨੂੰ ਕਾਬੂ ਕਰਨ ਲਈ, ਫੇਡ ਨੂੰ ਵਿਆਜ ਦਰਾਂ ਵਧਾਉਣੀਆਂ ਪੈਣਗੀਆਂ। ਦੂਜੇ ਪਾਸੇ ਲਗਾਤਾਰ ਵੱਧ ਰਹੀਆਂ ਵਿਆਜ ਦਰਾਂ ਨੇ ਬੈਂਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਬੈਂਕਿੰਗ ਪ੍ਰਣਾਲੀ ਤਬਾਹੀ ਦੇ ਕੰਢੇ ਪਹੁੰਚ ਗਈ ਹੈ। ਅਮਰੀਕਾ ਦੇ ਤਿੰਨ ਬੈਂਕ ਡੁੱਬ ਗਏ ਹਨ। ਕੁਝ ਹੋਰ ਬੈਂਕ ਖਤਰੇ ਵਿੱਚ ਹਨ।

ਇਹ ਵੀ ਪੜ੍ਹੋ : Morgan Stanley 'ਚ ਇਕ ਵਾਰ ਫਿਰ ਛਾਂਟੀ ਦੀ ਤਿਆਰੀ, ਬੈਂਕ ਕਰੇਗਾ 3 ਹਜ਼ਾਰ ਕਰਮਚਾਰੀਆਂ ਨੂੰ ਬਰਖ਼ਾਸਤ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 


Harinder Kaur

Content Editor

Related News