ਅਮਰੀਕੀ ਸੰਸਦ ਮੈਂਬਰ ਨੇ ਅਮਿਤਾਭ ਬੱਚਨ ਨਾਲ ਮੁਲਾਕਾਤ ਦੌਰਾਨ ਕੀਤੀ ਇਹ ਖ਼ਾਸ ਅਪੀਲ
Monday, Aug 14, 2023 - 10:19 AM (IST)
ਵਾਸ਼ਿੰਗਟਨ (ਬਿਊਰੋ) – ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ ਦੁਨੀਆ 'ਚ ਭਾਰਤ ਦੇ ਸਭ ਤੋਂ ਵੱਡੇ ਰਾਜਦੂਤ ਹਨ। ਸੀਨੀਅਰ ਭਾਰਤੀ-ਅਮਰੀਕੀ ਸੰਸਦ ਮੈਂਬਰ ਰੋ ਖੰਨਾ ਨੇ ਮੁੰਬਈ 'ਚ ਅਮਿਤਾਭ ਬੱਚਨ (80) ਨਾਲ ਮੁਲਾਕਾਤ ਕਰਕੇ ਇਹ ਟਿੱਪਣੀ ਕੀਤੀ।
ਇਹ ਖ਼ਬਰ ਵੀ ਪੜ੍ਹੋ : ਅੰਕਿਤਾ ਲੋਖੰਡੇ ਦੇ ਪਿਤਾ ਦਾ 68 ਸਾਲ ਦੀ ਉਮਰ ’ਚ ਦਿਹਾਂਤ, ਪਿਛਲੇ ਕਈ ਦਿਨਾਂ ਤੋਂ ਸਨ ਬੀਮਾਰ
ਖੰਨਾ 'ਕਾਂਗਰੇਸ਼ਨਲ ਇੰਡੀਆ ਕਾਕਸ' ਦੇ ਸਹਿ ਪ੍ਰਧਾਨ ਹਨ ਅਤੇ ਅਮਰੀਕੀ ਸੰਸਦ ਮੈਂਬਰ ਮਾਈਕਲ ਵਾਲਟਜ਼ ਦੇ ਨਾਲ ਭਾਰਤ 'ਚ ਇੱਕ ਵਫਦ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਆਰਟੀਫੀਸ਼ੀਅਲ ਇੰਟੈਲੀਜੈਂਸ, ਭਾਰਤ ਦੀ ਤਰੱਕੀ, ਬੱਚਨ ਦੇ ਪਿਤਾ ਅਤੇ ਅਮਰੀਕਾ-ਭਾਰਤ ਦੇ ਸਬੰਧਾਂ ਦੇ ਮਹੱਤਵ 'ਤੇ ਇੱਕ ਘੰਟੇ ਤੱਕ ਚਰਚਾ ਕੀਤੀ। ਅਮਿਤਾਭ ਬੱਚਨ ਦੀ ਜ਼ਿੰਦਗੀ ਦੀ ਕਹਾਣੀ ਭਾਰਤ ਦੀ ਕਹਾਣੀ ਦਾ ਪ੍ਰਤੀਕ ਹੈ।
ਇਹ ਖ਼ਬਰ ਵੀ ਪੜ੍ਹੋ : ਆਪ੍ਰੇਸ਼ਨ ਮਗਰੋਂ ਮੁੜ ਵਿਗੜੀ ਅਰਮਾਨ ਮਲਿਕ ਦੇ ਪੁੱਤ ਜ਼ੈਦ ਦੀ ਸਿਹਤ, ਕ੍ਰਿਤਿਕਾ ਨੇ ਰੋਂਦੇ ਹੋਏ ਦਿਖਾਈਆਂ ਤਸਵੀਰਾਂ
ਖੰਨਾ ਨੇ ਕਿਹਾ ਕਿ ਮੈਂ ਸ਼੍ਰੀ ਬੱਚਨ ਨੂੰ ਕਿਹਾ ਕਿ ਉਨ੍ਹਾਂ ਨੂੰ ਮੁੜ ਅਮਰੀਕਾ ਦੌਰਾ ਕਰਨਾ ਚਾਹੀਦਾ ਹੈ। ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕੀਤੇ ਇੱਕ ਵੀਡੀਓ 'ਚ ਖੰਨਾ ਮੁੰਬਈ 'ਚ ਬੱਚਨ ਦੀ ਰਿਹਾਇਸ਼ 'ਤੇ ਉਨ੍ਹਾਂ ਨਾਲ ਮੁਲਾਕਾਤ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੀ ਮੁੰਬਈ ਯਾਤਰਾ ਦੌਰਾਨ ਅਭਿਨੇਤਾ ਅਨੁਪਮ ਖੇਰ ਨਾਲ ਵੀ ਮੁਲਾਕਾਤ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।