ਇਟਲੀ ਦੇ ਫੌਂਦੀ ''ਚ ਗੂੰਜੀਆਂ ਸਿੱਖ ਇਤਿਹਾਸ ਦੀਆਂ ਵਾਰਾਂ, ਭਾਈ ਸੁਖਬੀਰ ਸਿੰਘ ਮਹਾਂਕਾਲ ਨੇ ਸੰਗਤਾਂ ਨੂੰ ਕੀਤਾ ਨਿਹਾਲ

Friday, Jul 31, 2026 - 03:42 AM (IST)

ਇਟਲੀ ਦੇ ਫੌਂਦੀ ''ਚ ਗੂੰਜੀਆਂ ਸਿੱਖ ਇਤਿਹਾਸ ਦੀਆਂ ਵਾਰਾਂ, ਭਾਈ ਸੁਖਬੀਰ ਸਿੰਘ ਮਹਾਂਕਾਲ ਨੇ ਸੰਗਤਾਂ ਨੂੰ ਕੀਤਾ ਨਿਹਾਲ

ਮਿਲਾਨ, ਇਟਲੀ (ਸਾਬੀ ਚੀਨੀਆਂ) : ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਫੌਂਦੀ ਵਿਖੇ ਇੱਕ ਵਿਸ਼ਾਲ ਅਤੇ ਅਲੌਕਿਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਪੰਥ ਪ੍ਰਸਿੱਧ ਕਵੀਸ਼ਰ ਭਾਈ ਸੁਖਬੀਰ ਸਿੰਘ ਮਹਾਂਕਾਲ ਨੇ ਆਪਣੀ ਸੁਰੀਲੀ ਅਤੇ ਜੋਸ਼ੀਲੀ ਆਵਾਜ਼ ਵਿੱਚ ਇਤਿਹਾਸਕ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਦਿਆਂ ਨਿਹਾਲ ਕੀਤਾ। ਸਮਾਗਮ ਦੌਰਾਨ ਗੁਰੂ ਘਰ ਨਤਮਸਤਕ ਹੋਣ ਪਹੁੰਚੀਆਂ ਸੰਗਤਾਂ ਨੇ ਕਵੀਸ਼ਰੀ ਜਥੇ ਵੱਲੋਂ ਉਚਾਰਨ ਕੀਤੀਆਂ ਗਈਆਂ ਵੀਰਰਸੀ ਵਾਰਾਂ ਦਾ ਭਰਪੂਰ ਆਨੰਦ ਮਾਣਿਆ। ਭਾਈ ਸੁਖਬੀਰ ਸਿੰਘ ਮਹਾਂਕਾਲ ਨੇ ਸਿੱਖ ਇਤਿਹਾਸ ਦੇ ਮਾਣਮੱਤੇ ਪੰਨਿਆਂ ਅਤੇ ਸੂਰਬੀਰ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਕਵੀਸ਼ਰੀ ਰੂਪ ਵਿੱਚ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ, ਜਿਸ ਨੇ ਹਾਜ਼ਰ ਸੰਗਤਾਂ ਨੂੰ ਕੀਲ ਕੇ ਰੱਖ ਦਿੱਤਾ।

PunjabKesari

ਇਹ ਵੀ ਪੜ੍ਹੋ : ਕੈਨੇਡਾ 'ਚ ਵਰਕ ਪਰਮਿਟ ਰੱਦ ਹੋਣ ਮਗਰੋਂ ਪੰਜਾਬੀ ਵਿਦਿਆਰਥੀਆਂ ਦਾ ਕੈਲਗਰੀ 'ਚ ਧਰਨਾ ਜਾਰੀ, ਭਵਿੱਖ ਖਤਰੇ 'ਚ 

ਇਸ ਮੌਕੇ ਇੱਕ ਬਹੁਤ ਹੀ ਖਾਸ ਅਤੇ ਯਾਦਗਾਰੀ ਪਲ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਛੋਟੇ-ਛੋਟੇ ਬੱਚਿਆਂ ਵੱਲੋਂ ਪਿਆਰ ਅਤੇ ਸਤਿਕਾਰ ਵਜੋਂ ਭਾਈ ਸੁਖਬੀਰ ਸਿੰਘ ਮਹਾਂਕਾਲ ਨੂੰ ਉਨ੍ਹਾਂ ਦੀ ਤਸਵੀਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਬੱਚਿਆਂ ਦੇ ਇਸ ਉਤਸ਼ਾਹ ਅਤੇ ਸਤਿਕਾਰ ਦੀ ਹਾਜ਼ਰ ਸੰਗਤਾਂ ਅਤੇ ਪ੍ਰਬੰਧਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸੰਗਤ ਵੱਲੋਂ ਭਾਈ ਸੁਖਬੀਰ ਸਿੰਘ ਮਹਾਂਕਾਲ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਦੱਸਣਯੋਗ ਹੈ ਕਿ ਇੰਨੀ ਭਾਈ ਸੁਖਬੀਰ ਸਿੰਘ ਮਹਾਂਕਾਲ ਜੀ ਦਾ ਕਵੀਸ਼ਰੀ ਜੱਥਾ ਇਟਲੀ ਟੂਰ ਤੇ ਹੈ, ਜਿੱਥੇ ਉਹ ਇਟਲੀ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਨਾਲ ਨਿਹਾਲ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News