ਅਫਗਾਨਿਸਤਾਨ ਦੀ ਸਰਕਾਰ ਦਾ ਵੱਡਾ ਬਿਆਨ, ਕਿਹਾ- ਕਬਜ਼ੇ ਵਾਲੇ ਕਸ਼ਮੀਰ ਨੂੰ ਪਾਕਿ ਦਾ ਹਿੱਸਾ ਨਹੀਂ ਮੰਨਦੀ

Tuesday, Jul 23, 2024 - 06:25 PM (IST)

ਅਫਗਾਨਿਸਤਾਨ ਦੀ ਸਰਕਾਰ ਦਾ ਵੱਡਾ ਬਿਆਨ, ਕਿਹਾ- ਕਬਜ਼ੇ ਵਾਲੇ ਕਸ਼ਮੀਰ ਨੂੰ ਪਾਕਿ ਦਾ ਹਿੱਸਾ ਨਹੀਂ ਮੰਨਦੀ

ਗੁਰਦਾਸਪੁਰ (ਵਿਨੋਦ) : ਤਾਲਿਬਾਨ ਸਰਕਾਰ ਨੇ ਹੁਣ ਪਾਕਿਸਤਾਨ ਨੂੰ ਵੱਡਾ ਝਟਕਾ ਦਿੱਤਾ ਹੈ। ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਦਾਅਵੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਕਿਉਂਕਿ ਤਾਲਿਬਾਨ ਸਰਕਾਰ ਨੇ ਪਿਛਲੇ 3 ਦਹਾਕਿਆਂ ਵਿਚ ਪਹਿਲੀ ਵਾਰ ਅਫਗਾਨਿਸਤਾਨ ਦੀਆਂ ਸਰਹੱਦਾਂ ਦਾ ਮੁਲਾਂਕਣ ਕੀਤਾ ਹੈ। ਅਜਿਹੇ ’ਚ ਇਹ ਸਪੱਸ਼ਟ ਹੈ ਕਿ ਤਾਲਿਬਾਨ ਹੁਣ ਪੀ.ਓ.ਕੇ. ਨੂੰ ਪਾਕਿਸਤਾਨ ਦਾ ਨਹੀਂ, ਸਗੋਂ ਅਧਿਕਾਰਤ ਤੌਰ ’ਤੇ ਜੰਮੂ-ਕਸ਼ਮੀਰ ਦਾ ਹਿੱਸਾ ਮੰਨਦਾ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ 'ਚ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ

ਇਸ ਸਬੰਧੀ ਤਾਲਿਬਾਨ ਵੱਲੋਂ ਜਾਰੀ ਕੀਤੇ ਗਏ ਨਕਸ਼ੇ ਕਾਰਨ ਪਾਕਿਸਤਾਨ ਨੂੰ ਕਾਫੀ ਨੁਕਸਾਨ ਹੋਇਆ ਹੈ। ਸਰਹੱਦ ਪਾਰ ਸੂਤਰਾਂ ਅਨੁਸਾਰ ਤਾਲਿਬਾਨ ਸਰਕਾਰ ਦੇ ਸੀਮਾ ਅਤੇ ਕਬਾਇਲੀ ਮਾਮਲਿਆਂ ਦੇ ਮੰਤਰਾਲੇ ਨੇ ਕਿਹਾ ਕਿ ਉਸ ਨੇ ਪਾਕਿਸਤਾਨ ਨਾਲ ਕਾਲਪਨਿਕ ਰੇਖਾ ਅਤੇ ਤਾਜਿਕਸਤਾਨ, ਜੰਮੂ ਅਤੇ ਕਸ਼ਮੀਰ ਨਾਲ ਅਧਿਕਾਰਤ ਸਰਹੱਦਾਂ ਦਾ ਮੁਲਾਂਕਣ ਕੀਤਾ ਹੈ।

ਮੰਤਰਾਲੇ ਦਾ ਕਹਿਣਾ ਹੈ ਕਿ ਤਿੰਨ ਦਹਾਕਿਆਂ ਤੋਂ ਇਨ੍ਹਾਂ ਸੀਮਾਵਾਂ ਦਾ ਮੁਲਾਂਕਣ ਨਹੀਂ ਕੀਤਾ ਗਿਆ ਸੀ। ਅਜਿਹੇ ’ਚ ਦੇਖਣ ਵਾਲੀ ਗੱਲ ਇਹ ਹੈ ਕਿ ਤਾਲਿਬਾਨ ਮੰਤਰਾਲੇ ਨੇ ਇਸ ਬਿਆਨ ’ਚ ਜੰਮੂ-ਕਸ਼ਮੀਰ ਲਈ ਪਾਕਿਸਤਾਨ ਦੇ ਕਬਜ਼ੇ ਵਾਲੇ ਖੇਤਰ ਦੀ ਵਰਤੋਂ ਤਾਂ ਨਹੀਂ ਕੀਤੀ, ਜਿਸ ਦਾ ਮਤਲਬ ਹੈ ਕਿ ਤਾਲਿਬਾਨ ਸਰਕਾਰ ਪੀ.ਓ.ਕੇ. ’ਤੇ ਪਾਕਿਸਤਾਨ ਦੇ ਦਾਅਵੇ ਨੂੰ ਸਵੀਕਾਰ ਨਹੀਂ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ ਹਮੇਸ਼ਾ ਪੀ.ਓ.ਕੇ. ਨੂੰ ਆਪਣਾ ਮੰਨਿਆ ਹੈ ਅਤੇ ਇਸ ਨੂੰ ਜੰਮੂ-ਕਸ਼ਮੀਰ ਦਾ ਅਟੁੱਟ ਹਿੱਸਾ ਦੱਸਿਆ ਹੈ।

ਇਹ ਵੀ ਪੜ੍ਹੋ-ਕੇਂਦਰੀ ਬਜਟ 'ਤੇ ਬੋਲੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕਿਹਾ- ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ

ਪੀ.ਓ.ਕੇ. ਬਾਰੇ ਭਾਰਤ ਸਰਕਾਰ ਦਾ ਕੀ ਸਟੈਂਡ

ਅਜਿਹੇ ’ਚ ਤਾਲਿਬਾਨ ਸਰਕਾਰ ਦੇ ਬਿਆਨ ਤੋਂ ਸਾਫ ਨਜ਼ਰ ਆ ਰਿਹਾ ਹੈ ਕਿ ਤਾਲਿਬਾਨ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਦਾਅਵੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਤਾਲਿਬਾਨ ਦੇ ਇਸ ਕਦਮ ਨਾਲ ਅਫਗਾਨਿਸਤਾਨ ਦੀ ਸਰਹੱਦ ਸਿੱਧੇ ਭਾਰਤ ਦੇ ਜੰਮੂ-ਕਸ਼ਮੀਰ ਖੇਤਰ ਨਾਲ ਮਿਲ ਜਾਵੇਗੀ, ਜਿਸ ਨੂੰ ਦੋਵਾਂ ਦੇਸ਼ਾਂ ਦਾ ਸਿੱਧਾ ਗੁਆਂਢੀ ਐਲਾਨਿਆ ਜਾਂਦਾ ਹੈ।

ਇਹ ਵੀ ਪੜ੍ਹੋ- ਸਮੁੰਦਰੀ ਜਹਾਜ਼ ਡੁੱਬਣ ਕਾਰਨ 22 ਸਾਲਾ ਨੌਜਵਾਨ ਲਾਪਤਾ, ਪਰਿਵਾਰ ਦਾ ਇਕਲੌਤਾ ਸਹਾਰਾ ਹੈ ਦੀਪਕ

ਹਾਲਾਂਕਿ ਇਸ ਮਾਮਲੇ ’ਚ ਭਾਰਤ ਸਰਕਾਰ ਨੇ ਵੀ ਇਹੀ ਸਟੈਂਡ ਲਿਆ ਹੈ, ਪਿਛਲੇ ਸਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਕਸ਼ਮੀਰ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਇਹ ਭਾਰਤ ਦਾ ਹਿੱਸਾ ਸੀ ਅਤੇ ਹਮੇਸ਼ਾ ਰਹੇਗਾ। ਉਨ੍ਹਾਂ ਕਿਹਾ ਕਿ ਉਥੋਂ ਦੇ ਲੋਕ ਦੇਖ ਰਹੇ ਹਨ ਕਿ ਭਾਰਤੀ ਜੰਮੂ-ਕਸ਼ਮੀਰ ’ਚ ਕਿੰਨੀ ਸ਼ਾਂਤੀ ਨਾਲ ਜ਼ਿੰਦਗੀ ਬਤੀਤ ਕਰ ਰਹੇ ਹਨ। ਅਜਿਹੇ ਸਮੇਂ ’ਚ ਪੀ.ਓ.ਕੇ. ਦੇ ਲੋਕ ਜਿਸ ਮੁਸੀਬਤ ’ਚੋਂ ਲੰਘ ਰਹੇ ਹਨ, ਉਸ ਨੂੰ ਦੇਖਦੇ ਹੋਏ ਉਥੋਂ ਦੇ ਲੋਕ ਜਲਦ ਹੀ ਭਾਰਤ ਨਾਲ ਜਾਣ ਦੀ ਮੰਗ ਉਠਾਉਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News