ਕੈਨੇਡਾ ਤੋਂ ਦੁੱਖਦਾਇਕ ਖ਼ਬਰ, 26 ਸਾਲਾ ਪੰਜਾਬੀ ਨੌਜਵਾਨ ਦੀ ਫਰੇਜ਼ਰ ਨਦੀ 'ਚੋਂ ਮਿਲੀ ਲਾਸ਼

08/17/2022 2:38:01 PM

ਨਿਊਯਾਰਕ/ਸਰੀ  (ਰਾਜ ਗੋਗਨਾ): ਕੈਨੇਡਾ ਤੋਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ 26 ਸਾਲਾ ਰਵੀ ਮਾਨ ਨਾਮੀ ਨੌਜਵਾਨ 8 ਅਗਸਤ ਦੀ ਸਵੇਰ ਮਿਸ਼ਨ ਪੁਲ ਦੇ ਹੇਠਾਂ ਪਾਣੀ ਵਿੱਚ ਡੁੱਬ ਗਿਆ ਸੀ। ਉਸ ਦੀ ਲਾਸ਼ ਸ਼ਨੀਵਾਰ ਦੁਪਹਿਰ, ਮਿਤੀ 13 ਅਗਸਤ ਨੂੰ ਬਰਾਮਦ ਕੀਤੀ ਗਈ।ਪਰਿਵਾਰ ਨੇ ਰਵੀ ਮਾਨ ਦੇ ਲਾਪਤਾ ਹੋਣ ਦੇ ਬਾਰੇ ਉਸ ਦੀ ਪਹਿਚਾਣ ਬਾਰੇ ਪੁਲਸ ਨੂੰ ਰਿਪੋਰਟ ਵੀ ਦਰਜ ਕਰਵਾਈ ਸੀ।

ਪੜ੍ਹੋ ਇਹ ਅਹਿਮ  ਖ਼ਬਰ- ਮੌਰੀਸਨ ਨੇ ਖੁਦ 'ਤੇ ਲੱਗੇ ਦੋਸ਼ਾਂ ਬਾਰੇ ਦਿੱਤੀ ਸਫਾਈ, ਕਿਹਾ-ਸੰਕਟ 'ਚ ਗੁਪਤ ਸ਼ਕਤੀਆਂ ਦੀ ਲੋੜ ਸੀ'

ਨੌਜਵਾਨ ਲਈ ਫਰੇਜ਼ਰ ਨਦੀ ਦੇ ਆਲੇ-ਦੁਆਲੇ ਨਜ਼ਰ ਰੱਖਣ ਲਈ ਜਨਤਾ ਨੂੰ ਬੇਨਤੀ ਕੀਤੀ ਸੀ। ਮ੍ਰਿਤਕ ਦੀ ਨਜ਼ਦੀਕੀ ਪਰਿਵਾਰਿਕ ਮੈਂਬਰ ਪੁਨੀਤ ਮਾਨ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਸੀ ਕਿ 26 ਸਾਲਾ ਨੌਜਵਾਨ, ਜਿਸ ਦਾ ਨਾ ਰਵੀ ਮਾਨ ਹੈ ਜੋ 8 ਅਗਸਤ ਨੂੰ ਸਵੇਰੇ 10:00 ਵਜੇ ਦੇ ਕਰੀਬ ਮਿਸ਼ਨ ਪੁਲ ਦੇ ਹੇਠਾਂ ਪਾਣੀ ਵਿਚ ਡੁੱਬ ਗਿਆ ਸੀ। ਖੋਜ ਅਤੇ ਬਚਾਅ ਦੀਆਂ ਟੀਮਾਂ ਨੇ ਉਸ ਦਿਨ 6 ਘੰਟੇ ਤੱਕ ਉਸ ਦੀ ਭਾਲ ਕੀਤੀ ਸੀ ਪਰ ਉਹਨਾਂ ਨੂੰ ਕੋਈ ਜਾਣਕਾਰੀ ਨਹੀਂ ਮਿਲੀ।ਬੀਤੇ ਦਿਨੀ ਉਸ ਦੀ ਲਾਸ਼ ਬਰਾਮਦ ਹੋਈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana