ਹੁਣ ਕੋਵਿਡ ਟੀਕੇ ਦੀ ਬੂਸਟਰ ਖੁਰਾਕ ਦਿੱਤੀ ਜਾਣੀ ਚਾਹੀਦੀ ਹੈ : WHO

Saturday, Jan 22, 2022 - 12:24 AM (IST)

ਹੁਣ ਕੋਵਿਡ ਟੀਕੇ ਦੀ ਬੂਸਟਰ ਖੁਰਾਕ ਦਿੱਤੀ ਜਾਣੀ ਚਾਹੀਦੀ ਹੈ : WHO

ਜੇਨੇਵਾ-ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਟੀਕੇ ਦੀ ਬੂਸਟਰ ਖੁਰਾਕ ਹੁਣ ਲੋਕਾਂ ਨੂੰ ਪੇਸ਼ ਕੀਤੀ ਜਾਣੀ ਚਾਹੀਦੀ ਹੈ। ਉਸ ਨੇ ਕਿਹਾ ਕਿ ਇਸ ਦੀ ਸ਼ੁਰੂਆਤ ਸਭ ਤੋਂ ਕਮਜ਼ੋਰ ਲੋਕਾਂ ਨਾਲ ਕੀਤੀ ਜਾਣੀ ਚਾਹੀਦੀ ਹੈ। ਡਬਲਯੂ.ਐੱਚ.ਓ. ਨੇ ਕਿਹਾ ਕਿ ਗਲਬੋਲ ਪੱਧਰ 'ਤੇ ਟੀਕੇ ਦੀ ਸਪਲਾਈ 'ਚ ਸੁਧਾਰ ਹੋ ਰਿਹਾ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਇਕ ਹੋਰ ਉਮੀਦਵਾਰ ਦਾ ਐਲਾਨ, ਅਸ਼ਵਨੀ ਸ਼ਰਮਾ ਪਠਾਨਕੋਟ ਤੋਂ ਲੜਨਗੇ ਚੋਣ

ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਨੇ ਸ਼ੁੱਕਰਵਾਰ ਨੂੰ ਇਕ ਪ੍ਰੈੱਸ ਬ੍ਰੀਫਿੰਗ 'ਚ ਕਿਹਾ ਕਿ ਉਹ ਹੁਣ ਫਾਈਜ਼ਰ-ਬਾਇਓਨਟੈੱਕ ਟੀਕੇ ਦੀ ਬੂਸਟਰ ਖੁਰਾਕ ਦੀ ਸਿਫ਼ਾਰਿਸ਼ ਕਰ ਰਹੀ ਹੈ, ਜਿਸ ਨੂੰ ਪਹਿਲੇ ਦੇ ਖੁਰਾਕ ਪ੍ਰਾਪਤ ਕਰਨ ਦੇ ਲਗਭਗ ਚਾਰ ਤੋਂ ਛੇ ਮਹੀਨੇ ਬਾਅਦ, ਉੱਚ ਪਹਿਲ ਵਾਲੇ ਸਮੂਹਾਂ 'ਚ ਦਿੱਤੀ ਜਾਣੀ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 28 ਲੋਕਾਂ ਦੀ ਮੌਤ ਤੇ 7792 ਨਿਕਲੇ ਪਾਜ਼ੇਟਿਵ

ਪਿਛਲੇ ਸਾਲ, ਡਬਲਯੂ.ਐੱਚ.ਓ. ਨੇ ਅਮੀਰ ਦੇਸ਼ਾਂ ਤੋਂ 2021 ਦੇ ਆਖ਼ਿਰ ਤੱਕ ਬੂਸਟਰ ਖੁਰਾਕ ਦੀ ਪੇਸ਼ਕਸ਼ 'ਤੇ ਰੋਕ ਦਾ ਐਲਾਨ ਕਰਨ ਦੀ ਅਪੀਲ ਕੀਤੀ ਸੀ। ਡਬਲਯੂ.ਐੱਚ.ਓ. ਦੀ ਟੀਕਾਕਰਨ 'ਤੇ ਨਿਰਦੇਸ਼ਕ, ਡਾ. ਕੇਟ ਓ ਬ੍ਰਾਇਨ ਨੇ ਕਿਹਾ ਕਿ ਬੂਸਟਰ ਟੀਕਾਕਰਨ ਪ੍ਰੋਗਰਾਮ ਦਾ ਹਿੱਸਾ ਹਨ ਪਰ ਇਸ ਦਾ ਮਤਲਬ ਹਰੇਕ ਉਮਰ ਦੇ ਲਈ ਵਰਤੋਂ ਕਰਨਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਪ੍ਰਮੁੱਖ ਤਰਜੀਹਾਂ ਵਾਲੇ ਸਮੂਹਾਂ ਦੇ ਟੀਕਾਕਰਨ 'ਤੇ ਸਭ ਤੋਂ ਜ਼ਿਆਦਾ ਧਿਆਨ ਦੇ ਰਹੇ ਹਾਂ।

ਇਹ ਵੀ ਪੜ੍ਹੋ : ਅਮਰੀਕਾ-ਕੈਨੇਡਾ ਸਰਹੱਦ 'ਤੇ ਠੰਡ ਨਾਲ 4 ਭਾਰਤੀਆਂ ਦੀ ਮੌਤ, ਵਿਦੇਸ਼ ਮੰਤਰੀ ਨੇ ਰਾਜਦੂਤਾਂ ਤੋਂ ਮੰਗੀ ਰਿਪੋਰਟ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News