ਸੁਨਕ ਨੂੰ ਝਟਕਾ, ਬ੍ਰਿਟਿਸ਼ ਸੁਪਰੀਮ ਕੋਰਟ ਨੇ ਸ਼ਰਨਾਰਥੀਆਂ ਨੂੰ ਰਵਾਂਡਾ ਭੇਜਣ ਦੀ ਨੀਤੀ ਨੂੰ ਦੱਸਿਆ ਗੈਰ-ਕਾਨੂੰਨੀ

11/16/2023 11:17:38 AM

ਲੰਡਨ (ਏ. ਐੱਨ. ਆਈ.)- ਬ੍ਰਿਟੇਨ ਦੀ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪ੍ਰਵਾਸੀਆਂ ਲਈ ਸਰਕਾਰ ਦੀ ਵਿਵਾਦਤ ‘ਰਵਾਂਡਾ ਨੀਤੀ’ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਰੱਦ ਕਰ ਦਿੱਤਾ। ਇਸ ਫੈਸਲੇ ਨੂੰ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਲਈ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਅਦਾਲਤ ਦਾ ਫੈਸਲਾ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਦੀ ਤਾਜ਼ਾ ਘਟਨਾ ਹੈ ਜੋ ਪਿਛਲੇ ਸਾਲ ਅਪ੍ਰੈਲ ਵਿਚ ਸ਼ੁਰੂ ਹੋਈ ਸੀ ਜਦੋਂ ਤਤਕਾਲੀ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ ਸਰਕਾਰ ਨੇ ਰਵਾਂਡਾ ਨੀਤੀ ’ਤੇ ਹਸਤਾਖਰ ਕੀਤੇ ਸਨ।

ਇਹ ਵੀ ਪੜ੍ਹੋ-  ਦਿਨ ਦਿਹਾੜੇ ਅਣਪਛਾਤਿਆਂ ਨੇ 21 ਸਾਲਾ ਨੌਜਵਾਨ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਪਿਆ ਚੀਕ-ਚਿਹਾੜਾ

ਲੰਡਨ ਸਥਿਤ ਸੁਪਰੀਮ ਕੋਰਟ ਨੇ ਕਿਹਾ ਕਿ ਸ਼ਰਨ ਲਈ ਸ਼ਰਨਾਰਥੀਆਂ ਦੀਆਂ ਅਰਜ਼ੀਆਂ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਰਵਾਂਡਾ ਭੇਜਣ ਦੀ ਨੀਤੀ ਅਸਵੀਕਾਰਨਯੋਗ ਹੈ। ਦੇਸ਼ ਦੀ ਸਰਵਉੱਚ ਅਦਾਲਤ ਨੇ ਅਪੀਲੀ ਅਦਾਲਤ ਦੇ ਫੈਸਲੇ ਨਾਲ ਸਹਿਮਤੀ ਜਤਾਈ ਕਿ ਇਸ ਗੱਲ ਨੂੰ ਮੰਨਣ ਲਈ ਕਾਫੀ ਆਧਾਰ ਹਨ ਕਿ ਰਵਾਂਡਾ ਭੇਜੇ ਗਏ ਲੋਕਾਂ ਨੂੰ ਰਵਾਂਡਾ ਦੀ ਸਰਕਾਰ ਵਲੋਂ ਬਾਅਦ ਵਿਚ ਉਨ੍ਹਾਂ ਥਾਵਾਂ ’ਤੇ ਭੇਜਿਆ ਜਾ ਸਕਦਾ ਹੈ ਜਿੱਥੇ ਉਹ ਸੁਰੱਖਿਅਤ ਨਹੀਂ ਰਹਿ ਸਕਣਗੇ।

ਇਹ ਵੀ ਪੜ੍ਹੋ-  ਗ਼ਰੀਬੀ ਦੂਰ ਕਰਨ ਲਈ 14 ਸਾਲ ਪਹਿਲਾਂ ਛੱਡਿਆ ਸੀ ਘਰ, ਹੁਣ ਵਿਦੇਸ਼ੋਂ ਆਈ ਖ਼ਬਰ ਨੇ ਸੁੰਨ ਕੀਤਾ ਪਰਿਵਾਰ

ਰਵਾਂਡਾ ਨੀਤੀ ਹਾਲ ਹੀ ’ਚ ਬਰਖ਼ਾਸਤ ਬ੍ਰਿਟੇਨ ਦੀ ਗ੍ਰਹਿ ਸਕੱਤਰ ਸੁਏਲਾ ਬ੍ਰੇਵਰਮੈਨ ਵਲੋਂ ਸਮਰਥਿਤ ਮੁੱਖ ਨੀਤੀਆਂ ਵਿਚੋਂ ਇਕ ਸੀ, ਜਿਨ੍ਹਾਂ ਨੇ ਇਕ ਪੱਤਰ ਵਿਚ ਅਜਿਹੇ ਫੈਸਲੇ ਦੀ ਜ਼ਿੰਮੇਵਾਰੀ ਪ੍ਰਧਾਨ ਮੰਤਰੀ ਰਿਸ਼ੀ ਸੁਨਕ ’ਤੇ ਮੜ੍ਹਨ ਦੀ ਕੋਸ਼ਿਸ਼ ਕੀਤੀ ਸੀ ਅਤੇ ਦਾਅਵਾ ਕੀਤਾ ਸੀ ਕਿ ਸੁਨਕ ਗੈਰ-ਕਾਨੂੰਨੀ ਪ੍ਰਵਾਸ ਦੇ ਮੁੱਦੇ ਨਾਲ ਨਜਿੱਠਣ ਲਈ ਇਕ ਪ੍ਰਮਾਣਿਕ ‘ਪਲਾਨ-ਬੀ’ ਤਿਆਰ ਨਹੀਂ ਕਰ ਸਕੇ।

ਰਵਾਂਡਾ ਯੋਜਨਾ ’ਚ ਪਿਛਲੇ ਸਾਲ 1 ਜਨਵਰੀ ਤੋਂ ਬਾਅਦ ਗੈਰ-ਕਾਨੂੰਨੀ ਤੌਰ ’ਤੇ ਬ੍ਰਿਟੇਨ ਪਹੁੰਚੇ ਕਿਸੇ ਵੀ ਵਿਅਕਤੀ ਨੂੰ ਲਗਭਗ 4,000 ਮੀਲ (6,400 ਕਿਲੋਮੀਟਰ) ਦੂਰ ਰਵਾਂਡਾ ਭੇਜ ਦਿੱਤਾ ਜਾਵੇਗਾ, ਜਿੱਥੇ ਉਨ੍ਹਾਂ ਦੇ ਪ੍ਰਵਾਸ ਦਾਅਵਿਆਂ ਦਾ ਮੁਲਾਂਕਣ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਕਾਰ ਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, ਮਾਂ ਦੀ ਮੌਤ ਮਗਰੋਂ ਹੁਣ ਜ਼ਖ਼ਮੀ ਪੁੱਤ ਨੇ ਵੀ ਤੋੜਿਆ ਦਮ

ਲੋੜ ਪਈ ਤਾਂ ਕਾਨੂੰਨ ਬਦਲ ਦੇਵਾਂਗੇ : ਸੁਨਕ

ਸੁਪਰੀਮ ਕੋਰਟ ਦੇ ਫੈਸਲੇ ਤੋਂ ਕੁਝ ਘੰਟੇ ਬਾਅਦ ਸੁਨਕ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਰਵਾਂਡਾ ਨਾਲ ਨਵੇਂ ਸਮਝੌਤੇ ’ਤੇ ਕੰਮ ਕਰ ਰਹੀ ਹੈ ਅਤੇ ਲੋੜ ਪਈ ਤਾਂ ਉਹ ਦੇਸ਼ ਦੇ ਕਾਨੂੰਨ ਨੂੰ ਬਦਲ ਸਕਦੀ ਹੈ। ਉਨ੍ਹਾਂ ਕਿਹਾ ਕਿ ਬ੍ਰਿਟਿਸ਼ ਦੇ ਲੋਕ ਸਾਡੇ ਤੋਂ ਇਹ ਉਮੀਦ ਕਰਦੇ ਹਨ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬ੍ਰਿਟੇਨ ਲਿਆਉਣ ਵਾਲੀਆਂ ਕਿਸ਼ਤੀਆਂ ਨੂੰ ਰੋਕਣ ਲਈ ਜੋ ਵੀ ਕਰਨਾ ਪਵੇਗਾ, ਕਰਾਂਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News