ਪਾਕਿਸਤਾਨ ਦੇ ਗੁਰਦੁਆਰਾ ਟਿੱਬਾ ਨਾਨਕਸਰ ਦੀ ਹਾਲਤ ਜ਼ਰੂਰਤ ਤੋਂ ਜ਼ਿਆਦਾ ਖਸਤਾ
Monday, Jul 24, 2023 - 12:10 PM (IST)
ਗੁਰਦਾਸਪੁਰ (ਵਿਨੋਦ)- ਪਾਕਿਸਤਾਨ ਦੇ ਰਾਜ ਪੰਜਾਬ ਦੇ ਸਾਹੀਵਾਲ ਜ਼ਿਲ੍ਹੇ ਦੇ ਪਾਕਟਨ ਇਲਾਕੇ ’ਚ ਸਥਿਤ ਗੁਰਦੁਆਰਾ ਟਿੱਬਾ ਨਾਨਕਸਰ ਸਾਹਿਬ ਪਾਕਿਸਤਾਨ ਸਰਕਾਰ ਦੀ ਅਣਗਹਿਲੀ ਦੇ ਕਾਰਨ ਖੰਡਰ ਬਣਨ ਦੇ ਕਗਾਰ ’ਤੇ ਹੈ। ਪਾਕਿਸਤਾਨ ਵਕਫ਼ ਬੋਰਡ ਅਤੇ ਪਾਕਿਸਤਾਨ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਪਾਕਿਸਤਾਨ ਵਿਚ ਇਤਿਹਾਸਕ ਗੁਰਦੁਆਰਿਆਂ ਦੀ ਸੰਭਾਲ ਕਰਨ ਵਿਚ ਪੂਰੀ ਤਰ੍ਹਾਂ ਨਾਲ ਅਸਫ਼ਲ ਰਹੀ ਹੈ। ਪਾਕਟਨ ਤੋਂ ਲਗਭਗ 6 ਕਿਲੋਮੀਟਰ ਦੂਰ ਸਥਿਤ ਇਹ ਪਵਿੱਤਰ ਗੁਰਦੁਆਰਾ ਸ੍ਰੀ ਨਾਨਕ ਦੇਵ ਜੀ ਮਹਾਰਾਜ ਨਾਲ ਸਬੰਧਤ ਹੈ।
ਸੂਤਰਾਂ ਅਨੁਸਾਰ ਸਿੱਖ ਧਰਮ ’ਚ ਇਸ ਧਾਰਮਿਕ ਸਥਾਨ ਦਾ ਬਹੁਤ ਮਹੱਤਵ ਹੈ, ਕਿਉਂਕਿ ਇਹ ਮੰਨਿਆ ਜਾਦਾ ਹੈ ਕਿ ਇਹ ਉਹ ਸਥਾਨ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਾ ਇਬ੍ਰਾਹਿਮ ਫਰੀਦ ਸਾਨੀ ਨਾਲ ਬਾਬਾ ਫਰੀਦ ਜੀ ਦੀ ਬਾਣੀ ਨੂੰ ਇਕੱਠਾ ਕੀਤਾ ਸੀ, ਜੋ ਬਾਅਦ ’ਚ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸ਼ਾਮਲ ਕੀਤੀ ਗਈ ਸੀ। ਸੂਤਰਾਂ ਅਨੁਸਾਰ ਇਹ ਗੁਰਦੁਆਰਾ ਸਾਹਿਬ ਦੀ ਸੀਮਾ ’ਚ ਹੀ ਬਾਬਾ ਫਰੀਦ ਦੇ ਵੰਸ਼ਜ਼ ਬਾਬਾ ਫਤਿਹਸ਼ਾਹ ਉੱਲਾ ਨੂਰੀ ਚਿਸ਼ਤੀ ਦੇ ਮਕਬਰੇ ਅਤੇ ਮਸਜਿਦ ਨੂੰ ਬਹੁਤ ਹੀ ਚੰਗੇ ਢੰਗ ਨਾਲ ਸਾਫ ਸੁਥਰਾ ਰੱਖਦੇ ਹਨ, ਉੱਥੇ ਪ੍ਰਬੰਧਕਾਂ ਦੁਆਰਾ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਅਣਦੇਖੀ ਕੀਤੀ ਜਾਂਦੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ ਸਿੰਘ ਨੇ 'ਦਸਤਾਰ' ਨਾਲ ਬਚਾਈ ਜ਼ਖ਼ਮੀ ਗੋਰੀ ਦੀ ਜਾਨ
ਇਸ ਗੁਰਦੁਆਰੇ ਦੀ ਇਮਾਰਤ ਨੂੰ ਪਿੰਡ ਦੇ ਲੋਕ ਪਸ਼ੂਆਂ ਦੇ ਚਾਰੇ ਨੂੰ ਰੱਖਣ ਲਈ ਪ੍ਰਯੋਗ ਕਰਦੇ ਹਨ ਅਤੇ ਇਸ ਦੀਆਂ ਕੰਧਾਂ ’ਤੇ ਗੋਬਰ ਦੇ ਉਪਲੇ ਅਤੇ ਕਮਰੇ ਗੰਦਗੀ ਅਤੇ ਪਸ਼ੂਆਂ ਦੇ ਚਾਰੇ ਨਾਲ ਭਰੇ ਹੋਏ ਹਨ। ਸ਼ੁਕਰਪੁਰ ਦੇ ਵਪਾਰੀ ਅਤੇ ਸਮਾਜ ਸੇਵਕ ਦੇਵਾ ਸਿਕੰਦਰ ਸਿੰਘ ਨੇ ਕਿਹਾ ਕਿ ਉਸ ਨੇ ਕਈ ਵਾਰ ਵਕਫ ਬੋਰਡ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰਦੁਆਰੇ ਦੀ ਮੁਰੰਮਤ ਕਰਵਾਉਣ ਅਤੇ ਸੰਭਾਲ ਕਰਨ ਦੀ ਜ਼ਿੰਮੇਵਾਰੀ ਉਸ ਨੂੰ ਸੌਂਪਣ ਦੀ ਬੇਨਤੀ ਕੀਤੀ ਹੈ ਪਰ ਵਕਫ਼ ਬੋਰਡ ਨੇ ਉਸ ਦੀ ਬੇਨਤੀ ਨੂੰ ਇਹ ਕਹਿ ਕੇ ਅਸਵੀਕਾਰ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।