ਪਾਕਿ ''ਚ 15 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਲਾਈ ਜਾਵੇਗੀ ਕੋਰੋਨਾ ਦੀ ਇਹ ਵੈਕਸੀਨ

Sunday, Sep 12, 2021 - 02:16 AM (IST)

ਪਾਕਿ ''ਚ 15 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਲਾਈ ਜਾਵੇਗੀ ਕੋਰੋਨਾ ਦੀ ਇਹ ਵੈਕਸੀਨ

ਇਸਲਾਮਾਬਾਦ-ਪਾਕਿਸਤਾਨ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਦੇਸ਼ 'ਚ 15 ਸਾਲ ਤੋ ਵੱਧ ਉਮਰ ਦੇ ਬੱਚਿਆਂ ਨੂੰ ਫਾਈਜ਼ਰ ਦੇ ਟੀਕੇ ਦੀ ਖੁਰਾਕ ਦਿੱਤੀ ਜਾਵੇਗੀ। ਪਾਕਿਸਤਾਨ 'ਚ ਕੋਰੋਨਾ ਦੇ 3480 ਨਵੇਂ ਮਾਮਲੇ ਆਏ ਜਿਸ ਨਾਲ ਇਨਫੈਕਟਿਡਾਂ ਦੀ ਗਿਣਤੀ ਵਧ ਕੇ 1,201,367 ਹੋ ਗਈ ਹੈ। ਕੋਰੋਨਾ ਵਾਇਰਸ ਰੋਕੂ ਚੋਟੀ ਦੀ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (ਐੱਨ.ਸੀ.ਓ.ਸੀ.) ਨੇ ਇਸ ਸੰਬੰਧ 'ਚ ਮੀਟਿੰਗ ਤੋਂ ਬਾਅਦ ਦੱਸਿਆ ਕਿ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਫਾਈਜ਼ਰ ਦੇ ਕੋਰੋਨਾ ਰੋਕੂ ਟੀਕੇ ਦੀ ਖੁਰਾਕ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਅਫਗਾਨਿਸਤਾਨ ਦੇ ਸਾਬਕਾ ਉਪ ਰਾਸ਼ਟਰਪਤੀ ਦੇ ਭਰਾ ਦਾ ਤਾਲਿਬਾਨ ਨੇ ਗੋਲੀ ਮਾਰ ਕੇ ਕੀਤਾ ਕਤਲ

ਇਸ ਉਮਰ ਵਰਗ ਦੇ ਕੁਝ ਵਿਦਿਆਰਥੀਆਂ ਦਾ ਟੀਕਾਕਰਨ ਕਰਨ ਲਈ ਮੋਬਾਇਲ ਟੀਕਾਕਰਨ ਦਲ ਸਕੂਲਾਂ ਅਤੇ ਕਾਲਜਾਂ 'ਚ ਜਾਣਗੇ। ਪਿਛਲੇ ਮਹੀਨੇ ਵਿਦਿਰਆਰਥੀਆਂ ਨੂੰ ਟੀਕੇ ਦੀ ਖੁਰਾਕ ਦੇਣ ਲਈ ਟੀਕਾਕਰਨ ਦੀ ਉਮਰ 18 ਤੋਂ ਘਟਾ ਕੇ 17 ਕਰ ਦਿੱਤੀ ਗਈ ਸੀ ਪਰ ਹੁਣ ਇਸ ਨੂੰ ਹੋਰ ਘੱਟ ਕਰ ਦਿੱਤਾ ਗਿਆ ਹੈ ਤਾਂ ਕਿ ਜ਼ਿਆਦਾ ਤੋਂ ਜ਼ਿਦਾ ਵਿਦਿਆਰਥੀਆਂ ਦਾ ਟੀਕਾਕਰਨ ਹੋ ਸਕੇ। ਐੱਨ.ਸੀ.ਓ.ਸੀ. ਮੁਖੀ ਅਸਦ ਉਮਰ ਨੇ ਕਿਹਾ ਕਿ ਪਾਕਿਸਤਾਨ ਇਸ ਸਾਲ ਦੇ ਆਖਿਰ ਤੱਕ ਕਰੀਬ ਸੱਤ ਕਰੋੜ ਲੋਕਾਂ ਦਾ ਟੀਕਾਕਰਨ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ :ਅਫਗਾਨਿਸਤਾਨ ’ਚ ਤਾਲਿਬਾਨ ਦੀ ਜਿੱਤ ਦੁਨੀਆ 'ਚ ਹੋਰਨਾਂ ਸਮੂਹਾਂ ਦੇ ਹੌਂਸਲੇ ਕਰੇਗੀ ਬੁਲੰਦ : ਗੁਟਾਰੇਸ

ਹੁਣ ਤੱਕ 2.16 ਕਰੋੜ ਤੋਂ ਜ਼ਿਆਦਾ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਿਆ ਹੈ ਅਤੇ 5.08 ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਟੀਕੇ ਦੀ ਇਕ ਖੁਰਾਕ ਦਿੱਤੀ ਜਾ ਚੁੱਕੀ ਹੈ। ਇਸ ਦਰਮਿਆਨ ਕੋਰੋਨਾ ਨਾਲ 82 ਲੋਕਾਂ ਦੀ ਮੌਤ ਹੋਈ ਹੈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 26,662 ਹੋ ਗਈ ਹੈ। ਹੁਣ ਤੱਕ 1,082,988 ਲੋਕ ਠੀਕ ਹੋ ਚੁੱਕੇ ਹਨ ਜਦਕਿ ਇਨਫੈਕਸ਼ਨ ਦਰ 5.51 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ 3480 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਰਾਸ਼ਟਰੀ ਪੱਧਰ 'ਤੇ ਇਨਫੈਕਟਿਡਾਂ ਦੀ ਗਿਣਤੀ ਵਧ ਕੇ 1,201,367 ਹੋ ਗਈ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Karan Kumar

Content Editor

Related News