ਵਿਦੇਸ਼ 'ਚ ਰੋਜ਼ੀ ਰੋਟੀ ਕਮਾਉਣ ਗਏ 26 ਸਾਲਾ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
Thursday, Feb 08, 2024 - 08:01 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਪਿੰਡ ਨਵਾਂ ਸ਼ਾਲਾ (ਗੁਰਦਾਸਪੁਰ) ਦੇ ਰਹਿਣ ਵਾਲੇ ਨੌਜਵਾਨ ਲਵਪ੍ਰੀਤ ਸਿੰਘ (26) ਪੁੱਤਰ ਹਰਜੀਤ ਸਿੰਘ ਦੀ ਬੀਤੇ ਦਿਨੀਂ ਅਮਰੀਕਾ ਵਿਖੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ 'ਚ ਉਸ ਦੇ ਦੋ ਹੋਰ ਸਾਥੀ ਵੀ ਜ਼ਖ਼ਮੀ ਹੋ ਗਏ ।
ਇਹ ਵੀ ਪੜ੍ਹੋ : ਦਿੱਲੀ ਦੇ ਜੰਤਰ-ਮੰਤਰ 'ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ 'ਚ, ਲਾਏ ਇਹ ਵੱਡੇ ਇਲਜ਼ਾਮ
ਇਸ ਦੌਰਾਨ ਮ੍ਰਿਤਕ ਲਵਪ੍ਰੀਤ ਸਿੰਘ ਦੇ ਭਰਾ ਰਮਨ ਸਿੰਘ ਨੇ ਦੱਸਿਆ ਕਿ ਘਰ ਦੇ ਹਾਲਾਤ ਨੂੰ ਬਿਹਤਰ ਬਣਾਉਣ ਲਈ ਕਰੀਬ 7 ਸਾਲ ਪਹਿਲਾਂ ਲੱਖਾਂ ਰੁਪਏ ਖ਼ਰਚ ਕੇ ਉਨ੍ਹਾਂ ਆਪਣੇ ਮੁੰਡੇ ਨੂੰ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਭੇਜਿਆ ਸੀ ਅਤੇ ਦੋ ਦਿਨ ਪਹਿਲਾਂ ਉਹ ਪੱਕੇ ਹੋਣ ਦੇ ਕਾਗਜ਼ ਲੈਣ ਲਈ ਅਮਰੀਕਾ ਦੇ ਕਿਸੇ ਸ਼ਹਿਰ ਗਿਆ ਸੀ। ਜਦੋਂ ਉਹ ਐੱਲ.ਏ. ਏਅਰਪੋਰਟ 'ਤੇ ਉਤਰਿਆ ਤਾਂ ਉਸ ਨੇ ਆਪਣੇ ਦੋਸਤ ਸੁਨੀਲ ਕਾਟਲ ਵਾਸੀ ਚਾਵਾ (ਗੁਰਦਾਸਪੁਰ) ਅਤੇ ਵਿਸ਼ਾਲ ਸਲਾਰੀਆ ਵਾਸੀ ਭੈਣੀ ਕਾਣੇ (ਗੁਰਦਾਸਪੁਰ) ਨੂੰ ਬੁਲਾਇਆ। ਇਸ ਤੋਂ ਬਾਅਦ ਇਹ ਤਿੰਨੋਂ ਦੋਸਤ ਕਾਰ ਵਿਚ ਸਵਾਰ ਹੋ ਕੇ ਆਪਣੇ ਸ਼ਹਿਰ ਕੈਲੀਫੋਰਨੀਆ ਆ ਰਹੇ ਸਨ ਕਿ ਐੱਲ.ਏ. ਨਜ਼ਦੀਕ ਪਹਾੜੀ ਇਲਾਕੇ ਵਿਚ ਪੁੱਜੇ ਤਾਂ ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ ਡਿਵਾਈਡਰ ਨਾਲ ਟਕਰਾਉਂਦੇ ਹੋਏ ਡੂੰਘੀ ਖੱਡ ਵਿਚ ਜਾ ਡਿੱਗੀ, ਜਿਸ ਦੌਰਾਨ ਲਵਪ੍ਰੀਤ ਸਿੰਘ ਦੇ ਕਾਫ਼ੀ ਸੱਟਾਂ ਲੱਗੀਆਂ ਜਦੋਂਕਿ ਸੁਨੀਲ ਕੁਮਾਰ ਦੇ ਲੱਤ ਦੇ ਸੱਟ ਲੱਗੀ ਪਰ ਵਿਸ਼ਾਲ ਸਲਾਰੀਆ ਵਾਲ-ਵਾਲ ਬਚ ਗਿਆ।
ਇਹ ਵੀ ਪੜ੍ਹੋ : ਅੱਤਵਾਦੀਆਂ ਹੱਥੋਂ ਮਾਰੇ ਗਏ ਅੰਮ੍ਰਿਤਪਾਲ ਦਾ ਹੋਇਆ ਅੰਤਿਮ ਸੰਸਕਾਰ, ਨਹੀਂ ਦੇਖ ਹੁੰਦਾ ਰੌਂਦਾ ਪਰਿਵਾਰ
ਵਿਸ਼ਾਲ ਸਲਾਰੀਆ ਜਦੋਂ ਹੋਸ਼ ਵਿਚ ਆਇਆ ਤਾਂ ਉਸ ਨੇ ਪੁਲਸ ਕੰਟਰੋਲ ਰੂਮ ਫ਼ੋਨ ਕਰਕੇ ਐਂਬੂਲੈਂਸ ਨੂੰ ਬੁਲਾਈ । ਇਸ ਉਪਰੰਤ ਪਹੁੰਚੀ ਪੁਲਸ ਪਾਰਟੀ ਨੇ ਕਾਰ ਵਿਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਿਆ। ਇਸ ਹਾਦਸੇ ਵਿਚ ਲਵਪ੍ਰੀਤ ਸਿੰਘ ਨੂੰ ਗੰਭੀਰ ਜ਼ਖ਼ਮੀ ਹੋਣ 'ਤੇ ਫੌਰੀ ਤੌਰ 'ਤੇ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਉਹ ਜ਼ਖਮਾਂ ਦੀ ਤਾਬ ਨਾ ਚੱਲਦਾ ਹੋਇਆ ਦਮ ਤੋੜ ਗਿਆ। ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਕੇਂਦਰ ਸਰਕਾਰ ਕੋਲੋਂ ਗੁਹਾਰ ਲਗਾਈ ਹੈ ਕਿ ਸਾਡੇ ਪੁੱਤਰ ਦੀ ਮ੍ਰਿਤਕ ਦੇਹ ਜਲਦ ਭਾਰਤ ਲਿਆਂਦੀ ਜਾਵੇ ਤਾਂ ਕਿ ਅਸੀਂ ਆਖਰੀ ਸਮੇਂ ਆਪਣੇ ਪੁੱਤਰ ਨੂੰ ਵੇਖ ਸਕੀਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8