ਸਿੱਖਸ ਆਫ਼ ਅਮੈਰਿਕਾ ਦੇ ਵਫ਼ਦ ਨੇ ਭਾਰਤੀ ਚੋਣ ਕਮਿਸ਼ਨਰ ਅਨੂਪ ਚੰਦਰਾ ਪਾਂਡੇ ਨਾਲ ਕੀਤੀ ਮੁਲਾਕਾਤ (ਤਸਵੀਰਾਂ)

05/18/2023 2:29:32 PM

ਵਾਸ਼ਿੰਗਟਨ,ਡੀ.ਸੀ (ਰਾਜ ਗੋਗਨਾ)- ਭਾਰਤ ਸਰਕਾਰ ਦੇ ਚੋਣ ਕਮਿਸ਼ਨਰ ਅਨੂਪ ਚੰਦਰਾ ਪਾਂਡੇ ਇਨੀਂ ਦਿਨੀਂ ਅਮਰੀਕਾ ਦੌਰੇ 'ਤੇ ਹਨ। ਭਾਰਤੀ ਅੰਬੈਸੀ ਵਾਸ਼ਿੰਗਟਨ ਡੀ.ਸੀ. ਵਿਖੇ ਉਨ੍ਹਾਂ ਦੇ ਮਾਣ ਵਿਚ ਇਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਸਿੱਖਸ ਆਫ਼ ਅਮੈਰਿਕਾ ਦੇ ਵਫ਼ਦ ਵਲੋਂ ਭਾਰਤੀ ਚੋਣ ਕਮਿਸ਼ਨਰ ਅਨੂਪ ਚੰਦਰਾ ਪਾਂਡੇ ਨਾਲ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ 'ਚ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਵਫ਼ਦ ਵਿਚ  ਬਲਜਿੰਦਰ ਸਿੰਘ ਸ਼ੰਮੀ, ਰਤਨ ਸਿੰਘ ਅਤੇ ਸੁਖਪਾਲ ਸਿੰਘ ਧਨੋਆ ਵੀ ਸ਼ਾਮਿਲ ਸਨ। 

PunjabKesari

PunjabKesari

ਇਸ ਮੌਕੇ ਭਾਰਤੀ ਚੋਣ ਕਮਿਸ਼ਨਰ ਅਨੂਪ ਚੰਦਰਾ ਪਾਂਡੇ ਨੇ ਕਿਹਾ ਕਿ ਪ੍ਰਵਾਸੀਆਂ ਨੂੰ ਭਾਰਤੀ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣਾ ਚਾਹੀਦਾ ਹੈ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ।

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-26/11 ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਲਿਆਂਦਾ ਜਾਵੇਗਾ ਭਾਰਤ, ਅਮਰੀਕੀ ਅਦਾਲਤ ਨੇ ਦਿੱਤੀ ਇਜਾਜ਼ਤ 

ਉਨ੍ਹਾਂ ਦੇਸ਼ ਦੀ ਅਜ਼ਾਦੀ ਤੋਂ ਬਾਅਦ ਭਾਰਤੀ ਚੋਣ ਸਿਸਟਮ ਸਬੰਧੀ ਵਿਸਥਾਰਤ ਜਾਣਕਾਰੀ ਦਿੱਤੀ।ਇਸ ਮੌਕੇ ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਵੀ ਭਾਰਤੀ ਚੋਣ ਸਿਸਟਮ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦੀ ਬਾਖੂਬੀ ਭੂਮਿਕਾ ਕਾਰਨ ਹੀ ਭਾਰਤ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦਾ ਮਾਣ ਹਾਸਲ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News