ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਦਹਿਸ਼ਤ ਦੇ ਮਾਰੇ ਘਰਾਂ ਤੋਂ ਬਾਹਰ ਭੱਜੇ ਲੋਕ
Saturday, May 10, 2025 - 02:57 AM (IST)

ਇਸਲਾਮਾਬਾਦ (ਏਐੱਨਆਈ) : ਪਾਕਿਸਤਾਨ ਵਿੱਚ ਸ਼ੁੱਕਰਵਾਰ-ਸ਼ਨੀਵਾਰ ਦੇਰ ਰਾਤ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ, ਦੇਰ ਰਾਤ 01.44 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ (ਐੱਨਸੀਐੱਸ) ਨੇ ਦੱਸਿਆ ਕਿ ਪਾਕਿਸਤਾਨ ਵਿੱਚ ਅੱਜ ਦੇਰ ਰਾਤ 01.44 ਵਜੇ (IST) ਰਿਕਟਰ ਪੈਮਾਨੇ 'ਤੇ 4.0 ਦੀ ਤੀਬਰਤਾ ਵਾਲਾ ਭੂਚਾਲ ਆਇਆ। ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਹਾਲਾਂਕਿ, ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਦੌਰਾਨ ਭੂਚਾਲ ਦੀ ਦਹਿਸ਼ਤ ਕਾਰਨ ਲੋਕ ਆਪਣੇ ਘਰਾਂ ਵਿੱਚੋਂ ਨਿਕਲ ਕੇ ਬਾਹਰ ਭੱਜ ਗਏ।
An earthquake with a magnitude of 4.0 on the Richter Scale hit Pakistan at 01.44 am (IST) today: National Center for Seismology (NCS) pic.twitter.com/zAuDQQ2WRQ
— ANI (@ANI) May 9, 2025
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8