ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਘਰਾਂ ''ਚੋਂ ਬਾਹਰ ਨੂੰ ਭੱਜੇ ਲੋਕ
Sunday, Aug 31, 2025 - 06:57 AM (IST)

ਇੰਟਰਨੈਸ਼ਨਲ ਡੈਸਕ : ਅਮਰੀਕਾ ਦੇ ਨੇਵਾਦਾ ਰਾਜ ਵਿੱਚ ਸ਼ਨੀਵਾਰ ਨੂੰ ਇੱਕ ਤੇਜ਼ ਭੂਚਾਲ ਮਹਿਸੂਸ ਕੀਤਾ ਗਿਆ। ਯੂਨਾਈਟਿਡ ਸਟੇਟਸ ਜੀਓਲੌਜੀਕਲ ਸਰਵੇ (USGS) ਮੁਤਾਬਕ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.3 ਮਾਪੀ ਗਈ। ਭੂਚਾਲ ਦਾ ਕੇਂਦਰ ਵਾਲਮੀ ਨਾਮਕ ਸਥਾਨ ਤੋਂ 50 ਕਿਲੋਮੀਟਰ ਦੂਰ ਉੱਤਰ-ਪੂਰਬ ਵਿੱਚ (NNE) ਵੱਲ ਸੀ। ਇਹ ਖੇਤਰ ਅਮਰੀਕਾ ਦੇ ਪੱਛਮੀ ਹਿੱਸੇ ਵਿੱਚ ਸਥਿਤ ਹੈ, ਜਿੱਥੇ ਕਈ ਵਾਰ ਹਲਕੇ ਤੋਂ ਦਰਮਿਆਨੀ ਤੀਬਰਤਾ ਵਾਲੇ ਭੂਚਾਲ ਆਉਂਦੇ ਰਹਿੰਦੇ ਹਨ।
ਇਹ ਵੀ ਪੜ੍ਹੋ : ਬੇਕਾਬੂ ਭੀੜ ਨੇ ਸੰਸਦ ਭਵਨ 'ਚ ਲਾ'ਤੀ ਅੱਗ! 3 ਦੀ ਮੌਤ (ਵੀਡੀਓ)
USGS ਮੁਤਾਬਕ, ਭੂਚਾਲ ਦਾ ਕੇਂਦਰ ਜ਼ਮੀਨ ਤੋਂ ਸਿਰਫ 6 ਕਿਲੋਮੀਟਰ ਡੂੰਘਾ ਸੀ, ਜਿਸ ਕਾਰਨ ਸਤ੍ਹਾ 'ਤੇ ਝਟਕੇ ਜ਼ਿਆਦਾ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ, ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਡਰੇ ਹੋਏ ਲੋਕ ਆਪਣੇ ਘਰਾਂ ਵਿੱਚੋਂ ਨਿਕਲ ਕੇ ਬਾਹਰ ਆ ਗਏ। ਹਾਲਾਂਕਿ, ਹੁਣ ਤੱਕ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਪਰ ਸਥਾਨਕ ਪ੍ਰਸ਼ਾਸਨ ਚੌਕਸ ਹੈ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਸਥਿਤੀ ਦੀ ਜਾਂਚ ਕਰ ਰਿਹਾ ਹੈ।
ਇਹ ਵੀ ਪੜ੍ਹੋ : ਫਰਾਂਸ, ਕੈਨੇਡਾ, ਮੈਕਸੀਕੋ ਅਤੇ ਆਸਟ੍ਰੇਲੀਆ ਨੇ UK ਦੀ ਯਾਤਰਾ ਲਈ ਜਾਰੀ ਕੀਤੀਆਂ ਚਿਤਾਵਨੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8