ਪੰਨੂ ਦੀ ਕੈਨੇਡਾ ਅਤੇ ਅਮਰੀਕਾ ’ਚ ਨਹੀਂ ਗਲ ਰਹੀ ਦਾਲ, ਹੁਣ ਡ੍ਰੈਗਨ ਦਾ ਕਰਨ ਲੱਗਾ ਗੁਣਗਾਨ

Saturday, Oct 12, 2024 - 09:38 AM (IST)

ਜਲੰਧਰ (ਇੰਟ.)-ਅਮਰੀਕਾ ਦੀ ਗੋਦ ’ਚ ਬੈਠੇ ਸਿੱਖ ਫਾਰ ਜਸਟਿਸ (ਐੱਸ.ਐੱਫ.ਜੇ.) ਦੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਦਿਲ-ਦਿਮਾਗ ਵਿਚ ਭਾਰਤ ਦਾ ਇੰਨਾ ਜ਼ਿਆਦਾ ਖੌਫ ਹੈ ਕਿ ਉਹ ਉੱਠਦੇ-ਬੈਠਦੇ, ਸੌਂਦੇ-ਜਾਗਦੇ ਭਾਰਤ ਖਿਲਾਫ ਜ਼ਹਿਰ ਉਗਲਦਾ ਰਹਿੰਦਾ ਹੈ। ਪੰਨੂ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਨਾ ਤਾਂ ਹੁਣ ਬਾਈਡੇਨ ਪ੍ਰਸ਼ਾਸਨ ਉਸ ਨੂੰ ਗੰਭੀਰਤਾ ਨਾਲ ਲੈਂਦਾ ਹੈ ਅਤੇ ਨਾ ਹੀ ਕੈਨੇਡਾ ’ਚ ਉਸ ਦੀ ਦਾਲ ਗਲਦੀ ਨਜ਼ਰ ਆ ਰਹੀ ਹੈ, ਜਿਸ ਤੋਂ ਬਾਅਦ ਹੁਣ ਉਹ ਚੀਨ ਦਾ ਗੁਣਗਾਨ ਕਰਨ ਲੱਗਾ ਹੈ। ਵੀਡੀਓ ਜਾਰੀ ਕਰ ਕੇ ਪੰਨੂ ਨੇ ਚੀਨ ਦੀ ਵਡਿਆਈ ਕਰਦਿਆਂ ਕਿਹਾ ਹੈ ਕਿ ਅਰੁਣਾਚਲ ਪ੍ਰਦੇਸ਼ ਖੇਤਰ ਚੀਨ ਦਾ ਹੈ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਇਸ ਨੂੰ ਆਪਣੇ ਕਬਜ਼ੇ ’ਚ ਲੈਣਾ ਚਾਹੀਦਾ ਹੈ। ਹਾਲਾਂਕਿ ਪੰਨੂ ਦੀ ਇਸ ਵੀਡੀਓ ’ਤੇ ਅਰੁਣਾਚਲ ਪ੍ਰਦੇਸ਼ ਦੇ ਰਾਜਨੇਤਾ ਅਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਪ੍ਰਤੀਕਿਰਿਆ ਦਿੰਦਿਆਂ ਇੰਸਟਾਗ੍ਰਾਮ ’ਤੇ ਲਿਖਿਆ ਹੈ ਕਿ ਕੀ ਅਰੁਣਾਚਲ ਪ੍ਰਦੇਸ਼ ਤੁਹਾਡੀ ਨਿੱਜੀ ਜਾਇਦਾਦ ਹੈ, ਜੋ ਚੀਨ ਨੂੰ ਲੈਣ ਲਈ ਕਹਿ ਰਹੇ ਹੋ? ਭਾਰਤ ਵਿਚ ਕੁਝ ਲੋਕ ਅਜਿਹੇ ਗੈਰਸੱਭਿਅਕ ਤੱਤਾਂ ਅਤੇ ਟੁਕੜੇ-ਟੁਕੜੇ ਗੈਂਗ ਨੂੰ ਉਤਸ਼ਾਹਿਤ ਕਰ ਰਹੇ ਹਨ।

ਇਹ ਵੀ ਪੜ੍ਹੋ: ਸਾਵਧਾਨ! ਹਰ 5 ਵਿੱਚੋਂ 1 ਕੁੜੀ ਹੋ ਰਹੀ ਸੋਸ਼ਣ ਦਾ ਸ਼ਿਕਾਰ, ਹੈਰਾਨ ਕਰ ਦੇਣਗੇ ਅੰਕੜੇ

ਭਾਰਤ-ਅਮਰੀਕਾ ਦੇ ਦੋਸਤਾਨਾ ਸਬੰਧਾਂ ਤੋਂ ਵੀ ਦਿੱਕਤ

ਪੰਨੂ ਨੂੰ ਹੁਣ ਭਾਰਤ-ਅਮਰੀਕਾ ਦੇ ਦੋਸਤਾਨਾ ਸਬੰਧਾਂ ਤੋਂ ਵੀ ਦਿੱਕਤ ਹੋਣ ਲੱਗੀ ਹੈ। ਹਾਲ ਹੀ ’ਚ ਡਰੇ ਹੋਏ ਪੰਨੂ ਨੇ ਨਿਊਯਾਰਕ ਵਿਖੇ ਆਪਣੇ ਦਫਤਰ ਵਿਚ ਇਕ ਇੰਟਰਵਿਊ ’ਚ ਮੁੜ ਦੋਸ਼ ਲਾਇਆ ਕਿ ਭਾਰਤੀ ਖੁਫੀਆ ਏਜੰਟ ਅਜੇ ਵੀ ਉਸ ਨੂੰ ਮਾਰਨਾ ਚਾਹੁੰਦੇ ਹਨ। ਉਸ ਨੇ ਬਾਈਡੇਨ ਪ੍ਰਸ਼ਾਸਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਮਾਮਲੇ ’ਚ ਅਮਰੀਕੀ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਉਸ ਨੇ ਕਿਹਾ ਕਿ ਸਰਕਾਰ ਸ਼ਾਂਤ ਕੂਟਨੀਤੀ ਕਾਰਨ ਭਾਰਤ ਸਰਕਾਰ ਨੂੰ ਰੋਕਣ ਵਿਚ ਅਸਫਲ ਰਹੀ ਹੈ। ਉਸ ਨੇ ਕਿਹਾ ਕਿ ‘ਜੋਖਮ ਵਧ ਗਿਆ ਹੈ, ਮੋਦੀ ਸ਼ਾਸਨ ਨੂੰ ਕਿਸੇ ਨਤੀਜੇ ਦਾ ਸਾਹਮਣਾ ਨਹੀਂ ਕਰਨਾ ਪਿਆ ਹੈ। ਉਨ੍ਹਾਂ ਨੂੰ ਜਵਾਬਦੇਹ ਨਹੀਂ ਠਹਿਰਾਇਆ ਗਿਆ, ਉਹ ਕਿਉਂ ਰੁਕਣਗੇ?

ਇਹ ਵੀ ਪੜ੍ਹੋ: ਸਰੀ 'ਚ ਭਾਬੀ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਹੋਈ 10 ਸਾਲ ਕੈਦ, ਹੋਵੇਗਾ ਡਿਪੋਰਟ

ਅਮਰੀਕਾ ਅਤੇ ਕੈਨੇਡਾ ਦਾ ਨਾਗਰਿਕ ਹੈ ਪੰਨੂ

ਪਿਛਲੇ ਕੁਝ ਸਮੇਂ ਤੋਂ ਭਾਰਤ ਅਤੇ ਕੈਨੇਡਾ ਵਿਚਾਲੇ ਸਭਕੁੱਝ ਠੀਕ ਨਹੀਂ ਚੱਲ ਰਿਹਾ ਸੀ ਪਰ ਜੇਕਰ ਹਾਲ ਦੀ ਸਥਿਤੀ ’ਤੇ ਨਜ਼ਰ ਮਾਰੀਏ ਤਾਂ ਉਥੋਂ ਦੀ ਸਿਆਸਤ ਬਦਲੀ-ਬਦਲੀ ਨਜ਼ਰ ਆ ਰਹੀ ਹੈ। ਕੁਝ ਸਮਾਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਲਗਾਤਾਰ ਭਾਰਤ ਖਿਲਾਫ ਜ਼ਹਿਰ ਉਗਲਦੇ ਰਹੇ ਅਤੇ ਖਾਲਿਸਤਾਨੀਆਂ ਦੇ ਹਮਦਰਦ ਬਣੇ ਰਹੇ। ਹਾਲਾਂਕਿ ਹੁਣ ਦੋਵੇਂ ਦੇਸ਼ ਖਾਲਿਸਤਾਨੀਆਂ ਨੂੰ ਨਜ਼ਰਅੰਦਾਜ਼ ਕਰਦੇ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਪੰਨੂ ਕੋਲ ਅਮਰੀਕਾ ਅਤੇ ਕੈਨੇਡਾ ਦੋਵਾਂ ਦੇਸ਼ਾਂ ਦੀ ਨਾਗਰਿਕਤਾ ਹੈ ਅਤੇ ਉਹ ਆਪਣੇ ਆਕਾਵਾਂ ਦੇ ਇਸ਼ਾਰੇ ’ਤੇ ਭਾਰਤ ਖਿਲਾਫ ਜ਼ਹਿਰ ਉਗਲਦਾ ਰਹਿੰਦਾ ਹੈ। ਪਿਛਲੇ ਸਾਲ ਅਮਰੀਕਾ ਨੇ ਦੋਸ਼ ਲਾਇਆ ਸੀ ਕਿ ਭਾਰਤ ਨਾਲ ਜੁੜੇ ਏਜੰਟਾਂ ਨੇ ਅਮਰੀਕੀ-ਕੈਨੇਡੀਅਨ ਨਾਗਰਿਕ ਪੰਨੂ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਭਾਰਤ ਸਰਕਾਰ ਨੇ ਪੰਨੂ ਨੂੰ ਅੱਤਵਾਦੀ ਐਲਾਨ ਕੀਤਾ ਹੈ ਅਤੇ ਉਸ ਦੀ ਸੰਸਥਾ ਐੱਸ.ਐੱਫ.ਜੇ. ਭਾਰਤ ਵਿਚ ਪਾਬੰਦੀਸ਼ੁਦਾ ਹੈ। ਇਸ ਦੇ ਬਾਵਜੂਦ ਅਮਰੀਕਾ ਅਤੇ ਕੈਨੇਡਾ ਖਾਲਿਸਤਾਨੀ ਅੱਤਵਾਦੀਆਂ ਨੂੰ ਪਨਾਹ ਦੇ ਰਹੇ ਹਨ।

ਇਹ ਵੀ ਪੜ੍ਹੋ: ਦਰਦਨਾਕ;ਸੜਕ ਤੋਂ ਉਤਰ ਕੇ ਨਹਿਰ 'ਚ ਡਿੱਗੀ ਕਾਰ, 4 ਬੱਚਿਆਂ ਸਣੇ 8 ਹਲਾਕ

‘ਐੱਸ. ਐੱਫ. ਜੇ. ਦਾ ਮਿਸ਼ਨ ‘ਵਨ ਇੰਡੀਆ ਟੂ 2047 ਨਨ ਇੰਡੀਆ’

ਇੰੰਨਾ ਹੀ ਨਹੀਂ ਇਸ ਘਟਨਾ ਤੋਂ ਬਾਅਦ ਅੱਤਵਾਦੀ ਪੰਨੂ ਉਦੋਂ ਬੁਰੀ ਤਰ੍ਹਾਂ ਤੜਫ ਉੱਠਿਆ, ਜਦੋਂ ਕੈਨੇਡਾ ਦੇ ਵਿਦੇਸ਼ ਮਾਮਲਿਆਂ ਦੇ ਉਪ ਮੰਤਰੀ ਡੇਵਿਡ ਮਾਰੀਸਨ ਨੇ ਓਟਾਵਾ ਵਿਚ ਕੈਨੇਡੀਅਨ ਵਿਦੇਸ਼ੀ ਦਖਲ ਕਮਿਸ਼ਨ ਦੀ ਜਨਤਕ ਸੁਣਵਾਈ ਦੌਰਾਨ ਕਿਹਾ ਕਿ ਟਰੂਡੋ ਸਰਕਾਰ ਦੀ ਨੀਤੀ ਬਿਲਕੁਲ ਸਪੱਸ਼ਟ ਹੈ ਕਿ ਭਾਰਤ ਦੇ ਖੇਤਰੀ ਅਖੰਡਤਾ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਜਦੋਂ ਪੰਨੂ ਨੂੰ ਲੱਗਾ ਕਿ ਉਸ ਨੂੰ ਜ਼ਿਆਦਾ ਤਵੱਜੋਂ ਨਹੀਂ ਮਿਲ ਰਹੀ ਤਾਂ ਉਸ ਨੇ ਇਕ ਵੀਡੀਓ ਜਾਰੀ ਕਰ ਦਿਆਂ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਵਿਰੁੱਧ ਚੀਨ ਦੀ ਤਾਰੀਫ ਕਰਨੀ ਸ਼ੁਰੂ ਕਰ ਦਿੱਤੀ। ਵੀਡੀਓ ’ਚ ਪੰਨੂ ਇਹ ਕਹਿੰਦੇ ਹੋਏ ਨਜ਼ਰ ਆ ਰਿਹਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਚੀਨ ਨੂੰ ਆਪਣੀ ਫੌਜ ਨੂੰ ਅਰੁਣਾਚਲ ਪ੍ਰਦੇਸ਼ ਵਾਪਸ ਲੈਣ ਦਾ ਹੁਕਮ ਦੇਣਾ ਚਾਹੀਦਾ ਹੈ। ਅੱਤਵਾਦੀ ਪੰਨੂ ਨੇ ਕਿਹਾ ਕਿ ‘ਐੱਸ. ਐੱਫ. ਜੇ. ਦਾ ਮਿਸ਼ਨ ਵਨ ਇੰਡੀਆ ਟੂ 2047 ਨਨ ਇੰਡੀਆ’ ਹੋਵੇਗਾ। ਜ਼ਾਹਿਰ ਹੈ ਕਿ ਅੱਤਵਾਦੀ ਪੰਨੂ ਭਾਰਤ ਦੇ ਟੁਕੜੇ-ਟੁਕੜੇ ਕਰਨ ਦੇ ਸੁਪਨੇ ਦੇਖ ਰਿਹਾ ਹੈ। ਪੰਨੂ ਨੇ ਧਮਕੀ ਦਿੱਤੀ ਹੈ ਕਿ ਉਹ ਜੰਮੂ-ਕਸ਼ਮੀਰ, ਅਸਾਮ, ਮਣੀਪੁਰ ਅਤੇ ਨਾਗਾਲੈਂਡ ’ਚ ਵੀ ਆਜ਼ਾਦੀ ਦੀ ਲਹਿਰ ਨੂੰ ਹਵਾ ਦੇਵੇਗਾ। ਉਨ੍ਹਾਂ ਕਿਹਾ ਕਿ ਬਿਲਕੁਲ ਪੰਜਾਬ ਵਾਂਗ ਹੀ ਅੰਦੋਲਨ ਹੋਵੇਗਾ ਤਾਂ ਜੋ ਭਾਰਤੀ ਸੰਘ ਨੂੰ ਦੋਫਾੜ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਖ਼ੁਦ ਨੂੰ ਗਰਭਵਤੀ ਸਮਝ ਰਹੀ ਸੀ ਔਰਤ, ਹਸਪਤਾਲ ਗਈ ਤਾਂ ਸੱਚਾਈ ਜਾਣ ਪੈਰਾਂ ਹੇਠੋਂ ਖਿਸਕੀ ਜ਼ਮੀਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News