ਇਟਲੀ ''ਚ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ ਤੀਆਂ ਤੀਜ ਦੀਆਂ ਦਾ ਤਿਉਹਾਰ
Thursday, Aug 05, 2021 - 01:47 PM (IST)
ਰੋਮ (ਕੈਂਥ): ਇਟਲੀ ਦੇ ਜ਼ਿਲ੍ਹਾ ਪਿਚੈਂਸਾ ਦੇ ਕਸਬਾ ਕਸਤਲ ਵੇਤਰੋ ਵਿਖੇ ਤੀਆਂ ਤੀਜ ਦੀਆਂ ਦਾ ਤਿਉਹਾਰ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਇਸ ਵਿਚ ਪੰਜਾਬੀ ਪਹਿਰਾਵੇ ਵਿਚ ਸੱਜੀਆਂ ਮੁਟਿਆਰਾਂ ਨੇ ਗਿੱਧਾ, ਭੰਗੜਾ ਤੇ ਬੋਲੀਆਂ ਨਾਲ ਖੂਬ ਰੰਗ ਬੰਨਿਆ ਅਤੇ ਪੰਜਾਬੀ ਮੁਟਿਆਰਾਂ ਵੱਲੋਂ ਪੰਜਾਬੀ ਸੰਗੀਤ ਦੇ ਦਿਲ ਨੂੰ ਛੂਹ ਲੈਣ ਵਾਲੇ ਗਾਣਿਆਂ 'ਤੇ ਸੋਲੋ ਪਰਫਾਰਮੈਂਸ ਪੇਸ਼ ਕਰਕੇ ਸਭ ਦੀ ਵਾਹ-ਵਾਹ ਖੱਟੀ ਗਈ।
ਇਸ ਦੌਰਾਨ ਪੰਜਾਬੀ ਗੀਤਾਂ ਤੇ ਪੰਜਾਬਣਾਂ ਵੱਲੋਂ ਨੱਚ-ਨੱਚ ਖੂਬ ਮਨੋਰੰਜਨ ਕੀਤਾ ਗਿਆ।ਇਸ ਪ੍ਰੋਗਰਾਮ ਦੇ ਆਖਿਰ ਵਿੱਚ ਮਨਦੀਪ ਕੌਰ ਬਸਰਾਨ, ਇੰਦਰਜੀਤ ਕੌਰ ਸੋਹਲ, ਬਲਜੀਤ ਕੌਰ ਨੇ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਸਭ ਪੰਜਾਬੀ ਮੁਟਿਆਰਾਂ ਦਾ ਧੰਨਵਾਦ ਕਰਦਿਆਂ ਕਿਹਾ ਕੀ ਹੋਇਆ ਜੇਕਰ ਅਸੀ ਪੰਜਾਬ ਤੋਂ ਹਜ਼ਾਰਾ ਮੀਲ ਦੂਰ ਵੱਸਦੇ ਹਾਂ ਪਰ ਪੰਜਾਬ ਹਰ ਪੰਜਾਬੀ ਦੇ ਦਿਲ ਵਿੱਚ ਵੱਸਦਾ ਹੈ ਤੇ ਸਾਨੂੰ ਸਭ ਨੂੰ ਵਿਦੇਸ਼ਾਂ ਵਿੱਚ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਅਜਿਹੇ ਪੰਜਾਬੀ ਸੱਚਿਆਚਾਰ ਦੀ ਗੱਲ ਕਰਦੇ ਪ੍ਰੋਗਰਾਮ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਵੀ ਪੰਜਾਬੀ ਸੱਭਿਆਚਾਰ ਨੂੰ ਚੰਗੀ ਤਰ੍ਹਾਂ ਸਮਝ ਸਕੇ।