ਇਟਲੀ ''ਚ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ
Tuesday, Sep 13, 2022 - 02:46 PM (IST)
ਮਿਲਾਨ/ਇਟਲੀ (ਸਾਬੀ ਚੀਨੀਆ): "ਦਸਾ ਗੁਰੂਆਂ ਦੀ ਜਗਦੀ ਜੋਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਦਿਹਾੜਾ ਜਿੱਥੇ ਦੁਨੀਆ ਭਰ ਵਿੱਚ ਵਸਦੀਆਂ ਸਮੂਹ ਨਾਨਕ ਲੇਵਾ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਇਟਲੀ ਦੇ ਸ਼ਹਿਰ ਲਵੀਨੀਓ ਵਿਖੇ ਗੁਰਦੁਆਰਾ ਗੋਬਿੰਦਸਰ ਸਾਹਿਬ ਤੇ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਚੰਗੀ ਖ਼ਬਰ : ਸਿੰਗਾਪੁਰ ਵਿਦੇਸ਼ੀ ਕਰਮਚਾਰੀਆਂ ਲਈ ਜਾਰੀ ਕਰੇਗਾ ਨਵਾਂ 'ਵਰਕ ਪਾਸ'
ਸ੍ਰੀ ਆਖੰਡ ਪਾਠ ਸਾਹਿਬ ਜੀ ਭੋਗ ਉਪਰੰਤ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਭਾਈ ਦਲਵੀਰ ਸਿੰਘ, ਭਾਈ ਵਿਕਰਮਜੀਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਕੀਰਤਨੀਏ ਜਥੇ ਅਤੇ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਵਿਖੇ ਭਾਈ ਪਰਮਜੀਤ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਭਾਈ ਸਾਹਿਬ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸ਼ਰਵਣ ਕਰਵਾਇਆ ਗਿਆ।ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਇੱਕਤਰ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਨਿੱਘੀ ਗੋਦ ਦਾ ਆਨੰਦ ਮਾਣਿਆ ਗਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ ਗਿਆ। ਗੁਰਦੁਆਰਾ ਵਿਖੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਪ੍ਰੰਬਧਕਾਂ ਵਲੋਂ ਇਨ੍ਹਾਂ ਸਮਾਗਮਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਂਟ ਕੀਤੇ ਗਏ।