ਅਮਰੀਕਾ 'ਚ ਮੰਕੀਪਾਕਸ ਨਾਲ ਮੌਤ ਦਾ ਪਹਿਲਾ ਮਾਮਲਾ ਆਇਆ ਸਾਹਮਣੇ

09/13/2022 11:26:19 AM

ਲਾਸ ਏਂਜਲਸ (ਭਾਸ਼ਾ): ਅਮਰੀਕਾ ਦੀ ਲਾਸ ਏਂਜਲਸ ਕਾਉਂਟੀ ਦੇ ਇਕ ਵਸਨੀਕ ਦੀ ਮੰਕੀਪਾਕਸ ਨਾਲ ਮੌਤ ਹੋ ਗਈ| ਸਥਾਨਕ ਸਿਹਤ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਨਿਆ ਜਾ ਰਿਹਾ ਹੈ ਕਿ ਅਮਰੀਕਾ 'ਚ ਮੰਕੀਪਾਕਸ ਨਾਲ ਮੌਤ ਦਾ ਇਹ ਪਹਿਲਾ ਮਾਮਲਾ ਹੈ। ਲਾਸ ਏਂਜਲਸ ਕਾਉਂਟੀ ਡਿਪਾਰਟਮੈਂਟ ਆਫ਼ ਪਬਲਿਕ ਹੈਲਥ ਨੇ ਮੌਤ ਦਾ ਕਾਰਨ ਮੰਕੀਪਾਕਸ ਦੱਸਿਆ ਹੈ ਅਤੇ ਇੱਕ ਬੁਲਾਰੇ ਨੇ ਕਿਹਾ ਕਿ ਪੋਸਟਮਾਰਟਮ ਵਿੱਚ ਇਸਦੀ ਪੁਸ਼ਟੀ ਹੋਈ ਹੈ। 

ਮਰੀਜ਼ ਦਾ ਇਮਿਊਨ ਸਿਸਟਮ ਬਹੁਤ ਕਮਜ਼ੋਰ ਸੀ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਇਲਾਵਾ ਉਸ ਵਿਅਕਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀਡੀਸੀ), ਜੋ ਕਿ ਮੰਕੀਪਾਕਸ ਦੇ ਮਾਮਲਿਆਂ ਦੀ ਨਿਗਰਾਨੀ ਕਰਦਾ ਹੈ, ਨੇ ਅਮਰੀਕਾ ਵਿੱਚ ਸੰਕਰਮਣ ਤੋਂ ਕਿਸੇ ਮੌਤ ਦੀ ਪੁਸ਼ਟੀ ਨਹੀਂ ਕੀਤੀ ਹੈ। ਸੀਡੀਸੀ ਦੇ ਬੁਲਾਰੇ ਨੇ ਤੁਰੰਤ ਜਵਾਬ ਨਹੀਂ ਦਿੱਤਾ ਜਦੋਂ ਇਹ ਪੁੱਛਿਆ ਗਿਆ ਕੀ ਇਹ ਯੂਐਸ ਵਿੱਚ ਮੰਕੀਪਾਕਸ ਦੀ ਮੌਤ ਦਾ ਪਹਿਲਾ ਕੇਸ ਸੀ। 

ਪੜ੍ਹੋ ਇਹ ਅਹਿਮ ਖ਼ਬਰ- ਰਿਪੋਰਟ 'ਚ ਖੁਲਾਸਾ : ਸ਼੍ਰੀਲੰਕਾ, ਪਾਕਿਸਤਾਨ, ਮਾਲਦੀਵ ਸਮੇਤ 97 ਦੇਸ਼ ਚੀਨ ਦੇ ਕਰਜ਼ 'ਚ ਡੁੱਬੇ

ਬੁਲਾਰੇ ਨੇ ਕਿਹਾ ਕਿ ਟੈਕਸਾਸ ਦੇ ਪਬਲਿਕ ਹੈਲਥ ਅਧਿਕਾਰੀਆਂ ਨੇ 30 ਅਗਸਤ ਨੂੰ ਇੱਕ ਵਿਅਕਤੀ ਦੀ ਮੌਤ ਦੀ ਸੂਚਨਾ ਦਿੱਤੀ ਸੀ ਜੋ ਮੰਕੀਪਾਕਸ ਨਾਲ ਸੰਕਰਮਿਤ ਪਾਇਆ ਗਿਆ ਸੀ। ਵਿਅਕਤੀ ਦਾ ਇਮਿਊਨ ਸਿਸਟਮ ਬਹੁਤ ਕਮਜ਼ੋਰ ਸੀ। ਇਸ ਮਾਮਲੇ ਵਿੱਚ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੌਤ ਵਿੱਚ ਮੰਕੀਪਾਕਸ ਦੀ ਕੀ ਭੂਮਿਕਾ ਸੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News