ਦੱਖਣੀ ਕੋਰੀਆ ''ਚ ਓਮੀਕ੍ਰੋਨ ਦਾ ਪਹਿਲਾ ਮਾਮਲਾ ਆਇਆ ਸਾਹਮਣੇ
Wednesday, Dec 01, 2021 - 09:54 PM (IST)
ਸਿਓਲ-ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਨਾਈਜੀਰੀਆ ਤੋਂ ਪਰਤੇ ਪੰਜ ਲੋਕਾਂ 'ਚ ਓਮੀਕ੍ਰੋਨ ਦੀ ਪੁਸ਼ਟੀ ਹੋਈ ਹੈ। ਕੋਰੀਆ ਰੋਗ ਕੰਟਰੋਲ ਅਤੇ ਰੋਕਥਾਮ ਏਜੰਸੀ ਨੇ ਬੁੱਧਵਾਰ ਨੂੰ ਕਿਹਾ ਕਿ 24 ਨਵੰਬਰ ਨੂੰ ਨਾਈਜੀਰੀਆ ਤੋਂ ਪਰਤੇ ਜੋੜੇ ਤੋਂ ਇਲਾਵਾ ਇਨ੍ਹਾਂ ਨੂੰ ਹਵਾਈ ਅੱਡੇ ਤੋਂ ਘਰ ਲਿਜਾਣ ਵਾਲੇ ਉਨ੍ਹਾਂ ਦੇ ਇਕ ਦੋਸਤ 'ਚ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ ਦੋ ਹੋਰ ਮਹਿਲਾਵਾਂ ਵੀ ਇਸ ਵੇਰੀਐਂਟ ਨਾਲ ਇਨਫੈਕਟਿਡ ਪਾਈਆਂ ਗਈਆਂ ਹਨ ਜੋ ਕਿ ਨਾਈਜੀਰੀਆ ਦੀ ਯਾਤਰਾ ਕਰ 23 ਨਵੰਬਰ ਨੂੰ ਦੱਖਣੀ ਕੋਰੀਆ ਪਹੁੰਚੀਆਂ ਸਨ।
ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਨੂੰ ਕਾਲਾ ਅੰਗ੍ਰੇਜ਼ ਕਹਿ ਕੇ ਪੰਜਾਬ ਦੇ ਲੋਕਾਂ ਦਾ ਅਪਮਾਨ ਕਰ ਰਹੇ ਹਨ ਮੁੱਖ ਮੰਤਰੀ ਚੰਨੀ : ਰਾਘਵ ਚੱਢਾ
ਇਸ ਤੋਂ ਪਹਿਲਾਂ ਸਿਹਤ ਮੁਲਾਜ਼ਮਾਂ ਨੇ ਕਿਹਾ ਕਿ ਉਹ ਜੋੜੇ ਦੇ ਬੱਚੇ ਅਤੇ ਉਨ੍ਹਾਂ ਦੇ ਦੋਸਤ ਦੇ ਪਰਿਵਾਰ ਦੇ ਮੈਂਬਰਾਂ ਦੀ ਜੀਨੋਮ ਕ੍ਰਮ ਜਾਂਚ ਕਰ ਰਹੇ ਹਨ ਤਾਂ ਕਿ ਇਹ ਪਤਾ ਚੱਲ ਸਕੇ ਕਿ ਇਨ੍ਹਾਂ 'ਚੋਂ ਕੋਈ ਓਮੀਕ੍ਰੋਨ ਦੀ ਲਪੇਟ 'ਚ ਹੈ ਜਾਂ ਨਹੀ।? ਓਮੀਕ੍ਰੋਨ ਦੀ ਰੋਕਥਾਮ ਦੇ ਮੱਦੇਨਜ਼ਰ ਦੱਖਣੀ ਅਫਰੀਕੀ ਦੇਸ਼ਾਂ ਦੀ ਯਾਤਰਾ ਕਰਕੇ ਆਉਣ ਵਾਲੇ ਲੋਕਾਂ ਦੇ ਦਾਖਲੇ 'ਤੇ ਪਾਬੰਦੀ ਲਾਉਣ ਤੋਂ ਬਾਅਦ ਹੁਣ ਦੱਖਣੀ ਕੋਰੀਆ ਸਰਹੱਦ 'ਤੇ ਨਿਗਰਾਨੀ ਵਧਾਉਣ 'ਤੇ ਵਿਚਾਰ ਕਰ ਰਿਹਾ ਹੈ। ਹਾਲਾਂਕਿ, ਇਨ੍ਹਾਂ ਦੇਸ਼ਾਂ ਦੀ ਯਾਤਰਾ ਕਰਕੇ ਪਰਤ ਰਹੇ ਦੱਖਣੀ ਕੋਰੀਆ ਦੇ ਨਾਗਰਿਕਾਂ ਲਈ ਘਟੋ-ਘੱਟ 10 ਦਿਨਾਂ ਦਾ ਇਕਾਂਤਵਾਸ ਜ਼ਰੂਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ ਤੋਂ ਭੱਜੀਆਂ ਪੰਜਾਬ ਅਤੇ ਕੇਂਦਰ ਸਰਕਾਰਾਂ : 'ਆਪ'
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।