ਫੌਸਦੌਨਦੋ ਦੀ ਕ੍ਰੀਜੋ ਵਿਖੇ 16 ਨਵੰਬਰ ਨੂੰ ਮਨਾਇਆ ਜਾਵੇਗਾ ਪਹਿਲੀ ਪਾਤਸ਼ਾਹੀ ਦਾ ਗੁਰਪੁਰਬ
Thursday, Nov 13, 2025 - 07:49 AM (IST)
ਰੋਮ (ਇਟਲੀ) (ਟੇਕ ਚੰਦ ਜਗਤਪੁਰ) : ਰੂਹਾਨੀਅਤ ਦੇ ਬਾਦਸ਼ਾਹ, ਸਿੱਖ ਧਰਮ ਦੇ ਬਾਨੀ, ਪਹਿਲੀ ਪਾਤਸ਼ਾਹੀ, ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 556ਵਾਂ ਗੁਰਪੁਰਬ ਸ੍ਰੀ ਗੁਰੂ ਰਵਿਦਾਸ ਧਰਮ ਅਸਥਾਨ ਰਿਜੋਮਿਲੀਆ ਵੱਲੋਂ 16 ਨਵੰਬਰ ਦਿਨ ਐਤਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਫੌਸਦੌਨਦੋ ਦੀ ਕ੍ਰੀਜੋ ਵਿਖੇ ਮਨਾਇਆ ਜਾ ਰਿਹਾ ਹੈ।

ਸਮਾਗਮ ਸਬੰਧੀ ਗੱਲਬਾਤ ਕਰਦਿਆਂ ਪ੍ਰਧਾਨ ਕਸ਼ਮੀਰ ਲਾਲ ਮਹਿਮੀ, ਗਾਇਕ ਪੰਮਾ ਲਧਾਣਾ, ਦੀਪ ਇਟਲੀ ਅਤੇ ਕੁਲਦੀਪ ਲੋਧੀਪੁਰੀਆ ਨੇ ਦੱਸਿਆ ਕਿ 16 ਨਵੰਬਰ ਦਿਨ ਐਤਵਾਰ ਨੂੰ ਅੰਮ੍ਰਿਤਬਾਣੀ ਸ੍ਰੀ ਗੁਰੂ ਰਵਿਦਾਸ ਜੀ ਦੇ ਅਖੰਡ ਜਾਪ ਦੇ ਭੋਗ ਉਪਰੰਤ ਵਿਸ਼ੇਸ਼ ਸਮਾਗਮ ਹੋਵੇਗਾ। ਇਸ ਸਮਾਗਮ ਵਿੱਚ ਜਿੱਥੇ ਵੱਖ-ਵੱਖ ਬੁਲਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੀ ਜੀਵਨੀ ਅਤੇ ਇਤਿਹਾਸ 'ਤੇ ਚਾਨਣਾ ਪਾਉਣਗੇ, ਉਥੇ ਗਾਇਕ ਚੌਹਾਨ ਬ੍ਰਦਰਜ਼ ਅਤੇ ਸੰਦੀਪ ਲੋਈ ਵੀ ਸਤਿਗੁਰਾਂ ਦੀ ਮਹਿਮਾ ਦਾ ਗੁਣਗਾਨ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤੇਗਾ। ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਸਮਾਗਮ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
