ਇਮਰਾਨ ਸਰਕਾਰ ਨੇ ਬੁੱਧਵਾਰ ਨੂੰ ਸੰਸਦ ਦਾ ਸਾਂਝਾ ਸੈਸ਼ਨ ਬੁਲਾਇਆ

Tuesday, Nov 16, 2021 - 04:29 PM (IST)

ਇਮਰਾਨ ਸਰਕਾਰ ਨੇ ਬੁੱਧਵਾਰ ਨੂੰ ਸੰਸਦ ਦਾ ਸਾਂਝਾ ਸੈਸ਼ਨ ਬੁਲਾਇਆ

ਇਸਲਾਮਾਬਾਦ (ਵਾਰਤਾ)-ਪਾਕਿਸਤਾਨ ’ਚ ਇਮਰਾਨ ਖਾਨ ਦੀ ਅਗਵਾਈ ਵਾਲੀ ਸਰਕਾਰ ਨੇ ਬੁੱਧਵਾਰ ਨੂੰ ਸੰਸਦ ਦਾ ਸਾਂਝਾ ਸੈਸ਼ਨ ਬੁਲਾਇਆ ਹੈ। ਸਰਕਾਰ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈ. ਵੀ. ਐੱਮ.), ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ. ਏ. ਬੀ.) ਤੇ ਹੋਰ ਬਿੱਲਾਂ ਦੇ ਮੁੱਦੇ ’ਤੇ ਆਪਣੇ ਸਹਿਯੋਗੀਆਂ ਪਾਕਿਸਤਾਨ ਮੁਸਲਿਮ ਲੀਗ (ਕਿਊ) ਤੇ ਮੁੱਤਾਹਿਦ ਕੌਮੀ ਮੂਵਮੈਂਟ-ਪਾਕਿਸਤਾਨ (ਐੱਮ. ਕਿਊ. ਐੱਮ.-ਪੀ) ਦਾ ਸਮਰਥਨ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਨ੍ਹਾਂ ਸਾਰੇ ਬਿੱਲਾਂ ਨੂੰ ਸਦਨ ਦੇ ਪਟਲ ’ਤੇ ਪੇਸ਼ ਕੀਤਾ ਜਾਵੇਗਾ। ਜਿਓ ਟੀ. ਵੀ. ਦੀ ਪੱਤਰਕਾਰ ਦੇ ਮੁਤਾਬਕ ਸੰਸਦ ਦੇ ਸਾਂਝੇ ਸੈਸ਼ਨ ਦੌਰਾਨ ਈ. ਵੀ. ਐੱਮ. ਤੇ ਵਿਦੇਸ਼ਾਂ ’ਚ ਰਹਿਣ ਵਾਲੇ ਪਾਕਿਸਤਾਨੀਆਂ ਨੂੰ ਵੋਟ ਦਾ ਅਧਿਕਾਰ ਦੇਣ ਸਮੇਤ ਘੱਟ ਤੋਂ ਘੱਟ 10 ਬਿੱਲ ਪੇਸ਼ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਦੀ ਇਕ ਮੁੱਖ ਸਹਿਯੋਗੀ ਪਾਰਟੀ ਨੇ ਸੋਮਵਾਰ ਨੂੰ ਵਧਦੀ ਮਹਿੰਗਾਈ ’ਤੇ ਚਿੰਤਾ ਜ਼ਾਹਿਰ ਕੀਤੀ ਸੀ।

ਜਿਓ ਟੀ. ਵੀ. ਨੇ ਆਪਣੀ ਰਿਪੋਰਟ ’ਚ ਪਾਕਿਸਤਾਨ ਮੁਸਲਿਮ ਲੀਗ (ਕਾਇਦ-ਏ-ਆਜ਼ਮ) ਪੀ. ਐੱਮ. ਐੱਲ. ਕਿਊ ਦੇ ਸੀਨੀਅਰ ਨੇਤਾ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਚੌਧਰੀ ਪ੍ਰਵੇਜ਼ ਇਲਾਹੀ ਨੇ ਕਿਹਾ ਕਿ ਉਨ੍ਹਾਂ ਨੂੰ ਸਹਿਯੋਗੀ ਦੇ ਰੂਪ ’ਚ ਪੀ. ਟੀ. ਆਈ. ਸਰਕਾਰ ਦਾ ਸਮਰਥਨ ਕਰਨਾ ਹੁਣ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਮਰਾਨ ਸਰਕਾਰ ਜਨਤਾ ਦੀ ਪੀੜਾ ਘੱਟ ਕਰਨ ’ਚ ਪੂਰੀ ਤਰ੍ਹਾਂ ਨਾਲ ਅਸਫਲ ਰਹੀ ਹੈ ਤੇ ਦੁੱਖ ਇਸ ਗੱਲ ਦਾ ਹੈ ਕਿ ਉਹ ਗੈਰ-ਮੁੱਦਿਆਂ ਨੂੰ ਗੰਭੀਰ ਮੁੱਦਿਆਂ ਦੇ ਰੂਪ ’ਚ ਪੇਸ਼ ਕਰਕੇ ਜਨਤਾ ਦੇ ਜ਼ਖ਼ਮਾਂ ’ਤੇ ਨਮਕ ਛਿੜਕਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਜਲਦ ਆਮ ਲੋਕਾਂ ਨੂੰ ਰਾਹਤ ਨਹੀਂ ਪਹੁੰਚਾਉਂਦੀ ਤਾਂ ਹਾਲਤ ਹੋਰ ਖ਼ਰਾਬ ਹੋ ਜਾਵੇਗੀ।  


author

Manoj

Content Editor

Related News