ਹਰਦੀਪ ਨਿੱਜਰ ਕਤਲਕਾਂਡ ਨੂੰ ਲੈ ਕੇ ਭਾਰਤੀ ਰਾਜਦੂਤ ਨੇ ਜ਼ਾਹਰ ਕੀਤੀ ਨਾਰਾਜ਼ਗੀ, ਲਾਏ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ

Saturday, Nov 25, 2023 - 05:50 PM (IST)

ਹਰਦੀਪ ਨਿੱਜਰ ਕਤਲਕਾਂਡ ਨੂੰ ਲੈ ਕੇ ਭਾਰਤੀ ਰਾਜਦੂਤ ਨੇ ਜ਼ਾਹਰ ਕੀਤੀ ਨਾਰਾਜ਼ਗੀ, ਲਾਏ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ

ਓਟਾਵਾ  : ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਨ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦਰਮਿਆਨ ਸ਼ੁਰੂ ਹੋਈ ਕੁੜੱਤਣ ਲਗਾਤਾਰ ਵਧਦੀ ਹੀ ਜਾ ਰਹੀ ਹੈ। ਹੁਣ ਕੈਨੇਡਾ 'ਚ ਭਾਰਤੀ ਰਾਜਦੂਤ ਨੇ ਨਿੱਝਰ ਕਤਲ ਕਾਂਡ ਦੀ ਜਾਂਚ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਇਹ ਵੀ ਪੜ੍ਹੋ :    ਟਰੇਨ ’ਚ ਖ਼ਰਾਬ AC ਅਤੇ ਪੱਖਿਆਂ ਲਈ ਰੇਲਵੇ ਨੂੰ ਠੋਕਿਆ 15,000 ਰੁਪਏ ਦਾ ਜੁਰਮਾਨਾ

ਭਾਰਤ 'ਤੇ ਲਾਏ ਗਏ ਦੋਸ਼ ਬੇਬੁਨਿਆਦ : ਭਾਰਤੀ ਰਾਜਦੂਤ

ਭਾਰਤ ਦੇ ਰਾਜਦੂਤ ਸੰਜੇ ਕੁਮਾਰ ਵਰਮਾ ਨੇ ਕਿਹਾ ਕਿ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਅਜੇ ਪੂਰੀ ਨਹੀਂ ਹੋਈ। ਇਸ ਦੇ ਬਾਵਜੂਦ ਕੈਨੇਡਾ ਸਰਕਾਰ ਨੇ ਭਾਰਤ 'ਤੇ ਦੋਸ਼ ਲਾਏ ਹਨ। ਬਿਨਾਂ ਕਿਸੇ ਠੋਸ ਸਬੂਤ ਦੇ ਭਾਰਤ ਨੂੰ ਦੋਸ਼ੀ ਠਹਿਰਾਇਆ ਗਿਆ। ਇਸ ਕਾਰਨ ਨਵੀਂ ਦਿੱਲੀ ਜਸਟਿਨ ਟਰੂਡੋ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ :   Indigo ਦੀ ਪੇਰੈਂਟ ਕੰਪਨੀ ਨੂੰ ਮਿਲਿਆ 1666 ਕਰੋੜ ਦਾ ਟੈਕਸ ਨੋਟਿਸ, ਜਾਣੋ ਪੂਰਾ ਮਾਮਲਾ

ਇਸ ਦੇ ਨਾਲ ਹੀ ਭਾਰਤੀ ਰਾਜਦੂਤ ਨੇ ਇਹ ਵੀ ਕਿਹਾ ਕਿ ਕੈਨੇਡਾ ਵਲੋਂ ਪਹਿਲਾਂ ਭਾਰਤ ਨੂੰ ਸਹਿਯੋਗ ਦੇਣ ਲਈ ਕਿਹਾ ਗਿਆ ਪਰ ਕੈਨੇਡਾ ਦੇ ਬਿਆਨਾਂ ਵਿਚ ਭਾਰਤ ਨੂੰ ਪਹਿਲਾਂ ਹੀ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਇਸ ਲਈ ਜੇਕਰ ਤੁਸੀਂ ਸਹਿਯੋਗ ਕਰੋ ਤਾਂ ਬਿਹਤਰ ਹੋਵੇਗਾ। ਭਾਰਤੀ ਰਾਜਦੂਤ ਨੇ ਕਿਹਾ ਕਿ ਅਸੀਂ ਹਮੇਸ਼ਾ ਕਿਹਾ ਹੈ ਕਿ ਜੇਕਰ ਕੋਈ ਚੀਜ਼ ਬਹੁਤ ਚਿੰਤਾਜਨਕ ਹੈ ਤਾਂ ਅਸੀਂ ਇਸ 'ਤੇ ਜ਼ਰੂਰ ਗੌਰ ਕਰਾਂਗੇ।

ਜਾਣੋ ਭਾਰਤ-ਕੈਨੇਡਾ ਦਰਮਿਆਨ ਵਧੀ ਤਲਖੀ ਦੀ ਵਜ੍ਹਾ

ਜ਼ਿਕਰਯੋਗ ਹੈ ਕਿ 18 ਜੂਨ ਨੂੰ ਕੈਨੇਡਾ ਦੇ ਇਕ ਗੁਰਦੁਆਰੇ ਦੇ ਬਾਹਰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਮਾਮਲੇ ਨੂੰ ਲੈ ਕੇ ਭਾਰਤ ਨੂੰ ਸਵਾਲਾਂ ਦੇ ਘੇਰੇ 'ਚ ਲਿਆ ਦਿੱਤਾ ਹੈ। ਉਨ੍ਹਾਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਭਾਰਤੀ ਜਾਸੂਸਾਂ 'ਤੇ ਸਵਾਲ ਖੜ੍ਹੇ ਕੀਤੇ ਸਨ। ਹਾਲਾਂਕਿ ਭਾਰਤ ਨੇ ਕੈਨੇਡਾ ਦੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਿਆ ਹੈ।

ਇਹ ਵੀ ਪੜ੍ਹੋ :   ਘਟੀਆ ਕੁਆਲਿਟੀ ਦੇ ਲਗਾਏ ਗਏ ਖਿੜਕੀਆਂ ਅਤੇ ਦਰਵਾਜ਼ੇ, ਫਰਨੀਚਰ ਹਾਊਸ ਮਾਲਕ ਨੂੰ ਜੁਰਮਾਨਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Harinder Kaur

Content Editor

Related News