ਇਸਲਾਮਿਕ ਸਟੇਟ ਸਮੂਹ ਨੇ ਲਈ ਈਰਾਨ 'ਚ ਹੋਏ ਆਤਮਘਾਤੀ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ, 103 ਲੋਕਾਂ ਦੀ ਗਈ ਸੀ ਜਾਨ

Friday, Jan 05, 2024 - 05:40 AM (IST)

ਦੁਬਈ/ਤੇਹਰਾਨ (ਯੂ.ਐਨ.ਆਈ.)- ਇਸਲਾਮਿਕ ਸਟੇਟ ਸਮੂਹ ਨੇ ਵੀਰਵਾਰ ਨੂੰ ਈਰਾਨ ਦੇ ਸ਼ਹਿਰ ਕਰਮਾਨ ’ਚ 2020 ’ਚ ਅਮਰੀਕੀ ਡਰੋਨ ਹਮਲੇ ’ਚ ਮਾਰੇ ਗਏ ਈਰਾਨੀ ਜਨਰਲ ਕਾਸਿਮ ਸੁਲੇਮਾਨੀ ਦੀ ਯਾਦ ’ਚ ਇਕ ਸਮਾਗਮ ’ਚ ਦੋ ਆਤਮਘਾਤੀ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ ਲਈ, ਜੋ ਕਿ ਦਹਾਕਿਆਂ ਵਿਚ ਈਰਾਨ ’ਤੇ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੈ। ਇਨ੍ਹਾਂ ਹਮਲਿਆਂ ’ਚ ਬੁੱਧਵਾਰ ਨੂੰ ਲਗਭਗ 103 ਵਿਅਕਤੀ ਮਾਰੇ ਗਏ ਸਨ।

ਇਹ ਵੀ ਪੜ੍ਹੋ- ਭਾਰਤੀ ਟੀਮ ਨੇ ਰਚਿਆ ਇਤਿਹਾਸ, ਟੈਸਟ ਕ੍ਰਿਕਟ 'ਚ ਇਹ ਸਭ ਤੋਂ ਵੱਡਾ ਰਿਕਾਰਡ ਕੀਤਾ ਆਪਣੇ ਨਾਂ

ਇਸਲਾਮਿਕ ਸਟੇਟ ਸਮੂਹ ਨੇ ਦਾਅਵਾ ਕੀਤਾ ਹੈ ਕਿ ਦੋ ਹਮਲਾਵਰਾਂ ਦੇ ਨਾਂ ਉਮਰ ਅਲ-ਮੋਵਾਹਿਦ ਅਤੇ ਸੈਫ-ਅੱਲ੍ਹਾ ਅਲ-ਮੁਜਾਹਿਦ ਸਨ। ਸਮੂਹ ਨੇ ਕਿਹਾ ਕਿ ਆਤਮਘਾਤੀ ਹਮਲਾਵਰਾਂ ਨੇ ਧਮਾਕਾਖੇਜ਼ ਸਮੱਗਰੀ ਵਾਲੀਆਂ ਜੈਕਟਾਂ ਨਾਲ ਹਮਲੇ ਕੀਤੇ। ਇਸਲਾਮਿਕ ਸਟੇਟ ਨੇ ਸ਼ੀਆ ਲੋਕਾਂ ਪ੍ਰਤੀ ਨਿਰਾਦਰਯੋਗ ਭਾਸ਼ਾ ਦੀ ਵੀ ਵਰਤੋਂ ਕੀਤੀ, ਜਿਨ੍ਹਾਂ ਨੂੰ ਉਹ ਧਰਮ ਵਿਰੋਧੀ ਮੰਨਦਾ ਹੈ। ਓਧਰ, ਈਰਾਨ ਦੇ ਸਰਵਉੱਚ ਨੇਤਾ ਅਲੀ ਖਾਮੇਨੇਈ ਨੇ ਅੱਤਵਾਦੀ ਹਮਲੇ ਦੇ ਦੋਸ਼ੀਆਂ ਅਤੇ ਪ੍ਰਬੰਧਕਾਂ ਦੋਵਾਂ ਨੂੰ ਸਖ਼ਤ ਪ੍ਰਕਿਰਿਆ ਦੇਣ ਅਤੇ ਸਜ਼ਾ ਦੇਣ ਦੀ ਸਹੁੰ ਖਾਧੀ। 

ਇਹ ਵੀ ਪੜ੍ਹੋ- ਮੋਹਾਲੀ 'ਚ ਬਣੇਗਾ ਅਤਿ-ਆਧੁਨਿਕ ਸਬ-ਰਜਿਸਟਰਾਰ ਆਫ਼ਿਸ, ਇੱਕੋ ਛੱਤ ਹੇਠਾਂ ਮਿਲਣਗੀਆਂ ਰਜਿਸਟਰੀ ਦੀਆਂ ਸੇਵਾਵਾਂ

ਖਾਮੇਨੇਈ ਨੇ ਆਪਣੀ ਵੈੱਬਸਾਈਟ ’ਤੇ ਪੋਸਟ ਕੀਤੇ ਇਕ ਬਿਆਨ ’ਚ ਕਿਹਾ, ‘‘ਬੇਕਸੂਰ ਲੋਕਾਂ ਦੇ ਖੂਨ ਨਾਲ ਰੰਗੇ ਹੋਏ ਦੋਵੇਂ ਹੱਥ ਹਨ ਅਤੇ ਭ੍ਰਿਸ਼ਟ ਤੇ ਦੁਸ਼ਟ ਸੋਚ ਵਾਲੇ ਲੋਕ ਜੋ ਇਸ ਦੁਖਾਂਤ ਲਈ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਯਕੀਨਨ ਸਖ਼ਤ ਟੱਕਰ ਦਿੱਤੀ ਜਾਵੇਗੀ ਅਤੇ ਉਹ ਢੁਕਵੇਂ ਬਦਲੇ ਦੇ ਪਾਤਰ ਹੋਣਗੇ।’’ 

ਈਰਾਨੀ ਸਰਕਾਰ ਨੇ ਵੀਰਵਾਰ ਨੂੰ ਪੀੜਤਾਂ ਲਈ ਰਾਸ਼ਟਰੀ ਸੋਗ ਦਾ ਦਿਨ ਐਲਾਨਿਆਂ ਅਤੇ ਦੇਸ਼ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਨੇ ਕਿਹਾ ਕਿ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਤੇ ਦੋਸ਼ੀਆਂ ਦੀ ਪਛਾਣ ਸੁਰੱਖਿਆ ਬਲਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ ਬਰਾਮਦ, ਚੀਨੀ ਪਿਸਤੌਲ ਸਣੇ ਇਕ ਕਾਬੂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News