ਮੈਲਬੌਰਨ ''ਚ ਕਬੱਡੀ ਟੂਰਨਾਮੈਂਟ 11 ਮਾਰਚ ਨੂੰ

03/08/2018 4:12:27 PM

ਮੈਲਬੌਰਨ (ਮਨਦੀਪ ਸਿੰਘ ਸੈਣੀ)— ਨੈਸ਼ਨਲ ਕਬੱਡੀ ਫੈਡਰੇਸ਼ਨ ਆਸਟ੍ਰੇਲੀਆ ਦੀ ਸਰਪ੍ਰਸਤੀ ਹੇਠ ਸਿੰਘ ਸਭਾ ਸਪੋਰਟਸ ਕਲੱਬ ਮੈਲਬੌਰਨ ਅਤੇ ਸਹਿਯੋਗੀਆਂ ਵਲੋਂ ਸੱਤਵਾਂ ਸਾਲਾਨਾ ਕਬੱਡੀ ਟੂਰਨਾਮੈਂਟ 11 ਮਾਰਚ ਦਿਨ ਐਤਵਾਰ ਨੂੰ ਸੇਂਟ ਏਲਬਨਜ਼ ਇਲਾਕੇ ਵਿਚ ਕਰਵਾਇਆ ਜਾ ਰਿਹਾ ਹੈ। ਇਸ ਵਿਚ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਅਮਰੀਕਾ ਤੋਂ ਟੀਮਾਂ ਹਿੱਸਾ ਲੈ ਰਹੀਆਂ ਹਨ।
ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ 3100 ਤੇ 2100 ਡਾਲਰ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।ਇਸ ਤੋਂ ਇਲਾਵਾ ਵਧੀਆ ਰੇਡਰ ਅਤੇ ਜਾਫੀ ਨੂੰ 500-500 ਡਾਲਰ ਦੇ ਵਿਸ਼ੇਸ਼ ਇਨਾਮ ਨਾਲ ਸਨਮਾਨਿਆ ਜਾਵੇਗਾ।ਬੱਚਿਆਂ ਅਤੇ ਪਰਿਵਾਰਾਂ ਲਈ ਵੀ ਵਿਸ਼ੇਸ਼ ਖੇਡਾਂ ਦਾ ਇੰਤਜਾਮ ਕੀਤਾ ਗਿਆ ਹੈ।ਕੁੜੀਆਂ ਦੀ ਕਬੱਡੀ ਦਾ ਪ੍ਰਦਰਸ਼ਨੀ ਮੈਚ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਿਚਕਾਰ ਖੇਡਿਆ ਜਾਵੇਗਾ।ਦਰਸ਼ਕਾਂ ਦੇ ਮਨੋਰੰਜਨ ਲਈ ਭੰਗੜਾ ਅਤੇ ਗਗਨ ਕੋਕਰੀ, ਮਹਿਤਾਬ ਵਿਰਕ ਦੀ ਗਾਇਕੀ ਦਾ ਖੁੱਲਾ ਅਖਾੜਾ ਲੱਗੇਗਾ। ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਕਲੱਬ ਦੇ ਅਹੁਦੇਦਾਰਾਂ ਵੱਲੋਂ ਯਾਦਗਾਰੀ ਚਿੰਨ ਭੇਂਟ ਕੀਤੇ ਜਾਣਗੇ।ਪ੍ਰਬੰਧਕਾਂ ਨੇ ਸਮੂਹ ਖੇਡ ਪ੍ਰੇਮੀਆਂ ਨੂੰ ਇਸ ਖੇਡ ਮੇਲੇ ਵਿਚ ਵੱਧ ਚੜ੍ਹ ਕੇ ਹਾਜ਼ਰੀ ਲਗਵਾਉਣ ਦੀ ਅਪੀਲ ਕੀਤੀ ਹੈ।