ਪਾਕਿ ਪੰਜਾਬ ਪੁਲਸ ਨੇ ਕੀਤਾ ਖ਼ੁਲਾਸਾ, ‘ਜ਼ਿੰਦਾ’ ਹੈ ਭਾਰਤੀ ਕੈਦੀ ਸਰਬਜੀਤ ਸਿੰਘ ਦਾ ਕਾਤਲ
Tuesday, Apr 16, 2024 - 05:00 AM (IST)
ਲਾਹੌਰ (ਭਾਸ਼ਾ)– 2013 ’ਚ ਮੌਤ ਦੀ ਸਜ਼ਾ ਪ੍ਰਾਪਤ ਭਾਰਤੀ ਕੈਦੀ ਸਰਬਜੀਤ ਸਿੰਘ ਦੇ ਕਤਲ ਦੇ ਦੋਸ਼ੀ ਆਮਿਰ ਸਰਫਰਾਜ਼ ਤਾਂਬਾ ਨੂੰ ਇਥੇ ਇਕ ਜੇਲ ਅੰਦਰ ਅਣਪਛਾਤੇ ਬੰਦੂਕਧਾਰੀਆਂ ਵਲੋਂ ਕਤਲ ਕੀਤੇ ਜਾਣ ਤੋਂ ਇਕ ਦਿਨ ਬਾਅਦ ਪਾਕਿਸਤਾਨੀ ਪੰਜਾਬ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਇਸ ਘਟਨਾ ਨੂੰ ਨਾਟਕੀ ਮੋੜ ਦਿੰਦਿਆਂ ਸੋਮਵਾਰ ਨੂੰ ਦਾਅਵਾ ਕੀਤਾ ਕਿ ਉਹ ਅਜੇ ਵੀ ਜ਼ਿੰਦਾ ਹੈ।
ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਦ ਦੇ ਕਰੀਬੀ ਸਹਿਯੋਗੀ ਤਾਂਬਾ ’ਤੇ ਇਥੇ ਸਨੰਤ ਨਗਰ ਸਥਿਤ ਉਸ ਦੀ ਰਿਹਾਇਸ਼ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਉਸ ਨੂੰ ਗੰਭੀਰ ਹਾਲਤ ’ਚ ਹਸਪਤਾਲ ਲਿਜਾਇਆ ਗਿਆ, ਜਿਥੋਂ ਉਸ ਦੇ ਦਮ ਤੋੜਨ ਦੀ ਖ਼ਬਰ ਮਿਲੀ ਸੀ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ’ਚ ਭਿਆਨਕ ਸੜਕ ਹਾਦਸੇ ਦੌਰਾਨ 23 ਸਾਲਾ ਪੰਜਾਬੀ ਨੌਜਵਾਨ ਦੀ ਮੌਤ, ਮਹੀਨਾ ਪਹਿਲਾਂ ਹੀ ਲੱਗਾ ਸੀ ਵੀਜ਼ਾ
ਲਾਹੌਰ ਦੇ ਸੀਨੀਅਰ ਸੁਪਰਡੈਂਟ ਆਫ ਪੁਲਸ (ਐੱਸ. ਐੱਸ. ਪੀ.) ਆਪ੍ਰੇਸ਼ਨਜ਼ ਸਈਅਦ ਅਲੀ ਰਜ਼ਾ ਨੇ ਕਿਹਾ ਕਿ ਤਾਂਬਾ ਅਜੇ ਜ਼ਿੰਦਾ ਹੈ ਪਰ ਉਸ ਦੀ ਹਾਲਤ ਗੰਭੀਰ ਹੈ। ਇਸ ਦੌਰਾਨ ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਕਿਹਾ ਕਿ ਪਿਛਲੇ ਸਮੇਂ ’ਚ ਪਾਕਿਸਤਾਨ ’ਚ ਹੋਏ ਕੁਝ ਕਤਲਾਂ ’ਚ ਭਾਰਤ ਸਿੱਧੇ ਤੌਰ ’ਤੇ ਸ਼ਾਮਲ ਰਿਹਾ ਹੈ।
ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਫਿਲਹਾਲ ਇਸ (ਤਾਂਬਾ) ਮਾਮਲੇ ’ਚ ਭਾਰਤ ਦੀ ਸ਼ਮੂਲੀਅਤ ਬਾਰੇ ਕਹਿਣਾ ਜਲਦਬਾਜ਼ੀ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।