ਭਾਰਤ-ਬ੍ਰਿਟੇਨ ਦੇ ਵਪਾਰਕ ਸੌਦੇ ਨੂੰ ਸੁਲਝਾਉਣ ਦੀ ਆਖਰੀ ਕੋਸ਼ਿਸ਼ ਜਾਰੀ, ਢਾਈ ਸਾਲਾਂ ਤੋਂ ਚੱਲ ਰਹੀ ਗੱਲਬਾਤ

02/21/2024 2:43:01 PM

ਬਿਜ਼ਨੈੱਸ ਡੈਸਕ : ਭਾਰਤ ਅਤੇ ਬ੍ਰਿਟੇਨ ਵਿਚਾਲੇ ਪ੍ਰਸਤਾਵਿਤ ਵਪਾਰਕ ਸਮਝੌਤੇ ਦੇ ਬਕਾਇਆ ਮੁੱਦਿਆਂ ਨੂੰ ਸੁਲਝਾਉਣ ਲਈ ਵਣਜ ਮੰਤਰਾਲੇ ਦੀ ਇਕ ਟੀਮ ਬ੍ਰਿਟੇਨ ਪਹੁੰਚ ਗਈ ਹੈ। ਦੱਸ ਦੇਈਏ ਕਿ ਬ੍ਰਿਟੇਨ ਗਈ ਇਸ ਟੀਮ ਦੀ ਅਗਵਾਈ ਵਣਜ ਵਿਭਾਗ ਦੇ ਸਕੱਤਰ ਸੁਨੀਲ ਬਰਥਵਾਲ ਵਲੋਂ ਕੀਤੀ ਜਾ ਰਹੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਪ੍ਰਸਤਾਵਿਤ ਵਪਾਰਕ ਸੌਦੇ ਨੂੰ ਸੁਲਝਾਉਣ ਦੀ ਇਹ ਆਖਰੀ ਕੋਸ਼ਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ - ਮਹਿੰਗਾਈ ਤੋਂ ਮਿਲੀ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਆਪਣੇ ਸ਼ਹਿਰ ਦਾ ਤਾਜ਼ਾ ਰੇਟ

ਇਸ ਮਾਮਲੇ ਤੋਂ ਜਾਣੂ ਲੋਕਾਂ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਦੱਸਿਆ ਕਿ ਭਾਰਤ ਵਿੱਚ ਆਮ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਇਸ ਲਈ ਦੋਵੇਂ ਦੇਸ਼ ਭਾਰਤ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਇੱਕ ਮੁਕਤ ਵਪਾਰ ਸਮਝੌਤਾ (ਐਫਟੀਏ) ਤੱਕ ਪਹੁੰਚਣਾ ਚਾਹੁੰਦੇ ਹਨ। ਅਜਿਹੇ ਸਮੇਂ ਵਿੱਚ ਲਟਕਦੇ ਮਸਲਿਆਂ ਦੇ ਹੱਲ ਲਈ ਇਹ ਚੋਣ ਬਹੁਤ ਜ਼ਰੂਰੀ ਹੋ ਗਈ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਸ਼ੁੱਕਰਵਾਰ ਨੂੰ ਲੰਬੇ ਸਮੇਂ ਤੋਂ ਲਟਕ ਰਹੇ ਇਸ ਸਮਝੌਤੇ ਦੀ ਸਮੀਖਿਆ ਕੀਤੀ ਸੀ। 

ਇਹ ਵੀ ਪੜ੍ਹੋ - ਕਿਸਾਨਾਂ ਲਈ ਚੰਗੀ ਖ਼ਬਰ: ਪਿਆਜ਼ ਦੇ ਨਿਰਯਾਤ ਤੋਂ ਮੋਦੀ ਸਰਕਾਰ ਨੇ ਹਟਾਈ ਪਾਬੰਦੀ

ਪਿਛਲੇ ਮਹੀਨੇ ਬ੍ਰਿਟਿਸ਼ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਅਗਵਾਈ 'ਚ ਭਾਰਤ ਦਾ ਦੌਰਾ ਕੀਤਾ ਗਿਆ ਸੀ। ਇਸ ਦੌਰੇ ਵਿਚ ਬ੍ਰਿਟੇਨ ਦੇ ਮੁੱਖ ਆਰਥਿਕ ਸਲਾਹਕਾਰ ਡਗਲਸ ਮੈਕਨੀਲ ਵੀ ਸ਼ਾਮਲ ਸਨ। ਵਫ਼ਦ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਪ੍ਰਮੁੱਖ ਅਧਿਕਾਰੀਆਂ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਆਰਥਿਕ ਮਾਮਲਿਆਂ ਦੇ ਸਕੱਤਰ ਅਜੈ ਸੇਠ ਅਤੇ ਵਣਜ ਮੰਤਰਾਲੇ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਸਤਾਵਿਤ ਐਫਟੀਏ ਅਤੇ ਨਿਵੇਸ਼ ਸੰਧੀ 'ਤੇ ਗੱਲਬਾਤ ਹੋਈ।

ਇਹ ਵੀ ਪੜ੍ਹੋ - ਲਸਣ ਤੋਂ ਬਾਅਦ ਲੋਕਾਂ ਦੀਆਂ ਅੱਖਾਂ 'ਤੋਂ ਹੰਝੂ ਕੱਢੇਗਾ ਪਿਆਜ਼, ਇੰਨੇ ਰੁਪਏ ਵੱਧ ਰਹੀਆਂ ਨੇ ਕੀਮਤਾਂ

ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਭਾਰਤ ਅਤੇ ਬ੍ਰਿਟੇਨ ਦਰਮਿਆਨ ਮੁਕਤ ਵਪਾਰ ਸਮਝੌਤੇ ਲਈ ਗੱਲਬਾਤ ਢਾਈ ਸਾਲ ਪਹਿਲਾਂ 13 ਜਨਵਰੀ, 2022 ਨੂੰ ਸ਼ੁਰੂ ਹੋਈ ਸੀ। ਜੇਕਰ ਇਸ ਸਬੰਧੀ ਕੋਈ ਗੱਲਬਾਤ ਜਲਦੀ ਕਿਸੇ ਸਿੱਟੇ 'ਤੇ ਨਹੀਂ ਪਹੁੰਚਦੀ ਤਾਂ ਭਾਰਤ 'ਚ ਆਮ ਚੋਣਾਂ ਤੋਂ ਬਾਅਦ ਇਸ ਦੀ ਕੋਈ ਗੱਲਬਾਤ ਹੋਵੇਗੀ। ਇਹ ਨਵੀਂ ਸਰਕਾਰ ਦੀਆਂ ਤਰਜੀਹਾਂ 'ਤੇ ਵੀ ਨਿਰਭਰ ਕਰੇਗਾ। ਭਾਰਤ ਵਿੱਚ ਆਮ ਚੋਣਾਂ ਤੋਂ ਬਾਅਦ 2024 ਦੇ ਅੱਧ ਵਿੱਚ ਬਰਤਾਨੀਆ ਚੋਣਾਂ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ - Today Gold Silver Price: ਸੋਨੇ ਦੀਆਂ ਕੀਮਤਾਂ 'ਚ ਵਾਧਾ, ਚਾਂਦੀ 71 ਹਜ਼ਾਰ ਤੋਂ ਹੋਈ ਪਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News