ਤਿੰਨ ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਖੌਫ਼ਨਾਕ ਅੰਜਾਮ, ਜਿਊਂਦੀ ਸਾੜ ਦਿੱਤੀ ਨਵ-ਵਿਆਹੁਤਾ

Friday, Aug 02, 2024 - 06:47 PM (IST)

ਗੁਰਦਾਸਪੁਰ/ਪਾਕਿਸਤਾਨ (ਵਿਨੋਦ) : ਪਾਕਿਸਤਾਨ ਵਿਚ ਤਿੰਨ ਮਹੀਨੇ ਪਹਿਲਾਂ ਹੋਇਆ ਪ੍ਰੇਮ ਵਿਆਹ ਇਸ ਤਰ੍ਹਾਂ ਖ਼ਤਮ ਹੋ ਗਿਆ। ਕੋਰਟ ਮੈਰਿਜ ਕਰਵਾਉਣ ਵਾਲੀ ਨਵ-ਵਿਆਹੀ ਕੁੜੀ ਨੂੰ ਜ਼ਿੰਦਾ ਸਾੜ ਦਿੱਤਾ ਗਿਆ। ਉਸ ਦੀ ਲਾਸ਼ ਚੱਕ 50/4-ਆਰ, ਹਰੂਨਾਬਾਦ ਵਿੱਚ ਇੱਕ ਫਿਲਿੰਗ ਸਟੇਸ਼ਨ ਦੇ ਬਾਹਰ ਇੱਕ ਖੇਤ ਵਿੱਚ ਮਿਲੀ।

ਇਹ ਵੀ ਪੜ੍ਹੋ-  ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ

ਸਰਹੱਦ ਪਾਰਲੇ ਸੂਤਰਾਂ ਅਨੁਸਾਰ ਮ੍ਰਿਤਕ ਸਬਾ ਇਕਬਾਲ (19) ਅਤੇ ਅਲੀ ਰਜ਼ਾ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਕੋਰਟ ਮੈਰਿਜ ਕੀਤੀ ਸੀ। ਹਾਰੂਨਾਬਾਦ ਸਿਟੀ ਪੁਲਸ ਸਟੇਸ਼ਨ ਵਿੱਚ ਦਰਜ ਐੱਫ਼. ਆਈ. ਆਰ. ਵਿੱਚ ਕਿਹਾ ਗਿਆ ਹੈ ਕਿ ਫਕੀਰਵਾਲੀ ਦੀ ਸਬਾ ਨੇ ਹਬੀਬ ਟਾਊਨ ਦੇ ਅਲੀ ਰਜ਼ਾ ਨਾਲ ਆਪਣੀ ਮਰਜ਼ੀ ਨਾਲ ਵਿਆਹ ਕੀਤਾ ਸੀ। ਵਿਆਹ ਤੋਂ ਤੁਰੰਤ ਬਾਅਦ ਰਜ਼ਾ ਨੇ ਉਸ ’ਤੇ ਅਨੈਤਿਕ ਗਤੀਵਿਧੀਆਂ ’ਚ ਸ਼ਾਮਲ ਹੋਣ ਦਾ ਦੋਸ਼ ਲਗਾ ਕੇ ਉਸ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ। 

ਇਹ ਵੀ ਪੜ੍ਹੋ- ਇੰਗਲੈਂਡ ਦੀ ਜੇਲ੍ਹ 'ਚ ਸਜ਼ਾ ਕੱਟ ਚੁੱਕੇ ਨੌਜਵਾਨ ਨੂੰ ਨਹੀਂ ਮਿਲ ਰਿਹਾ ਇਨਸਾਫ਼, ਪੁੱਤ ਨੂੰ ਵੇਖਣ ਲਈ ਤਰਸ ਰਹੇ ਮਾਪੇ

30 ਜੁਲਾਈ ਨੂੰ ਅਲੀ ਰਜ਼ਾ ਨੇ ਆਪਣੇ ਸਹੁਰੇ ਨੂੰ ਦੱਸਿਆ ਕਿ ਸਬਾ ਉਸ ਨਾਲ ਲੜਾਈ ਤੋਂ ਬਾਅਦ ਗੁੱਸੇ ਚ ਘਰੋਂ ਚਲੀ ਗਈ ਸੀ ਅਤੇ ਉਦੋਂ ਤੋਂ ਲਾਪਤਾ ਸੀ। ਹਾਲਾਂਕਿ ਅਗਲੇ ਦਿਨ ਸਬਾ ਦੀ ਸੜੀ ਹੋਈ ਲਾਸ਼ ਖੇਤ ’ਚੋਂ ਮਿਲੀ। ਮ੍ਰਿਤਕਾ ਦੇ ਮਾਤਾ-ਪਿਤਾ ਮੁਤਾਬਕ ਵਿਆਹ ਦੇ ਤੁਰੰਤ ਬਾਅਦ ਹੀ ਅਲੀ ਨੂੰ ਸ਼ੱਕ ਹੋਣ ਲੱਗਾ ਕਿ ਸਬਾ ਦੇ ਹੋਰ ਲੋਕਾਂ ਨਾਲ ਸਬੰਧ ਹਨ। ਘਟਨਾ ਵਾਲੇ ਦਿਨ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਦੀ ਲਾਸ਼ ਨੂੰ ਜ਼ਿੰਦਾ ਸਾੜਨ ਤੋਂ ਬਾਅਦ ਖੇਤ ਵਿਚ ਸੁੱਟ ਦਿੱਤਾ ਗਿਆ। ਪੁਲਸ ਨੇ ਅਲੀ ਰਾਜਾ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਅਤੇ ਉਸ ਦੇ ਮੁਢਲੇ ਬਿਆਨਾਂ ਅਨੁਸਾਰ ਉਸ ਨੇ ਆਪਣੀ ਪਤਨੀ ਦੀ ਇੱਜ਼ਤ ਦੇ ਚੱਲਦਿਆਂ ਹੱਤਿਆ ਕੀਤੀ, ਨਾਲ ਹੀ ਕਿਹਾ ਕਿ ਸਬਾ ਦੇ ਕਤਲ ਵਿਚ ਉਸ ਦੀ ਭੈਣ ਅਤੇ ਜੀਜਾ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ- ਨਸ਼ੇ ’ਚ ਧੁੱਤ ਨੌਜਵਾਨ ਸੜਕਾਂ ਦੇ ਡਿੱਗਦਾ ਹੋਇਆ ਆਇਆ ਨਜ਼ਰ, ਸਵਾਲਾਂ ਦੇ ਘੇਰੇ ’ਚ ਪੁਲਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News