ਰਿਹਾਅ ਹੋਵੇਗਾ ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫਿਜ਼ ਸਈਦ

11/22/2017 6:02:39 PM

ਲਾਹੌਰ (ਬਿਊਰੋ)— ਲਾਹੌਰ ਹਾਈ ਕੋਰਟ ਨੇ ਹਾਫਿਜ਼ ਸਈਦ ਦੀ ਨਜ਼ਰਬੰਦੀ ਨੂੰ ਖਤਮ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਮੰਗਲਵਾਰ ਨੂੰ ਨਿਆਂਇਕ ਸਮੀਖਿਆ ਬੋਰਡ ਸਾਹਮਣੇ ਹਾਫਿਜ਼ ਸਈਦ ਦੀ ਨਜ਼ਰਬੰਦੀ ਖਤਮ ਨਾ ਕੀਤੇ ਜਾਣ ਦੀ ਅਪੀਲ ਕੀਤੀ ਸੀ। ਪੰਜਾਬ ਸਰਕਾਰ ਨੇ ਬੋਰਡ ਨੂੰ ਕਿਹਾ ਕਿ ਜੇ ਹਾਫਿਜ਼ ਸਈਦ ਦੀ ਨਜ਼ਰਬੰਦੀ ਖਤਮ ਕੀਤੀ ਜਾਂਦੀ ਹੈ ਤਾਂ ਇਸ ਨਾਲ ਅੰਤਰ ਰਾਸ਼ਟਰੀ ਭਾਈਚਾਰੇ ਵਿਚ ਗਲਤ ਮੈਸੇਜ ਜਾ ਸਕਦਾ ਹੈ ਅਤੇ ਅੰਤਰ ਰਾਸ਼ਟਰੀ ਭਾਈਚਾਰੇ ਵੱਲੋਂ ਪਾਕਿਸਤਾਨ ਨੂੰ ਕਈ ਤਰ੍ਹਾਂ ਦੀਆਂ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅੰਤਰ ਰਾਸ਼ਟਰੀ ਭਾਈਚਾਰੇ ਦੀ ਨਾਰਾਜ਼ਗੀ ਤੋਂ ਬਚਣ ਲਈ ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਹਾਫਿਜ਼ ਦੀ ਨਜ਼ਰਬੰਦੀ ਨੂੰ ਹੋਰ ਤਿੰਨ ਮਹੀਨੇ ਜਾਰੀ ਰੱਖਣ ਦੀ ਇਜਾਜ਼ਤ ਮੰਗੀ ਸੀ, ਜਿਸ ਨੂੰ ਰੱਦ ਕਰਦੇ ਹੋਏ ਨਿਆਂਇਕ ਬੋਰਡ ਨੇ ਹਾਫਿਜ਼ ਨੂੰ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।