ਪਾਕਿਸਤਾਨ ''ਚ ਬਕਰੀ ਦੀ ਚੋਰੀ ਨੂੰ ਲੈ ਕੇ ਲੜਕੇ ਦਾ ਕਤਲ

07/16/2017 3:40:57 PM

ਲਾਹੌਰ— ਪਾਕਿਸਤਾਨ ਦੇ ਪੰਜਾਬ ਸੂਬੇ ਦੇ ਉਕ-ਸ਼ਰੀਫ ਕਸਬੇ 'ਚ ਬਕਰੀ ਚੋਰੀ ਕਰਨ ਦੇ ਇਲਜ਼ਾਮ 'ਚ ਕਥਿਤ ਤੌਰ ਨਾਲ 14 ਸਾਲ ਦੇ ਇੱਕ ਲੜਕੇ ਨੂੰ ਕਤਲ ਕਰ ਦਿੱਤਾ ਗਿਆ।ਇਥੋਂ ਦੀ ਇਕ ਵੈੱਬਸਾਈਟ ਦੀ ਖਬਰ ਮੁਤਾਬਕ ਇਸ ਘਟਨਾ ਤੋਂ ਬਾਅਦ ਗੁੱਸੇ 'ਚ ਆਏ ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਇਲਜ਼ਾਮ ਲਗਾਇਆ ਕਿ ਪੁਲਸ ਨੇ ਸ਼ੱਕੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਨ ਤੋਂ ਮਨਾਂ ਕਰ ਦਿੱਤਾ। ਮੁਲਜ਼ਮਾਂ ਵਿੱਚ ਬਕਰੀ ਦਾ ਮਾਲਿਕ ਵੀ ਸ਼ਾਮਲ ਹੈ।ਖਬਰ ਮੁਤਾਬਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਵੀ ਪੁਲਸ ਵਲੋਂ ਕਾਤਲਾਂ ਖਿਲਾਫ ਮਾਮਲਾ ਦਰਜ ਨਾ ਕਰਨ 'ਤੇ ਬੱਚੇ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ।ਸ਼ਨੀਵਾਰ ਨੂੰ ਸ਼ੱਕੀ ਹਾਲਤ 'ਚ ਲੜਕੇ ਦੀ ਲਾਸ਼ ਬਰਾਮਦ ਕੀਤੀ ਗਈ ਸੀ।ਉਸਦੇ ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਬਕਰੀ ਚੋਰੀ ਕਰਨ ਲਈ ਉਸ ਨੂੰ ਤਸੀਹੇ ਦੇ ਕੇ ਮਾਰਿਆ ਗਿਆ।ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪੁਲਸ ਨੇ ਤਿੰਨ ਮੁਲਜ਼ਮਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।


Related News