ਨੈਸ਼ਨਲ ਪਾਰਟੀ ਦੀ ਨਿਊਜ਼ੀਲੈਂਡ ਚੋਣਾਂ 'ਚ ਝੰਡੀ,ਜਿੱਤ ਦਾ ਐਲਾਨ ਹੋਣਾ ਬਾਕੀ

Saturday, Oct 14, 2023 - 05:36 PM (IST)

ਨੈਸ਼ਨਲ ਪਾਰਟੀ ਦੀ ਨਿਊਜ਼ੀਲੈਂਡ ਚੋਣਾਂ 'ਚ ਝੰਡੀ,ਜਿੱਤ ਦਾ ਐਲਾਨ ਹੋਣਾ ਬਾਕੀ

ਇੰਟਰਨੈਸ਼ਨਲ ਡੈਸਕ : ਸਾਬਕਾ ਕਾਰੋਬਾਰੀ ਕ੍ਰਿਸਟੋਫਰ ਲਗਜ਼ਨ ਦੇ ਚੋਣਾਂ ਜਿੱਤਣ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਉਹ ਨਿਊਜ਼ੀਲੈਂਡ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਲੋਕਾਂ ਨੇ ਇਸ ਵਾਰ ਬਦਲਾਅ ਨੂੰ ਵੋਟ ਪਾਈ ਹੈ, ਜਿਸ ਕਾਰਨ 6 ਸਾਲਾਂ ਬਾਅਦ ਪਿਛਲੀ ਜਸਿੰਡਾ ਆਰਡਰਨ ਦੀ ਸਰਕਾਰ ਦੀ ਜਗ੍ਹਾ ਹੁਣ ਨਵੇਂ ਪ੍ਰਧਾਨ ਮੰਤਰੀ ਦੇ ਹੱਥ ਦੇਸ਼ ਦੀ ਵਾਗਡੋਰ ਹੋਵੇਗੀ। ਵੋਟਾਂ ਦੀ ਕੁੱਲ ਗਿਣਤੀ ਦਾ ਅਜੇ ਸਾਹਮਣੇ ਆਉਣਾ ਬਾਕੀ ਹੈ ਕਿਉਂਕਿ ਵੋਟਾਂ ਦੀ ਗਿਣਤੀ ਹਾਲੇ ਚੱਲ ਰਹੀ ਹੈ। 

ਲਗਜ਼ਨ ਦਾ ਆਕਲੈਂਡ ਵਿਖੇ ਰੱਖੇ ਗਏ ਇਕ ਪ੍ਰੋਗਰਾਮ 'ਚ ਸ਼ਾਨਦਾਰ ਸਵਾਗਤ ਕੀਤਾ ਗਿਆ ਜਿੱਥੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਅਤੇ ਬੱਚੇ ਵੀ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਉਹ ਹੁਣ ਲੋਕਾਂ ਵੱਲੋਂ ਦਿੱਤੀ ਗਈ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਕਾਫ਼ੀ ਉਤਸਾਹਿਤ ਹਨ ਤੇ ਉਨ੍ਹਾਂ ਨੂੰ ਜਿਤਾਉਣ ਲਈ ਪੂਰੇ ਦੇਸ਼ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ, ''ਤੁਸੀਂ ਉਮੀਦ ਨਾਲ ਆਏ ਹੋ ਅਤੇ ਬਦਲਾਅ ਲਈ ਉਨ੍ਹਾਂ ਨੂੰ ਚੁਣਿਆ ਹੈ।'' ਉਨ੍ਹਾਂ ਦੇ ਸਮਰਥਕਾਂ ਨੇ ਉੱਚੀ ਆਵਾਜ਼ 'ਚ ਨਾਅਰੇ ਲਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ। 

9 ਮਹੀਨੇ ਤੱਕ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਰਹਿਣ ਵਾਲੇ ਕ੍ਰਿਸ ਹਿਪਕਿਨਸ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਨਤੀਜਿਆਂ ਦੀ ਉਮੀਦ ਨਹੀਂ ਸੀ। ਉਨ੍ਹਾਂ ਵੈਲਿੰਗਟਨ ਵਿਖੇ ਇਕ ਇਵੈਂਟ ਦੌਰਾਨ ਆਪਣੇ ਸਮਰਥਕਾਂ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ 6 ਸਾਲ ਦੌਰਾਨ ਕੀਤੇ ਗਏ ਕੰਮਾਂ 'ਤੇ ਉਨ੍ਹਾਂ ਨੂੰ ਮਾਣ ਹੋਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸਮਾਣਾ ਦੇ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਹਿਪਕਿਨਸ ਤੋਂ ਪਹਿਲਾਂ ਆਰਡਰਨ ਨੇ ਅਚਾਨਕ ਪ੍ਰਧਾਨ ਮੰਤਰੀ ਦਾ ਪਦ ਛੱਡ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਨੇ ਪਿਛਲੀਆਂ ਚੋਣਾਂ ਭਾਰੀ ਬਹੁਮਤ ਨਾਲ ਜਿੱਤੀਆਂ ਸਨ ਪਰ ਉਨ੍ਹਾਂ ਵੱਲੋਂ ਕੋਵਿਡ ਕਾਰਨ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ ਕਾਰਨ ਲੋਕ ਉਨ੍ਹਾਂ ਦਾ ਸਮਰਥਨ ਕਰਨ ਤੋਂ ਪਿੱਛੇ ਹਟਣ ਲੱਗ ਗਏ ਸਨ। ਉਨ੍ਹਾਂ ਦੇ ਅਸਤੀਫਾ ਦੇਣ ਤੋਂ ਬਾਅਦ 45 ਸਾਲਾ ਹਿਪਕਿਨਸ ਨੇ ਇਹ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਹ ਦੇਸ਼ ਦੇ ਸਿੱਖਿਆ ਮੰਤਰੀ ਵਜੋਂ ਵੀ ਨਿਯੁਕਤ ਕੀਤੇ ਗਏ ਸਨ। 

ਨੈਸ਼ਨਲ ਪਾਰਟੀ ਦੀ ਉਮੀਦਵਾਰ ਮੈਲੀਸਾ ਲੀ ਨੇ ਕਿਹਾ ਕਿ ਉਹ ਇਨ੍ਹਾਂ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਉਤਸਾਹਿਤ ਵੀ ਹੈ ਅਤੇ ਘਬਰਾ ਵੀ ਰਹੀ ਹੈ। ਇੱਥੇ 1946 ਤੋਂ ਲੇਬਰ ਪਾਰਟੀ ਹੀ ਜਿੱਤ ਰਹੀ ਹੈ। ਇਸ ਕਾਰਨ ਇਸ ਸੀਟ ਨੂੰ ਲੇਬਰ ਪਾਰਟੀ ਦੀ ਪੱਕੀ ਸੀਟ ਮੰਨਿਆ ਜਾਂਦਾ ਹੈ। ਇੱਥੇ ਜੇਕਰ ਉਹ ਜਿੱਤਦੇ ਹਨ ਤਾਂ ਇਹ ਬੇਹੱਦ ਖੁਸ਼ੀ ਵਾਲੀ ਗੱਲ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਉਹ ਚੋਣ ਪ੍ਰਚਾਰ ਦੌਰਾਨ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਲੋਕ ਕਹਿ ਰਹੇ ਸਨ ਕਿ ਉਨ੍ਹਾਂ ਨੂੰ ਹੁਣ ਬਦਲਾਅ ਦੀ ਲੋੜ ਹੈ ਤੇ ਉਹ ਮੌਜੂਦਾ ਸਰਕਾਰ ਤੋਂ ਤੰਗ ਆ ਚੁੱਕੇ ਹਨ। ਪਿਛਲੀ ਸਰਕਾਰ ਦੇ ਸਮੇਂ ਦੇਸ਼ 'ਚ ਰਹਿਣਾ ਵੀ ਮਹਿੰਗਾ ਹੋਇਆ ਹੈ ਕਿਉਂਕਿ ਹਰ ਚੀਜ਼ ਦੇ ਭਾਅ ਆਸਮਾਨ ਛੂਹ ਰਹੇ ਹਨ। 

ਇਹ ਵੀ ਪੜ੍ਹੋ: ਦੋ ਪੀੜ੍ਹੀਆਂ ਮਗਰੋਂ ਪਰਮਾਤਮਾ ਨੇ ਬਖਸ਼ੀ ਧੀ ਦੀ ਦਾਤ, ਪਰਿਵਾਰ ਨੇ ਢੋਲ ਵਜਾ ਤੇ ਭੰਗੜੇ ਪਾ ਕੇ ਕੀਤਾ ਸੁਆਗਤ

ਜ਼ਿਆਦਾਤਰ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ, ਜਿਸ ਅਨੁਸਾਰ ਲਗਜ਼ਨ ਦੀ ਨੈਸ਼ਨਲ ਪਾਰਟੀ 40 ਫ਼ੀਸਦੀ ਵੋਟਾਂ ਨਾਲ ਅੱਗੇ ਚੱਲ ਰਹੀ ਹੈ। ਨਿਊਜ਼ੀਲੈਂਡ ਦੇ ਵੋਟਿੰਗ ਸਿਸਟਮ ਅਨੁਸਾਰ ਲਗਜ਼ਨ ਲਿਬਰੇਸ਼ਨ ਏ.ਸੀ.ਟੀ. ਪਾਰਟੀ ਨਾਲ ਗਠਜੋੜ ਕਰ ਸਕਦੇ ਹਨ। ਜਦਕਿ ਹਿਪਕਿਨਸ ਦੇ ਹਿੱਸੇ ਸਿਰਫ਼ 25 ਫ਼ੀਸਦੀ ਦੇ ਕਰੀਬ ਹੀ ਵੋਟਾਂ ਆਈਆਂ ਹਨ, ਜੋ ਕਿ ਆਰਡਰਨ ਨੂੰ ਪਿਛਲੀਆਂ ਚੋਣਾਂ ਦੌਰਾਨ ਮਿਲੀਆਂ ਵੋਟਾਂ ਤੋਂ ਅੱਧੀਆਂ ਹਨ। 

ਇਹ ਵੀ ਪੜ੍ਹੋ- ਭਾਜਪਾ ਮਗਰੋਂ ਹੁਣ ਅਕਾਲੀ ਦਲ ਵੱਲੋਂ ਵੀ ਖੁੱਲ੍ਹੀ ਬਹਿਸ 'ਚ ਸ਼ਾਮਲ ਨਾ ਹੋਣ ਦਾ ਐਲਾਨ, ਦੱਸੀ ਇਹ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Anuradha

Content Editor

Related News