ਬੰਗਲਾਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 25,000 ਤੋਂ ਪਹੁੰਚੀ ਪਾਰ

05/20/2020 1:59:27 AM

ਢਾਕਾ - ਬੰਗਲਾਦੇਸ਼ ਵਿਚ ਮੰਗਲਵਾਰ ਨੂੰ ਕੋਰੋਨਾਵਾਇਰਸ ਮਹਾਮਾਰੀ ਦੇ 1251 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁਲ ਵਾਇਰਸ ਤੋਂ ਪ੍ਰਭਾਵਿਤਾਂ ਦੀ ਗਿਣਤੀ ਵਧ ਕੇ 25,000 ਦੇ ਪਾਰ ਹੋ ਗਈ ਹੈ। ਸਿਹਤ ਮੰਤਰਾਲੇ ਦੀ ਇਕ ਸੀਨੀਅਰ ਅਧਿਕਾਰੀ ਨਸੀਮਾ ਸੁਲਤਾਨਾ ਨੇ ਰਾਜਧਾਨੀ ਢਾਕਾ ਵਿਚ ਇਕ ਆਨਲਾਈਨ ਮੀਡੀਆ ਬ੍ਰੀਫਿੰਗ ਵਿਚ ਕਿਹਾ ਕਿ ਬੰਗਲਾਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 1,251 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 21 ਮੌਤਾਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਵਿਚ ਪ੍ਰਭਾਵਿਤਾਂ ਦੀ ਕੁਲ ਗਿਣਤੀ ਵਧ ਕੇ 25,121 ਹੋ ਗਈ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਵਧ ਕੇ 370 ਪਹੁੰਚ ਗਈ ਹੈ। ਬੰਗਲਾਦੇਸ਼ ਵਿਚ ਸੋਮਵਾਰ ਨੂੰ ਪਿਛਲੇ 24 ਘੰਟਿਆਂ ਵਿਚ 1602 ਨਵੇਂ ਮਾਮਲੇ ਸਾਹਮਣੇ ਆਏ ਹਨ। ਅਧਿਕਾਰਕ ਸੂਤਰਾਂ ਮੁਤਾਬਕ ਹੁਣ ਤੱਕ 8449 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ ਅਤੇ ਪਿਛਲੇ 24 ਘੰਟਿਆਂ ਵਿਚ ਹਸਪਤਾਲ ਤੋਂ 408 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇਸ ਨਾਲ ਕੁਲ ਰੀ-ਕਵਰ ਹੋਣ ਵਾਲਿਆਂ ਦੀ ਗਿਣਤੀ ਵਧ ਕੇ 4993 ਹੋ ਗਈ ਹੈ।


Khushdeep Jassi

Content Editor

Related News