ਜਾਪਾਨ ''ਚ ਕੋਰੋਨਾ ਇਨਫੈਕਟਿਡਾਂ ਦੀ ਗਿਣਤੀ ਵਧਕੇ ਹੋਈ 17,881
Saturday, Jun 20, 2020 - 11:37 PM (IST)

ਟੋਕੀਓ(ਸਿਨਹੂਆ): ਜਾਪਾਨ ਵਿਚ ਕੋਰੋਨਾ ਵਾਇਰਸ ਦੇ 64 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਿਡਾਂ ਦੀ ਗਿਣਤੀ ਵਧਕੇ ਸ਼ਨੀਵਾਰ ਨੂੰ 17,881 ਹੋ ਗਈ। ਸਿਹਤ ਮੰਤਰਾਲਾ ਦੇ ਮੁਤਾਬਕ ਇਨ੍ਹਾਂ ਵਿਚ ਡਾਇਮੰਡ ਪ੍ਰਿੰਸਸ ਕਰੂਜ਼ ਜਹਾਜ਼ 'ਤੇ ਸਵਾਰ 712 ਇਨਫੈਕਸ਼ਨ ਦੇ ਮਾਮਲੇ ਵੀ ਸ਼ਾਮਲ ਹਨ। ਇਨ੍ਹਾਂ ਲੋਕਾਂ ਨੂੰ ਰਾਜਧਾਨੀ ਟੋਕੀਓ ਦੇ ਕੋਲ ਯੋਕੋਹਾਮਾ ਵਿਚ ਇਕਾਂਤਵਾਸ ਵਿਚ ਰੱਖਿਆ ਗਿਆ ਹੈ। ਇਸ ਵਿਚਾਲੇ ਦੇਸ਼ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 967 ਹੋ ਗਈ ਹੈ। ਮ੍ਰਿਤਕਾਂ ਵਿਚ ਕਰੂਜ਼ ਜਹਾਜ਼ 'ਤੇ ਸਵਾਰ 13 ਲੋਕ ਸ਼ਾਮਲ ਹਨ।
ਦੁਨੀਆ ਭਰ ਦੇ ਕੋਰੋਨਾ ਵਾਇਰਸ ਦੇ ਮਾਮਲਿਆਂ 'ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ ਵਰਲਡ-ਓ-ਮੀਟਰ ਮੁਤਾਬਕ ਹੁਣ ਤੱਕ ਇਸ ਮਹਾਮਾਰੀ ਦੇ ਵਿਸ਼ਵ ਵਿਚ 88,41,554 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 4.64 ਤੋਂ ਵਧੇਰੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੇ ਨਾਲ ਹੀ 46,95,979 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।