ਈਰਾਨ ''ਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ ਪਹੁੰਚੀ 1.50 ਲੱਖ ਤੋਂ ਪਾਰ
Monday, Jun 01, 2020 - 12:10 AM (IST)
ਤਹਿਰਾਨ - ਈਰਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਮਹਾਮਾਰੀ ਦੇ 2,516 ਨਵੇਂ ਮਾਮਲਿਆਂ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਈਰਾਨ ਵਿਚ ਕੋਰੋਨਾ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 1,51,466 ਹੋ ਗਈ ਹੈ। ਉਥੇ ਹੀ ਹੋਰ 63 ਲੋਕਾਂ ਦੀ ਮੌਤ ਹੋਣ ਨਾਲ ਇਥੇ ਮਿ੍ਰਤਕਾਂ ਦੀ ਗਿਣਤੀ 7,800 ਦੇ ਕਰੀਬ ਪਹੁੰਚ ਗਈ ਹੈ। ਈਰਾਨ ਦੇ ਸਿਹਤ ਮੰਤਰਾਲੇ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਸਿਹਤ ਮੰਤਰਾਲੇ ਦੇ ਬੁਲਾਰੇ ਕਿਆਨੁਸ਼ ਜਹਾਨਪੁਰ ਨੇ ਐਤਵਾਰ ਨੂੰ ਦੱਸਿਆ ਕਿ ਇਸ ਤੋਂ ਇਕ ਦਿਨ ਪਹਿਲਾਂ ਕੋਰੋਨਾਵਾਇਰਸ ਤੋਂ ਪ੍ਰਭਾਵਿਤ 2,228 ਨਵੇਂ ਮਾਮਲੇ ਸਾਹਮਣੇ ਆਏ ਸਨ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਹੁਣ ਤੱਕ 1,18,848 ਲੋਕ ਸਿਹਤਮੰਦ ਹੋ ਕੇ ਇਸ ਮਹਾਮਾਰੀ ਤੋਂ ਨਿਜਾਤ ਪਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 63 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਇਥੇ ਮਿ੍ਰਤਕਾਂ ਦੀ ਗਿਣਤੀ 7,797 ਹੋ ਗਈ ਹੈ। ਵਾਇਰਸ ਦੀ ਦਰ ਵਿਚ ਗਿਰਾਵਟ ਤੋਂ ਬਾਅਦ ਸਰਕਾਰ ਵੱਲੋਂ ਲਾਕਡਾਊਨ ਦੇ ਨਿਯਮਾਂ ਵਿਚ ਢਿੱਲ ਦੇਣ ਤੋਂ ਬਾਅਦ ਮਈ ਦੀ ਸ਼ੁਰੂਆਤ ਤੋਂ ਹੀ ਦੇਸ਼ ਵਿਚ ਨਵੇਂ ਮਾਮਲਿਆਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ।