ਇਜ਼ਰਾਇਲੀ ਹਮਲਿਆਂ ''ਚ ਫਲਸਤੀਨੀ ਮ੍ਰਿਤਕਾਂ ਦੀ ਗਿਣਤੀ ਵਧ ਕੇ 181 ਹੋਈ
Monday, May 17, 2021 - 12:04 AM (IST)

ਗਾਜ਼ਾ - ਗਾਜ਼ਾ ਪੱਟੀ 'ਤੇ ਇਜ਼ਰਾਇਲੀ ਹਮਲੇ ਵਿਚ ਮਰਨ ਵਾਲਿਆਂ ਫਲਸਤੀਨੀਆਂ ਦੀ ਗਿਣਤੀ ਵਧ ਕੇ 181 ਹੋ ਗਈ ਹੈ, ਜਿਨ੍ਹਾਂ ਵਿਚ 52 ਬੱਚੇ ਵੀ ਸ਼ਾਮਲ ਹਨ। ਸਿਹਤ ਮੰਤਰਾਲਾ ਨੇ ਐਤਵਾਰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਨੇ ਦੱਸਿਆ ਕਿ ਇਹ ਸੰਘਰਸ਼ ਦੀ ਸ਼ੁਰੂਆਤ ਤੋਂ ਬਾਅਦ ਇਜ਼ਰਾਇਲ ਦੇ ਹਵਾਈ ਹਮਲਿਆਂ ਵਿਚ ਮਾਰੇ ਗਏ ਲੋਕਾਂ ਦੀ ਗਿਣਤੀ 181 ਹੋ ਗਈ, ਜਿਨ੍ਹਾਂ ਵਿਚ 52 ਬੱਚੇ ਅਤੇ 21 ਔਰਤਾਂ ਸ਼ਾਮਲ ਹਨ।