ਕੈਨੇਡਾ 'ਚ 'ਪੰਜਾਬੀ' ਬੋਲਣ ਵਾਲਿਆਂ ਦੀ ਗਿਣਤੀ ਚੌਥੇ ਨੰਬਰ 'ਤੇ ਦਰਜ
Thursday, Aug 18, 2022 - 12:59 PM (IST)
![ਕੈਨੇਡਾ 'ਚ 'ਪੰਜਾਬੀ' ਬੋਲਣ ਵਾਲਿਆਂ ਦੀ ਗਿਣਤੀ ਚੌਥੇ ਨੰਬਰ 'ਤੇ ਦਰਜ](https://static.jagbani.com/multimedia/2022_8image_12_59_164195593pbi.jpg)
ਨਿਊਯਾਰਕ/ਓਟਾਵਾ (ਰਾਜ ਗੋਗਨਾ): ਕੈਨੇਡਾ ਵਿਖੇ ਘਰਾਂ ਵਿਚ ਇੰਗਲਿਸ਼ ਅਤੇ ਫਰੈਂਚ ਤੋਂ ਬਾਅਦ ਹੋਰ ਭਾਸ਼ਾਵਾਂ ਬੋਲਣ ਵਾਲਿਆਂ ਦੀ ਗਿਣਤੀ ਵਿਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਚੌਥੇ ਨੰਬਰ ਤੇ ਦਰਜ ਕੀਤੀ ਗਈ ਹੈ। ਸਟੈਸਟਿਕਸ ਕੈਨੇਡਾ (Stastics Canada) ਦੀ 2021 ਦੀ ਮਰਦਮਸ਼ੁਮਾਰੀ ਮੁਤਾਬਕ ਕੈਨੇਡਾ ਵਿਚ ਇੰਗਲਿਸ਼ ਅਤੇ ਫਰੈਂਚ ਤੋਂ ਇਲਾਵਾ ਘਰਾ ਵਿਚ ਸਭ ਤੋਂ ਵੱਧ ਮੈਂਡਰਿਨ (Mandarin,531,000 speakers) ਤੇ ਉਸ ਤੋਂ ਬਾਅਦ ਪੰਜਾਬੀ (Punjabi ,520,000 speakers) ਬੋਲਣ ਵਾਲਿਆਂ ਦਾ ਸਥਾਨ ਆਉਂਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਬ੍ਰਿਟਿਸ਼ ਸਿੱਖ ਦਾ ਬਿਆਨ ਆਇਆ ਸਾਹਮਣੇ, ਕਿਹਾ-'ਮੈਂ ਮਹਾਰਾਣੀ ਦਾ ਕਤਲ ਕਰਨਾ ਚਾਹੁੰਦਾ ਸੀ'
2016 ਦੀ ਮਰਦਮਸ਼ੁਮਾਰੀ ਨਾਲੋਂ ਇਸ ਵਾਰ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਵਿਚ 49 ਫੀਸਦੀ ਦਾ ਵਾਧਾ ਹੋਇਆ ਹੈ। ਕੈਨੇਡਾ ਵਿਚ ਹਿੰਦੀ ਬੋਲਣ ਵਾਲਿਆਂ ਦੀ ਗਿਣਤੀ 92,000 ਹਜ਼ਾਰ ਅਤੇ ਗੁਜਰਾਤੀ ਬੋਲਣ ਵਾਲਿਆਂ ਦੀ ਗਿਣਤੀ ਵੀ 92,000 ਹਜ਼ਾਰ ਦਰਜ ਕੀਤੀ ਗਈ ਹੈ। ਟੋਰਾਂਟੋ ਵਿਚ ਇੰਗਲਿਸ਼ ਅਤੇ ਫਰੈਂਚ ਤੋਂ ਇਲਾਵਾ ਘਰਾਂ ਵਿਚ ਹੋਰ ਭਾਸ਼ਾਵਾਂ ਬੋਲਣ ਵਾਲਿਆਂ ਵਿਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ 10 ਫੀਸਦੀ ਅਤੇ ਵੈਨਕੂਵਰ ਵਿਚ 19 ਫੀਸਦੀ ਦਰਜ ਹੋਈ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।