ਅਮਰੀਕਾ ਦੇ ਇਸ ਸੂਬੇ ''ਚ 7 ਮਹੀਨਿਆਂ ਤੋਂ ਚੱਲ ਰਹੀ ਹੈ ਨਰਸਾਂ ਦੀ ਹੜਤਾਲ

Tuesday, Oct 12, 2021 - 01:43 AM (IST)

ਅਮਰੀਕਾ ਦੇ ਇਸ ਸੂਬੇ ''ਚ 7 ਮਹੀਨਿਆਂ ਤੋਂ ਚੱਲ ਰਹੀ ਹੈ ਨਰਸਾਂ ਦੀ ਹੜਤਾਲ

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਦੇ ਮੈਸੇਚਿਉਸੇਟਸ ਸੂਬੇ ਵਿਚ ਨਰਸਾਂ ਦੁਆਰਾ ਆਪਣੀਆਂ ਮੰਗਾਂ ਕੀਤੀ ਗਈ ਹੜਤਾਲ 7 ਮਹੀਨੇ ਪੂਰੇ ਕਰ ਗਈ ਹੈ। ਵਰਸੇਸਟਰ, ਮੈਸੇਚਿਉਸੇਟਸ ਦੇ ਸੇਂਟ ਵਿਨਸੇਂਟ ਹਸਪਤਾਲ ਵਿਚ ਨਰਸਿੰਗ ਹੜਤਾਲ ਨੇ ਸ਼ੁੱਕਰਵਾਰ ਨੂੰ ਆਪਣਾ 7ਵਾਂ ਮਹੀਨਾ ਮਨਾਇਆ, ਜਦਕਿ  ਯੂਨੀਅਨ ਅਤੇ ਹਸਪਤਾਲ ਦੇ ਅਧਿਕਾਰੀਆਂ ਦਰਮਿਆਨ ਗੱਲਬਾਤ ਲਗਾਤਾਰ ਲੰਮੀ ਹੁੰਦੀ ਜਾ ਰਹੀ ਹੈ। ਇਸ ਹਸਪਤਾਲ ਦੀਆਂ 700 ਤੋਂ ਵੱਧ ਨਰਸਾਂ ਨੇ 8 ਮਾਰਚ ਨੂੰ ਮਹਾਂਮਾਰੀ ਕਾਰਨ ਪੈਦਾ ਹੋਏ ਸਟਾਫ ਦੇ ਗੰਭੀਰ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਹੜਤਾਲ ਸ਼ੁਰੂ ਕੀਤੀ ਸੀ ਪਰ ਮਹੀਨਿਆਂ ਦੀ ਗੱਲਬਾਤ ਦੇ ਬਾਵਜੂਦ ਮੈਸੇਚਿਉਸੇਟਸ ਨਰਸ ਐਸੋਸੀਏਸ਼ਨ ਦੀ ਪ੍ਰਤੀਨਿਧਤਾ ਕਰ ਰਹੇ ਕਾਮਿਆਂ ਨੇ ਕਿਹਾ ਕਿ ਡੈਲਾਸ ਅਧਾਰਤ ਟੇਨੇਟ ਹੈਲਥਕੇਅਰ ਦੀ ਮਲਕੀਅਤ ਵਾਲਾ ਇਹ ਹਸਪਤਾਲ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰੇਗਾ। 

ਇਹ ਖ਼ਬਰ ਪੜ੍ਹੋ- ਸਕਾਟਲੈਂਡ ਨੇ ਟੀ20 ਵਿਸ਼ਵ ਕੱਪ ਲਈ ਐਲਾਨ ਕੀਤੀ 15 ਖਿਡਾਰੀਆਂ ਦੀ ਫਾਈਨਲ ਟੀਮ


ਨਰਸਾਂ ਦੀ ਇਸ ਹੜਤਾਲ ਨੇ ਹੁਣ ਸਟੇਟ ਦੇ ਇਤਿਹਾਸ 'ਚ ਸਭ ਤੋਂ ਲੰਮੀ ਨਰਸਾਂ ਦੀ ਹੜਤਾਲ ਦਾ ਰਿਕਾਰਡ ਕਾਇਮ ਕੀਤਾ ਹੈ। ਨਰਸਾਂ ਦਾ ਕਹਿਣਾ ਹੈ ਕਿ ਹਸਪਤਾਲ ਵਿਚ ਮਰੀਜ਼ਾਂ ਦੀ ਸੰਭਾਲ ਲਈ ਸਟਾਫ ਦੀ ਘਾਟ ਸੀ, ਜਿਸ ਕਾਰਨ ਉਨ੍ਹਾਂ ਦੁਆਰਾ ਪ੍ਰਦਾਨ ਕੀਤੀ ਜਾਣ ਵਾਲੀ ਦੇਖਭਾਲ ਦੀ ਗੁਣਵੱਤਾ ਵਿੱਚ ਕਮੀ ਆਈ। ਕਰਮਚਾਰੀਆਂ ਦੀਆਂ ਮੁਸ਼ਕਲਾਂ ਮਹਾਮਾਰੀ ਤੋਂ ਪਹਿਲਾਂ ਸ਼ੁਰੂ ਹੋਈਆਂ ਸਨ ਤੇ ਯੂਨੀਅਨ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਹੜਤਾਲ ਕਰਨ ਲਈ ਵੋਟ ਪਾਉਣ ਤੋਂ ਪਹਿਲਾਂ 18 ਮਹੀਨਿਆਂ ਤੋਂ ਵੱਧ ਸਮੇਂ ਤੋਂ ਹਸਪਤਾਲ ਨਾਲ ਗੱਲਬਾਤ ਕਰ ਰਹੇ ਸਨ। ਮੈਸੇਚਿਉਸੇਟਸ ਨਰਸ ਐਸੋਸੀਏਸ਼ਨ ਅਨੁਸਾਰ ਨਰਸਾਂ ਬਹੁਤ ਜ਼ਿਆਦਾ ਕੰਮ ਕਰ ਰਹੀਆਂ ਸਨ ਅਤੇ ਉਨ੍ਹਾਂ ਨੂੰ ਢੁੱਕਵੇਂ ਨਿੱਜੀ ਸੁਰੱਖਿਆ ਉਪਕਰਣ (ਪੀ. ਪੀ. ਈ.) ਵੀ ਨਹੀਂ ਮਿਲੇ ਸਨ । ਇਨ੍ਹਾਂ ਨਰਸਾਂ ਦੀ ਹੜਤਾਲ ਫਿਲਹਾਲ ਜਾਰੀ ਹੈ ਅਤੇ ਹਸਪਤਾਲ ਪ੍ਰਸ਼ਾਸਨ ਤੋਂ ਮੰਗਾਂ ਮੰਨਣ ਤੱਕ ਜਾਰੀ ਰਹਿਣ ਦੀ ਉਮੀਦ ਕੀਤੀ ਜਾ ਰਹੀ ਹੈ।

ਇਹ ਖ਼ਬਰ ਪੜ੍ਹੋ- ਮੁਹੰਮਦ ਨਬੀ ਟੀ20 ਵਿਸ਼ਵ ਕੱਪ ਦੀ ਸੰਭਾਲਣਗੇ ਅਫਗਾਨਿਸਤਾਨ ਦੀ ਕਮਾਨ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News