ਪਾਕਿਸਤਾਨੀ ਨੇ ਭਾਰਤ ਦੇ ਆਜ਼ਾਦੀ ਦਿਵਸ ਦੀ ਇਸ ਅੰਦਾਜ਼ ਨਾਲ ਦਿੱਤੀ ਵਧਾਈ; ਜਿੱਤ ਲਿਆ ਸਾਰਿਆਂ ਦਾ ਦਿਲ , ਵੀਡੀਓ ਵਾਇਰਲ

Tuesday, Aug 16, 2022 - 01:22 PM (IST)

ਪਾਕਿਸਤਾਨੀ ਨੇ ਭਾਰਤ ਦੇ ਆਜ਼ਾਦੀ ਦਿਵਸ ਦੀ ਇਸ ਅੰਦਾਜ਼ ਨਾਲ ਦਿੱਤੀ ਵਧਾਈ; ਜਿੱਤ ਲਿਆ ਸਾਰਿਆਂ ਦਾ ਦਿਲ , ਵੀਡੀਓ ਵਾਇਰਲ

ਇਸਲਾਮਾਬਾਦ : ਭਾਰਤ ਦੇ ਸੁਤੰਤਰਤਾ ਦਿਵਸ ਦੇ 75 ਸਾਲ ਪੂਰੇ ਹੋਣ 'ਤੇ ਪੂਰਾ ਦੇਸ਼ ਆਜ਼ਾਦੀ ਦੇ ਜਸ਼ਨ 'ਚ ਡੁੱਬਿਆ ਹੋਇਆ ਹੈ। ਦੇਸ਼ ਵਿਦੇਸ਼ ਦੇ ਪ੍ਰਮੁੱਖ ਨੇਤਾਵਾਂ ਨੇ ਭਾਰਤ ਦੇ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਜੀਆਂ। ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਤੇ ਰੂਸੀ ਰਾਸ਼ਟਰਪਤੀ ਪੁਤਿਨ ਨੇ ਵੀ ਭਾਰਤ ਦੇ ਸੁਤੰਤਰਤਾ ਦਿਵਸ 'ਤੇ ਭਾਰਤ ਨੂੰ ਵਧਾਈ ਦਿੱਤੀ ਹੈ। ਇਸ ਸਭ ਦੇ ਵਿਚਕਾਰ ਗੁਆਂਢੀ ਦੇਸ਼ ਪਾਕਿਸਤਾਨ ਦੀ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਰਿਆਂ ਦਾ ਦਿਲ ਜਿੱਤ ਰਹੀ ਹੈ। ਦਰਅਸਲ, ਪਾਕਿਸਤਾਨ ਦੇ ਰਬਾਬ ਵਾਦਕ ਸਿਆਲ ਖਾਨ ਨੇ ਭਾਰਤੀ ਨੇ ਰਾਸ਼ਟਰੀ ਗੀਤ ਵਜਾਉਂਦੇ ਹੋਏ ਵੀਡੀਓ ਪੋਸਟ ਕੀਤਾ ਹੈ।

 

ਵੀਡੀਓ ਵਿੱਚ, ਸਿਆਲ ਖਾਨ ਆਪਣੀ ਰਬਾਬ 'ਤੇ 'ਜਨ ਗਣ ਮਨ' ਵਜਾਉਂਦਾ ਹੈ, ਜਿਸ ਦੇ ਬੈਗ੍ਰਾਉਂਡ ਵਿੱਚ ਸ਼ਾਂਤ ਪਹਾੜ ਅਤੇ ਹਰਿਆਲੀ ਦਿਖਾਈ ਦਿੰਦੀ ਹੈ। ਵੀਡੀਓ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ, 'ਸਰਹੱਦ ਤੋਂ ਪਾਰ ਮੇਰੇ ਪ੍ਰਸ਼ੰਸਕਾਂ ਲਈ ਇਹ ਇੱਕ ਤੋਹਫਾ ਹੈ'। ਸੰਗੀਤਕਾਰ ਨੇ ਕਿਹਾ, 'ਭਾਰਤ ਨੂੰ ਸੁਤੰਤਰਤਾ ਦਿਵਸ ਮੁਬਾਰਕ। ਮੈਂ ਭਾਰਤ ਦੇ ਰਾਸ਼ਟਰੀ ਗੀਤ ਨੂੰ ਸਾਡੇ ਵਿਚਕਾਰ ਸ਼ਾਂਤੀ, ਸਹਿਣਸ਼ੀਲਤਾ ਅਤੇ ਚੰਗੇ ਸਬੰਧਾਂ ਲਈ ਦੋਸਤੀ ਅਤੇ ਸਦਭਾਵਨਾ ਦੇ ਪ੍ਰਤੀਕ ਵਜੋਂ ਵਜਾਉਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਤਿਰੰਗੇ ਦੀ ਰੌਸ਼ਨੀ ਨਾਲ ਜਗਮਗਾਇਆ ਮੁਕੇਸ਼ ਅੰਬਾਨੀ ਦਾ ਐਂਟੀਲੀਆ, ਦੇਖਣ ਲਈ ਇਕੱਠੀ ਹੋਈ ਲੋਕਾਂ ਦੀ ਭੀੜ

ਭਾਰਤ ਵਿੱਚ, 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ, ਭਾਰਤ ਸਰਕਾਰ ਨੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਪ੍ਰੋਗਰਾਮ ਦੇ ਹਿੱਸੇ ਵਜੋਂ ਦੇਸ਼ ਭਰ ਵਿੱਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਸ਼ੁਰੂ ਕੀਤੀ। ਰਬਾਬ ਇੱਕ ਤਾਰਾਂ ਵਾਲਾ ਸਾਜ਼ ਹੈ, ਇੱਕ ਲਿਊਟ ਵਾਂਗ ਹੈ। ਇਹ ਪਾਕਿਸਤਾਨ, ਅਫਗਾਨਿਸਤਾਨ ਅਤੇ ਕਸ਼ਮੀਰ ਵਿੱਚ ਬਹੁਤ ਮਸ਼ਹੂਰ ਹੈ। ਇਸ 'ਤੇ ਪਾਕਿਸਤਾਨੀ ਸੰਗੀਤਕਾਰ ਨੇ ਭਾਰਤੀ ਰਾਸ਼ਟਰੀ ਗੀਤ ਦੀ ਧੁਨ ਵਜਾਈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸਨੂੰ ਟਵਿੱਟਰ 'ਤੇ 8,315 ਹਜ਼ਾਰ ਤੋਂ ਵੱਧ ਵਾਰ ਦੇਖਿਆ ਗਿਆ ਹੈ। ਇਸ ਦੇ ਨਾਲ ਹੀ, 52.1 ਹਜ਼ਾਰ ਤੋਂ ਵੱਧ ਲਾਈਕਸ ਪ੍ਰਾਪਤ ਹੋਏ ਹਨ। ਇਸ ਵੀਡੀਓ ਦੀ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੇ ਲੋਕਾਂ ਨੇ ਤਾਰੀਫ਼ ਕੀਤੀ ਹੈ।

ਇਹ ਵੀ ਪੜ੍ਹੋ : ਵ੍ਹੀਲਚੇਅਰ 'ਤੇ ਬੈਠੇ-ਬੈਠੇ ਜਦੋਂ 'ਕਜਰਾ ਰੇ...' 'ਤੇ ਨੱਚਣ ਲੱਗ ਗਏ ਰਾਕੇਸ਼ ਝੁਨਝੁਨਵਾਲਾ, ਦੇਖੋ ਵੀਡੀਓ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News