18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਧਰਮ ਤਬਦੀਲੀ ’ਤੇ ਰੋਕ ਨਹੀਂ ਲਗਾਏਗੀ ਪਾਕਿ ਸਰਕਾਰ

Sunday, Aug 29, 2021 - 11:59 AM (IST)

ਇਸਲਾਮਾਬਾਦ - ਪਾਕਿਸਤਾਨ ਸਰਕਾਰ ਖੁਦ ਵੀ ਨਹੀਂ ਚਾਹੁੰਦੀ ਕਿ ਪਾਕਿਸਤਾਨ ’ਚ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਜ਼ਬਰਦਸਤੀ ਧਰਮ ਤਬਦੀਲੀ ’ਤੇ ਰੋਕ ਲਗਾਈ ਜਾਵੇ ਅਤੇ ਕਾਨੂੰਨ ਪਾਸ ਕੀਤਾ ਜਾਵੇ ਕਿ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਆਪਣਾ ਧਰਮ ਤਬਦੀਲੀ ਨਹੀਂ ਕਰ ਸਕਦੀਆਂ।

ਸਰਹੱਦ ਪਾਰ ਸੂਤਰਾਂ ਅਨੁਸਾਰ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਨੂਰਲ ਹੱਕ ਕਾਦਰੀ ਨੇ ਘੱਟ ਗਿਣਤੀ ਫਿਰਕੇ ਸਬੰਧੀ ਕੇਂਦਰੀ ਸੰਸਦੀ ਕਮੇਟੀ ਦੀ ਮੀਟਿੰਗ ’ਚ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਧਰਮ ਤਬਦੀਲੀ ਕਰਨ ’ਤੇ ਰੋਕ ਲਗਾਉਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਅਜਿਹੀਆਂ ਬਹੁਤ ਉਦਾਹਰਣਾਂ ਮਿਲਦੀਆਂ ਹਨ ਕਿ ਜਦ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਨੇ ਧਰਮ ਤਬਦੀਲੀ ਕਰਨ ਦੀ ਇੱਛਾ ਪ੍ਰਗਟ ਕੀਤੀ ਹੋਵੇ ਅਤੇ ਉਨ੍ਹਾਂ ਨੂੰ ਧਰਮ ਤਬਦੀਲੀ ਕਰਨ ਤੋਂ ਰੋਕਿਆ ਨਹੀਂ ਗਿਆ। ਮੰਤਰੀ ਨੇ ਕਿਹਾ ਕਿ ਸਰਕਾਰ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਧਰਮ ਤਬਦੀਲੀ ’ਤੇ ਰੋਕ ਨਹੀਂ ਲਗਾ ਸਕਦੀ।

ਇਹ ਵੀ ਪੜ੍ਹੋ : 1 ਸਤੰਬਰ ਤੋਂ ਬਦਲੇਗਾ PF ਦਾ ਇਹ ਨਿਯਮ, ਗ਼ਲਤੀ ਹੋਈ ਤਾਂ ਰੁਕ ਸਕਦੈ EPF ਦਾ ਪੈਸਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News