ਕੋਰੋਨਾ ਦੀ ਆਫ਼ਤ ਨਾਲ ਨਜਿੱਠਣ ਲਈ ਆਸਟ੍ਰੇਲੀਆ ਸਰਕਾਰ ਨੇ ਬਣਾਈ ਇਹ ਯੋਜਨਾ

Saturday, Oct 09, 2021 - 03:43 PM (IST)

ਕੋਰੋਨਾ ਦੀ ਆਫ਼ਤ ਨਾਲ ਨਜਿੱਠਣ ਲਈ ਆਸਟ੍ਰੇਲੀਆ ਸਰਕਾਰ ਨੇ ਬਣਾਈ ਇਹ ਯੋਜਨਾ

ਕੈਨਬਰਾ (ਆਈ. ਏ. ਐੱਨ. ਐੱਸ.)-ਆਸਟਰੇਲੀਆ ਦੀ ਸਰਕਾਰ ਨੇ ਸ਼ਨੀਵਾਰ ਕੋਵਿਡ-19 ਮਹਾਮਾਰੀ ਦੀ ਤੀਜੀ ਲਹਿਰ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਿਹਤ ਪ੍ਰਣਾਲੀ ’ਤੇ ਦਬਾਅ ਘੱਟ ਕਰਨ ਲਈ ਹਜ਼ਾਰਾਂ ਅੰਤਰਰਾਸ਼ਟਰੀ ਸਿਹਤ ਕਰਮਚਾਰੀਆਂ ਨੂੰ ਦੇਸ਼ ’ਚ ਲਿਆਉਣ ਦੀ ਯੋਜਨਾ ਦਾ ਖੁਲਾਸਾ ਕੀਤਾ। ਸਮਾਚਾਰ ਏਜੰਸੀ ‘ਸ਼ਿਨਹੂਆ’ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ, ਜਿਸ ਦਾ ਐਲਾਨ ਸਿਹਤ ਮੰਤਰੀ ਗ੍ਰੇਗ ਹੰਟ ਨੇ ਐਲਾਨ ਕੀਤਾ ਸੀ, ਦੇ ਤਹਿਤ ਬ੍ਰਿਟੇਨ ਅਤੇ ਆਇਰਲੈਂਡ ਤੋਂ ਤਕਰੀਬਨ 2,000 ਡਾਕਟਰਾਂ ਅਤੇ ਨਰਸਾਂ ਨੂੰ ਆਸਟ੍ਰੇਲੀਆ ’ਚ ਨੌਕਰੀ ਕਰਨ ਲਈ ਸਖਤ ਯਾਤਰਾ ਪਾਬੰਦੀਆਂ ਤੋਂ ਛੋਟ ਦਿੱਤੀ ਜਾਏਗੀ । ਦੇਸ਼ ਦੀ ਅੰਤਰਰਾਸ਼ਟਰੀ ਸਰਹੱਦ ਨਵੰਬਰ ’ਚ ਦੁਬਾਰਾ ਖੁੱਲ੍ਹਣ ਦੀ ਉਮੀਦ ਹੈ। ਹੰਟ ਨੇ ਇਸ ਨੂੰ ਸਿਹਤ ਪ੍ਰਣਾਲੀ ਲਈ ਇਕ ‘ਸਪੱਸ਼ਟ ਹੁਲਾਰਾ’ ਦੱਸਿਆ ਕਿਉਂਕਿ ਉਨ੍ਹਾਂ ਨੇ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਵਾਧੇ ਨਾਲ ਨਜਿੱਠਣ ਲਈ ਵਧੇਰੇ ਹਸਪਤਾਲਾਂ ਦੇ ਫੰਡਾਂ ਦੀ ਸੂਬਾ ਸਰਕਾਰਾਂ ਦੀ ਅਪੀਲ ਨੂੰ ਰੱਦ ਕਰ ਦਿੱਤਾ।

ਸ਼ਨੀਵਾਰ ਸਵੇਰ ਤੱਕ ਆਸਟਰੇਲੀਆ ’ਚ ਕੋਰੋਨਾ ਦੇ ਰਿਕਾਰਡ 2570 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਤਰ੍ਹਾਂ ਲਗਾਤਾਰ ਦੂਜੇ ਦਿਨ ਦੇਸ਼ ਭਰ ’ਚ 2500 ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ। ਨਵੇਂ ਮਾਮਲਿਆਂ ਦੀ ਕੁਲ ਗਿਣਤੀ 1,25,080 ਹੋ ਗਈ, ਜਦਕਿ ਮੌਤਾਂ ਦੀ ਗਿਣਤੀ ਵਧ ਕੇ 1421 ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਦੇ ਅਨੁਸਾਰ 16 ਅਤੇ ਇਸ ਤੋਂ ਵੱਧ ਉਮਰ ਦੇ 81.5 ਫੀਸਦੀ ਆਸਟ੍ਰੇਲੀਆਈ ਲੋਕਾਂ ਨੂੰ ਕੋਵਿਡ-19 ਟੀਕੇ ਦੀ ਘੱਟੋ-ਘੱਟ ਇਕ ਖੁਰਾਕ ਮਿਲੀ ਹੈ ਅਤੇ 60.2 ਫੀਸਦੀ ਨੂੰ ਪੂਰੀ ਖੁਰਾਕ ਮਿਲ ਗਈ ਹੈ।


author

Manoj

Content Editor

Related News