ਪਾਕਿਸਤਾਨ 'ਚ ਟਿਕ-ਟੌਕਰਾਂ 'ਤੇ ਕਹਿਰ ਬਣ ਕੇ ਟੁੱਟੀ ਪੁਲਸ, ਕਈ ਬਲਾਗਰ ਵੀ ਗ੍ਰਿਫ਼ਤਾਰ
Saturday, Oct 26, 2024 - 11:01 PM (IST)
ਲਾਹੌਰ (ਭਾਸ਼ਾ) : ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਇਕ ਵਿਦਿਆਰਥਣ ਨਾਲ ਰੇਪ ਦੀਆਂ ਝੂਠੀਆਂ ਖ਼ਬਰਾਂ ਫੈਲਾਉਣ ਵਾਲੇ 16 'ਬਲਾਗਰਾਂ' ਅਤੇ 'ਟਿਕ-ਟੌਕਰਾਂ' ਨੂੰ ਗ੍ਰਿਫਤਾਰ ਕੀਤਾ ਹੈ। ਇਕ ਹਫ਼ਤਾ ਪਹਿਲਾਂ ਇਸ ਝੂਠੀ ਖ਼ਬਰ ਦੇ ਫੈਲਣ ਤੋਂ ਬਾਅਦ ਪੰਜਾਬ ਸੂਬੇ ਵਿਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਭੜਕ ਗਈ ਸੀ।
ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀ ਇਮਰਾਨ ਕਿਸ਼ਵਰ ਨੇ ਸ਼ਨੀਵਾਰ ਨੂੰ ਦੱਸਿਆ ਕਿ ਪੁਲਸ ਨੇ ਭੰਨਤੋੜ ਅਤੇ ਹਿੰਸਾ ਵਿਚ ਸ਼ਾਮਲ 40 ਵਿਦਿਆਰਥੀਆਂ ਦੀ ਪਛਾਣ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਘੀ ਜਾਂਚ ਏਜੰਸੀ (ਐੱਫਆਈਏ) ਅਤੇ ਸਥਾਨਕ ਪੁਲਸ ਨੇ ਰੇਪ ਬਾਰੇ ਜਾਅਲੀ ਖ਼ਬਰਾਂ ਫੈਲਾਉਣ ਲਈ 16 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਜ਼ਿਆਦਾਤਰ 'ਬਲਾਗਰ' ਅਤੇ 'ਟਿਕਟੌਕਰ' ਹਨ। ਉਨ੍ਹਾਂ ਕਿਹਾ ਕਿ ਭੰਨਤੋੜ ਅਤੇ ਹਿੰਸਾ ਵਿਚ ਸ਼ਾਮਲ ਲੋਕਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ, "ਅਸੀਂ ਇਸ ਘਟਨਾ ਬਾਰੇ ਫਰਜ਼ੀ ਖ਼ਬਰਾਂ ਫੈਲਾਉਣ ਲਈ ਵਰਤੇ ਜਾਂਦੇ 138 ਸੋਸ਼ਲ ਮੀਡੀਆ ਖਾਤਿਆਂ ਨੂੰ ਵੀ ਬਲਾਕ ਕਰ ਦਿੱਤਾ ਹੈ।"
ਇਹ ਵੀ ਪੜ੍ਹੋ : ਆਂਧਰਾ ਪ੍ਰਦੇਸ਼ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ
ਦੱਸਣਯੋਗ ਹੈ ਕਿ ਪਿਛਲੇ ਹਫ਼ਤੇ ਸੋਸ਼ਲ ਮੀਡੀਆ 'ਤੇ ਲਾਹੌਰ ਦੇ ਇਕ ਮਹਿਲਾ ਕਾਲਜ ਵਿਚ ਇਕ ਵਿਦਿਆਰਥਣ ਨਾਲ ਸੁਰੱਖਿਆ ਗਾਰਡ ਵੱਲੋਂ ਕਥਿਤ ਤੌਰ 'ਤੇ ਰੇਪ ਕੀਤੇ ਜਾਣ ਦੀ ਖ਼ਬਰ ਸੋਸ਼ਲ ਮੀਡੀਆ 'ਤੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸੂਬੇ ਦੇ ਕਈ ਸ਼ਹਿਰਾਂ ਵਿਚ ਹੋਏ ਹਿੰਸਕ ਪ੍ਰਦਰਸ਼ਨਾਂ ਵਿਚ ਘੱਟੋ-ਘੱਟ 50 ਵਿਦਿਆਰਥਣਾਂ ਜ਼ਖਮੀ ਹੋ ਗਈਆਂ ਸਨ। ਪੁਲਸ ਨੇ 600 ਤੋਂ ਵੱਧ ਵਿਦਿਆਰਥੀਆਂ ਨੂੰ ਹਿਰਾਸਤ ਵਿਚ ਵੀ ਲਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8