ਪਾਕਿਸਤਾਨ ’ਚ ਪੁਲਸ ਨੇ ਇਕ ਔਰਤ ਨਾਲ ਦੁਰਵਿਵਹਾਰ ਕਰਨ ''ਤੇ ਮੰਗੀ ਮੁਆਫ਼ੀ

Thursday, Feb 22, 2024 - 06:31 PM (IST)

ਪਾਕਿਸਤਾਨ ’ਚ ਪੁਲਸ ਨੇ ਇਕ ਔਰਤ ਨਾਲ ਦੁਰਵਿਵਹਾਰ ਕਰਨ ''ਤੇ ਮੰਗੀ ਮੁਆਫ਼ੀ

ਗੁਰਦਾਸਪੁਰ/ਪਾਕਿਸਤਾਨ (ਵਿਨੋਦ) : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਬਾੜਾ ਕਸਬੇ ਦੀ ਪੁਲਸ ਨੇ ਬੁੱਧਵਾਰ ਨੂੰ ਇੱਕ ਸਥਾਨਕ ਔਰਤ ਨਾਲ  ਦੁਰਵਿਵਹਾਰ ਲਈ ਮੁਆਫੀ ਮੰਗੀ ਹੈ। ਪੁਲਸ ਨੇ ਅੱਤਵਾਦੀ ਸਮੂਹਾਂ ਨਾਲ ਕਥਿਤ ਸਬੰਧਾਂ ਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਲਈ ਔਰਤ ਦੇ ਘਰ ’ਤੇ ਛਾਪਾ ਮਾਰਿਆ ਸੀ। ਜਦੋਂ ਔਰਤ ਨੇ ਛਾਪੇਮਾਰੀ ਦਾ ਵਿਰੋਧ ਕੀਤਾ ਤਾਂ ਪੁਲਸ ਨੇ ਉਸ ਦੀ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ :  ਨਗਰ ਕੀਰਤਨ ਸੰਬੰਧੀ ਗੁਰਦਾਸਪੁਰ ਜ਼ਿਲ੍ਹੇ 'ਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਸਰਹੱਦ ਪਾਰਲੇ ਸੂਤਰਾਂ ਦੇ ਅਨੁਸਾਰ ਪੁਲਸ ਨੇ ਹਾਲ ਹੀ ਵਿੱਚ ਬਾੜਾ 'ਚ ਭੰਨਤੋੜ ਦੀਆਂ ਕੁਝ ਘਟਨਾਵਾਂ ਕਥਿਤ ਸ਼ਮੂਲੀਅਤ ਦੇ ਦੋਸ਼ ਵਿੱਚ ਰਹਿਮਤੁੱਲਾ ਨੂੰ ਗ੍ਰਿਫ਼ਤਾਰ ਕਰਨ ਲਈ ਰਾਤ ਨੂੰ ਸਿਪਾਹ ਖੇਤਰ ਵਿੱਚ ਇੱਕ ਘਰ ਵਿੱਚ ਛਾਪਾ ਮਾਰਿਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਮੁਲਜ਼ਮ ਰਹਿਮਤੁੱਲਾ ਦੀ ਮਾਂ ਸਬੀਨਾ ਨੇ ਆਪਣੇ ਪੁੱਤਰ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਸ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ। ਇਸ ਘਟਨਾ ਦੇ ਸੋਸ਼ਲ ਮੀਡੀਆ ’ਤੇ ਪੋਸਟ ਕੀਤੇ ਜਾਣ ਤੋਂ ਬਾਅਦ ਸਥਾਨਕ ਵਾਸੀਆਂ ‘ਚ ਗੁੱਸਾ ਫੈਲ ਗਿਆ। ਬਾਅਦ ’ਚ ਵੀਰਵਾਰ ਸਵੇਰੇ ਸੈਂਕੜੇ ਆਦਿਵਾਸੀ ਵੱਡਾ ਬਾਜ਼ਾਰ ਦੇ ਖੈਬਰ ਚੌਕ ’ਤੇ ਇਕੱਠੇ ਹੋਏ ਅਤੇ ਇਕ ਆਦਿਵਾਸੀ ਔਰਤ ਸਬੀਨਾ ਨਾਲ ਪੁਲਸ ਦੇ ਕਥਿਤ ਦੁਰਵਿਵਹਾਰ ਦੀ ਜਾਂਚ ਦੀ ਮੰਗ ਕਰਦੇ ਹੋਏ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ। ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਐੱਮ.ਪੀ.ਏ-ਚੁਣੇ ਹੋਏ ਅਬਦੁਲ ਗਨੀ ਨੇ ਧਮਕੀ ਦਿੱਤੀ ਕਿ ਜੇਕਰ ਪੁਲਸ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੀ ਤਾਂ ਉਹ ਸੜਕ ਜਾਮ ਜਾਰੀ ਰੱਖਣਗੇ।

ਇਹ ਵੀ ਪੜ੍ਹੋ :  ਫ਼ਾਜ਼ਿਲਕਾ 'ਚ 4 ਦੋਸਤਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ, ਸ਼ਰਾਬ ਪੀ ਕੇ ਆਪਣੇ ਹੀ ਦੋਸਤ ਦਾ ਕੀਤਾ ਸੀ ਕਤਲ

ਪ੍ਰਦਰਸ਼ਨਕਾਰੀਆਂ ਨੇ ਇਹ ਵੀ ਮੰਗ ਕੀਤੀ ਕਿ ਗ੍ਰਿਫ਼ਤਾਰ ਵਿਅਕਤੀ ਨੂੰ ਕਿਸੇ ਅਣਦੱਸੀ ਥਾਂ ’ਤੇ ਰੱਖਣ ਦੀ ਬਜਾਏ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਛੇ ਘੰਟੇ ਤੋਂ ਵੱਧ ਸਮਾਂ ਚੱਲਿਆ ਇਹ ਵਿਰੋਧ ਪ੍ਰਦਰਸ਼ਨ ਉਦੋਂ ਖ਼ਤਮ ਹੋਇਆ ਜਦੋਂ ਪੁਲਸ ਨੇ ਪੀੜਤਾ ਤੋਂ ਮੁਆਫ਼ੀ ਮੰਗੀ, ਕਬਾਇਲੀ ਰਵਾਇਤ ਅਨੁਸਾਰ ਉਸ ਦੇ ਪਰਿਵਾਰ ਨੂੰ ਦੋ ਬੱਕਰੀਆਂ ਤੋਹਫ਼ੇ ਵਜੋਂ ਦਿੱਤੀਆਂ ਅਤੇ ਘਟਨਾ ਵਿੱਚ ਸ਼ਾਮਲ ਪੁਲਸ ਮੁਲਾਜ਼ਮਾਂ ਵਿਰੁੱਧ ਐੱਫ਼. ਆਈ. ਆਰ. ਦਰਜ ਕਰਨ ਦਾ ਵਾਅਦਾ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News