ਕਰਾਚੀ ’ਚ ਦੁੱਧ ਦੀ ਕੀਮਤ 10 ਰੁਪਏ ਵਧ ਕੇ 210 ਪ੍ਰਤੀ ਕਿਲੋਗ੍ਰਾਮ ਹੋਈ

Monday, May 06, 2024 - 01:19 PM (IST)

ਕਰਾਚੀ (ਏ. ਐੱਨ.ਆਈ.) : ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਕਰਾਚੀ ’ਚ ਦੁੱਧ ਦੀ ਕੀਮਤ 210 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਸ਼ਹਿਰ ਦੇ ਕਮਿਸ਼ਨਰ ਨੇ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੀਆਂ ਮੰਗਾਂ ਮੰਨ ਕੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਦੁੱਧ ਦੀ ਕੀਮਤ ਵਿਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ-  ਵਿਦੇਸ਼ ਪੜ੍ਹਾਈ ਕਰਨ ਲਈ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ

ਇਸ ਤੋਂ ਪਹਿਲਾਂ ਦੁੱਧ ਦੀਆਂ ਕੀਮਤਾਂ ਵਿਚ 50 ਰੁਪਏ ਪ੍ਰਤੀ ਲੀਟਰ ਦੇ ਸੰਭਾਵੀ ਵਾਧੇ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਪਰ ਕਮਿਸ਼ਨਰ ਨੇ ਸਿਰਫ਼ 10 ਰੁਪਏ ਪ੍ਰਤੀ ਲੀਟਰ ਦੇ ਵਾਧੇ ਦੀ ਇਜਾਜ਼ਤ ਦਿੱਤੀ। ਡੇਅਰੀ ਫਾਰਮਰਜ਼ ਕਰਾਚੀ ਦੇ ਚੇਅਰਮੈਨ ਮੁਬਾਸ਼ੇਰ ਕਾਦੀਰ ਅੱਬਾਸੀ ਨੇ ਸੰਕੇਤ ਦਿੱਤਾ ਕਿ ਕਰਾਚੀ ਦੇ ਲੋਕਾਂ ਲਈ ਦੁੱਧ ਦੀ ਕੀਮਤ ਜਲਦੀ ਹੀ 50 ਰੁਪਏ ਪ੍ਰਤੀ ਲੀਟਰ ਵਧਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਗੋਲਡਨ ਗੇਟ ਤੋਂ ਪੁਲਸ ਨੇ ਰੋਕੇ ਦੋ ਨੌਜਵਾਨ, ਜਦੋਂ ਤਲਾਸ਼ੀ ਲਈ ਉੱਡੇ ਹੋਸ਼

ਅੱਬਾਸੀ ਨੇ ਇਸ ਆਗਾਮੀ ਵਾਧੇ ਲਈ ਦੁੱਧ ਉਤਪਾਦਨ ਦੀ ਉੱਚ ਲਾਗਤ, ਪਸ਼ੂਆਂ ਦੀਆਂ ਵਧਦੀਆਂ ਕੀਮਤਾਂ ਅਤੇ ਸਰਕਾਰੀ ਲਾਪ੍ਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ।ਅੱਬਾਸੀ ਨੇ ਕਰਾਚੀ ਦੇ ਕਮਿਸ਼ਨਰ ਨੂੰ ਦੁੱਧ ਉਤਪਾਦਨ ਲਾਗਤਾਂ ਦੇ ਹਿਸਾਬ ਨਾਲ ਨਵੀਆਂ ਕੀਮਤਾਂ ਬਾਰੇ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਅਧਿਕਾਰੀਆਂ ਨੇ 10 ਮਈ ਤੱਕ ਦੁੱਧ ਦੀਆਂ ਕੀਮਤਾਂ ਵਿਚ ਵਾਧੇ ਦਾ ਐਲਾਨ ਨਾ ਕੀਤਾ ਤਾਂ ਡੇਅਰੀ ਕਿਸਾਨ ਮਾਮਲੇ ਨੂੰ ਆਪਣੇ ਹੱਥ ਵਿਚ ਲੈਣਗੇ ਅਤੇ ਸਹਿਮਤੀ ਤੋਂ ਬਾਅਦ ਕੀਮਤਾਂ ਵਿਚ ਵਾਧਾ ਕਰਨਗੇ।

ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਕਿਸਾਨੀ ਮੋਰਚੇ 'ਚ ਸ਼ਾਮਲ ਕਿਸਾਨ ਔਰਤ ਬਲਵਿੰਦਰ ਕੌਰ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News