ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁੜ ਹੋਏ ਕੋਰੋਨਾ ਪਾਜ਼ੇਟਿਵ
Monday, Jun 13, 2022 - 11:29 PM (IST)
ਇੰਟਰਨੈਸ਼ਨਲ ਡੈਸਕ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁੜ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਇਸ ਤੋਂ ਪਹਿਲਾਂ ਉਹ ਜਨਵਰੀ ’ਚ ਕੋਰੋਨਾ ਪਾਜ਼ੇਟਿਵ ਹੋ ਗਏ ਸਨ। ਪ੍ਰਧਾਨ ਮੰਤਰੀ ਟਰੂਡੋ ਨੇ ਸੋਮਵਾਰ ਇਕ ਟਵੀਟ ਕਰਦਿਆਂ ਕਿਹਾ ਕਿ ਮੈਂ ਪਾਜ਼ੇਟਿਵ ਹੋ ਗਿਆ ਹਾਂ। ਉਨ੍ਹਾਂ ਕਿਹਾ ਕਿ ਮੈਂ ਜਨਤਕ ਸਿਹਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਾਂਗਾ ਅਤੇ ਇਕਾਂਤਵਾਸ ਰਹਾਂਗਾ। ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਮੈ ਠੀਕ ਮਹਿਸੂਸ ਕਰ ਰਿਹਾ ਹਾਂ ਕਿਉਂਕਿ ਮੈਂ ਕੋਰੋਨਾ ਵੈਕਸੀਨ ਲਗਵਾਈ ਹੈ। ਜੇਕਰ ਤੁਸੀਂ ਅਜਿਹਾ ਨਹੀਂ ਕੀਤਾ ਹੈ ਤਾਂ ਟੀਕਾ ਲਗਵਾਓ । ਆਓ ਆਪਣੀ ਸਿਹਤ ਸੰਭਾਲ ਪ੍ਰਣਾਲੀ, ਇਕ-ਦੂਜੇ ਅਤੇ ਆਪਣੀ ਰੱਖਿਆ ਕਰੀਏ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਿਆਸੀ ਪਾਰਟੀਆਂ ਨੂੰ ਕੀਤੀ ਇਹ ਬੇਨਤੀ
ਕੁਝ ਦਿਨ ਪਹਿਲਾਂ ਟਰੂਡੋ ਨੇ ਲਾਸ ਏਂਜਲਸ ’ਚ ਅਮਰੀਕਾ ਦੇ ਸਿਖ਼ਰ ਸੰਮੇਲਨ ’ਚ ਰਾਸ਼ਟਰਪਤੀ ਜੋਅ ਬਾਈਡੇਨ ਤੇ ਹੋਰ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ। ਜ਼ਿਕਰਯੋਗ ਹੈ ਕਿ ਜਨਵਰੀ ’ਚ ਵੀ ਪ੍ਰਧਾਨ ਮੰਤਰੀ ਟਰੂਡੋ ਕੋਰੋਨਾ ਪਾਜ਼ੇਟਿਵ ਹੋ ਗਏ ਸਨ। ਉਨ੍ਹਾਂ ਨੇ ਖ਼ੁਦ ਨੂੰ ਘਰ ’ਚ ਹੀ ਇਕਾਂਤਵਾਸ ਕਰ ਲਿਆ ਸੀ।
ਇਹ ਵੀ ਪੜ੍ਹੋ : ਲੁਟੇਰਿਆਂ ’ਚ ਨਹੀਂ ਰਿਹਾ ਖ਼ਾਕੀ ਦਾ ਖ਼ੌਫ਼, ਲੁੱਟ-ਖੋਹ ਦੌਰਾਨ ਪੰਜਾਬ ਪੁਲਸ ਦੇ ASI ਨੂੰ ਮਾਰੀ ਗੋਲ਼ੀ