ਹੁਣ ਰੁਕੇਗੀ ਰੂਸ-ਯੂਕ੍ਰੇਨ ਜੰਗ!, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪੁਤਿਨ ਨਾਲ ਫੋਨ ''ਤੇ ਕੀਤੀ ਗੱਲ

Monday, Feb 10, 2025 - 06:05 AM (IST)

ਹੁਣ ਰੁਕੇਗੀ ਰੂਸ-ਯੂਕ੍ਰੇਨ ਜੰਗ!, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪੁਤਿਨ ਨਾਲ ਫੋਨ ''ਤੇ ਕੀਤੀ ਗੱਲ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਕ੍ਰੇਨ ਵਿੱਚ ਜੰਗ ਨੂੰ ਖਤਮ ਕਰਨ ਨੂੰ ਲੈ ਕੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ 'ਤੇ ਗੱਲ ਕੀਤੀ ਹੈ। 'ਨਿਊਯਾਰਕ ਪੋਸਟ' ਦੀ ਰਿਪੋਰਟ ਮੁਤਾਬਕ ਟਰੰਪ ਅਤੇ ਪੁਤਿਨ ਵਿਚਾਲੇ ਫੋਨ 'ਤੇ ਗੱਲਬਾਤ ਹੋਈ, ਜਿਸ ਦੌਰਾਨ ਯੂਕ੍ਰੇਨ ਯੁੱਧ ਨੂੰ ਖਤਮ ਕਰਨ 'ਤੇ ਚਰਚਾ ਹੋਈ। ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਉਨ੍ਹਾਂ ਦੱਸਿਆ ਕਿ ਪੁਤਿਨ ਵੀ ਚਾਹੁੰਦੇ ਹਨ ਕਿ ਲੋਕਾਂ ਦੀਆਂ ਮੌਤਾਂ ਬੰਦ ਹੋ ਜਾਣ। ਫਰਵਰੀ 2022 ਵਿੱਚ ਸ਼ੁਰੂ ਹੋਈ ਜੰਗ ਤੋਂ ਬਾਅਦ ਕਿਸੇ ਅਮਰੀਕੀ ਰਾਸ਼ਟਰਪਤੀ ਨਾਲ ਪੁਤਿਨ ਦੀ ਇਹ ਪਹਿਲੀ ਗੱਲਬਾਤ ਹੈ।

ਰਿਪੋਰਟ ਮੁਤਾਬਕ ਟਰੰਪ ਨੇ ਕਿਹਾ ਕਿ ਸਾਡੇ ਨਾਲ-ਨਾਲ ਰੂਸ ਦੇ ਰਾਸ਼ਟਰਪਤੀ ਵੀ ਜੰਗ ਦੌਰਾਨ ਮਰਨ ਵਾਲੇ ਲੋਕਾਂ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਕਰੀਬ 4 ਸਾਲਾਂ ਤੋਂ ਜੰਗ ਚੱਲ ਰਹੀ ਹੈ। ਟਰੰਪ ਨੇ ਕਿਹਾ ਕਿ ਜੇਕਰ ਉਹ 2022 ਵਿੱਚ ਰਾਸ਼ਟਰਪਤੀ ਹੁੰਦੇ ਤਾਂ ਇਹ ਜੰਗ ਕਦੇ ਸ਼ੁਰੂ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਰੂਸ ਦੇ ਰਾਸ਼ਟਰਪਤੀ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ।

ਇਹ ਵੀ ਪੜ੍ਹੋ : ਬਾਜ਼ਾਰ 'ਚ ਮਿਲਣ ਵਾਲੀਆਂ ਨਕਲੀ ਦਵਾਈਆਂ ਦੀ ਕਿਵੇਂ ਕਰੀਏ ਪਛਾਣ? ਇਹ ਟ੍ਰਿਕ ਦੱਸੇਗੀ ਦਵਾਈ ਅਸਲੀ ਹੈ ਜਾਂ ਨਕਲੀ

'ਪੁਤਿਨ ਲੋਕਾਂ ਨੂੰ ਮਰਦੇ ਨਹੀਂ ਦੇਖਣਾ ਚਾਹੁੰਦੇ'
ਇੰਟਰਵਿਊ 'ਚ ਜਦੋਂ ਟਰੰਪ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਅਤੇ ਪੁਤਿਨ ਨੇ ਕਿੰਨੀ ਵਾਰ ਗੱਲਬਾਤ ਕੀਤੀ ਸੀ। ਇਸ ਦੇ ਜਵਾਬ 'ਚ ਟਰੰਪ ਨੇ ਕਿਹਾ ਕਿ ਬਿਹਤਰ ਹੋਵੇਗਾ ਜੇਕਰ ਉਹ ਇਸ ਬਾਰੇ ਜ਼ਿਆਦਾ ਕੁਝ ਨਾ ਦੱਸਦੇ ਪਰ ਇਹ ਤੈਅ ਹੈ ਕਿ ਪੁਤਿਨ ਲੋਕਾਂ ਨੂੰ ਮਰਦੇ ਨਹੀਂ ਦੇਖਣਾ ਚਾਹੁੰਦੇ। ਉਹ ਜੰਗ ਵਿੱਚ ਲੋਕਾਂ ਦੇ ਕਤਲਾਂ ਬਾਰੇ ਚਿੰਤਤ ਹੈ। ਟਰੰਪ ਨੇ ਕਿਹਾ ਕਿ ਉੱਥੇ ਜੋ ਲੋਕ ਮਰ ਰਹੇ ਹਨ, ਉਹ ਸਾਡੇ ਅਤੇ ਤੁਹਾਡੇ ਬੱਚਿਆਂ ਵਰਗੇ ਹਨ। ਅਜਿਹੇ 'ਚ ਉਹ ਚਾਹੁੰਦੇ ਹਨ ਕਿ ਇਸ ਤਰ੍ਹਾਂ ਮਰ ਰਹੇ ਲੋਕਾਂ ਨੂੰ ਜਲਦ ਤੋਂ ਜਲਦ ਰੋਕਿਆ ਜਾਵੇ।

'ਬਾਈਡੇਨ ਦੇਸ਼ ਲਈ ਨਮੋਸ਼ੀ ਤੋਂ ਘੱਟ ਨਹੀਂ ਸਨ'
ਇਸ ਦੇ ਨਾਲ ਹੀ ਡੋਨਾਲਡ ਟਰੰਪ ਨੇ ਸਾਬਕਾ ਰਾਸ਼ਟਰਪਤੀ ਜੋਅ ਬਾਈਡੇਨ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਬਾਈਡੇਨ ਸਾਡੇ ਦੇਸ਼ ਲਈ ਕਿਸੇ ਨਮੋਸ਼ੀ ਤੋਂ ਘੱਟ ਨਹੀਂ ਹਨ। ਬਾਈਡੇਨ ਨੇ ਦੇਸ਼ ਲਈ ਸ਼ਰਮਨਾਕ ਸਥਿਤੀ ਪੈਦਾ ਕਰ ਦਿੱਤੀ ਹੈ ਜਿਸ ਨੂੰ ਠੀਕ ਕਰਨ ਵਿੱਚ ਕੁਝ ਸਮਾਂ ਲੱਗੇਗਾ ਅਤੇ ਅਸੀਂ ਵੀ ਅਜਿਹਾ ਹੀ ਕਰ ਰਹੇ ਹਾਂ। ਟਰੰਪ ਨੇ ਕਿਹਾ ਕਿ ਉਨ੍ਹਾਂ ਕੋਲ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੇ ਯੁੱਧ ਨੂੰ ਖਤਮ ਕਰਨ ਦੀ ਠੋਸ ਯੋਜਨਾ ਹੈ। ਉਮੀਦ ਹੈ ਕਿ ਇਹ ਜਲਦੀ ਹੀ ਹੋਵੇਗਾ। ਹਰ ਰੋਜ਼ ਲੋਕ ਮਰ ਰਹੇ ਹਨ। ਟਰੰਪ ਨੇ ਕਿਹਾ ਕਿ ਇਹ ਜੰਗ ਬਹੁਤ ਮਾੜੀ ਹੈ ਅਤੇ ਉਹ ਇਸ ਨੂੰ ਖਤਮ ਕਰਨਾ ਚਾਹੁੰਦੇ ਹਨ।

ਦੂਜੇ ਪਾਸੇ ਜਦੋਂ ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੂੰ ਟਰੰਪ ਦੇ ਬਿਆਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਇਸ ਬਾਰੇ ਕੁਝ ਨਹੀਂ ਪਤਾ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਸੰਚਾਰ ਦੇ ਵੱਖ-ਵੱਖ ਸਾਧਨ ਕੰਮ ਕਰਦੇ ਹਨ। ਬੁਲਾਰੇ ਨੇ ਕਿਹਾ ਕਿ ਉਹ ਨਾ ਤਾਂ ਇਸ ਦੀ ਪੁਸ਼ਟੀ ਕਰ ਸਕਦੇ ਹਨ ਅਤੇ ਨਾ ਹੀ ਇਨਕਾਰ ਕਰ ਸਕਦੇ ਹਨ।

ਇਹ ਵੀ ਪੜ੍ਹੋ : ਅਹਿਮ ਖਬਰ; ਸਾਊਦੀ ਅਰਬ ਨੇ ਭਾਰਤ ਸਣੇ 14 ਦੇਸ਼ਾਂ ਲਈ ਬਦਲੇ ਵੀਜ਼ਾ ਨਿਯਮ

ਜੰਗ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਟਰੰਪ
ਟਰੰਪ ਕਈ ਵਾਰ ਕਹਿ ਚੁੱਕੇ ਹਨ ਕਿ ਉਹ ਯੁੱਧ ਨੂੰ ਖਤਮ ਕਰਨਾ ਚਾਹੁੰਦੇ ਹਨ ਅਤੇ ਉਹ ਇਸ 'ਤੇ ਚਰਚਾ ਕਰਨ ਲਈ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ ਕਰਨਗੇ, ਹਾਲਾਂਕਿ ਦੋਵਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਕਦੋਂ ਹੋਵੇਗੀ, ਇਸ ਬਾਰੇ ਫਿਲਹਾਲ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਰਾਇਟਰਜ਼ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਖਬਰ ਦਿੱਤੀ ਸੀ ਕਿ ਰੂਸ ਸਾਊਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ ਵਿਚ ਦੋਵਾਂ ਦੇਸ਼ਾਂ ਦੇ ਨੇਤਾਵਾਂ ਨੂੰ ਮਿਲਣਾ ਚਾਹੁੰਦਾ ਹੈ, ਪਿਛਲੇ ਸਾਲ 14 ਜੂਨ ਨੂੰ ਪੁਤਿਨ ਨੇ ਜੰਗ ਨੂੰ ਤੁਰੰਤ ਖਤਮ ਕਰਨ ਲਈ ਆਪਣੀਆਂ ਸ਼ਰਤਾਂ ਅੱਗੇ ਰੱਖੀਆਂ ਸਨ, ਜਿਸ ਅਨੁਸਾਰ ਯੂਕਰੇਨ ਨੂੰ ਆਪਣੀਆਂ ਨਾਟੋ ਦੀਆਂ ਇੱਛਾਵਾਂ ਨੂੰ ਛੱਡਣਾ ਹੋਵੇਗਾ ਅਤੇ ਯੂਕਰੇਨ ਦੇ ਚਾਰੇ ਖੇਤਰਾਂ ਤੋਂ ਆਪਣੀਆਂ ਫੌਜਾਂ ਨੂੰ ਵਾਪਸ ਲੈਣਾ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News