‘ਇਬੋਲਾ’ ਵਾਇਰਸ ਦਾ ਕਹਿਰ : ਕਾਂਗੋ ’ਚ 5000 ਤੋਂ ਵੱਧ ਲੋਕਾਂ ਦੀ ਮੌਤ

Sunday, Nov 01, 2026 - 04:44 AM (IST)

‘ਇਬੋਲਾ’ ਵਾਇਰਸ ਦਾ ਕਹਿਰ : ਕਾਂਗੋ ’ਚ 5000 ਤੋਂ ਵੱਧ ਲੋਕਾਂ ਦੀ ਮੌਤ

ਬੁਨੀਆ (ਕਾਂਗੋ) - ਕਾਂਗੋ ਵਿਚ ਇਬੋਲਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਜਾਨਲੇਵਾ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 5000 ਤੋਂ ਪਾਰ ਪਹੁੰਚ ਗਈ ਹੈ, ਜਦਕਿ 10,000 ਤੋਂ ਵੱਧ ਲੋਕ ਇਨਫੈਕਟਿਡ ਹੋ ਚੁੱਕੇ ਹਨ। ਸਰਕਾਰ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 10,351 ਲੋਕ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ, ਜਿਨ੍ਹਾਂ ’ਚੋਂ 5026 ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੀ ਦਰ ਲੱਗਭਗ 50 ਫੀਸਦੀ ਹੈ। ਬੀਮਾਰੀ ਦੇ ਤੇਜ਼ੀ ਨਾਲ ਫੈਲਣ ਨਾਲ ਸਿਹਤ ਮਾਹਰਾਂ ਦੀ ਚਿੰਤਾ ਵਧ ਗਈ ਹੈ। ਉਨ੍ਹਾਂ ਨੂੰ ਖਦਸ਼ਾ ਹੈ ਕਿ ਸਮਾਂ ਰਹਿੰਦੇ ਵਾਇਰਸ ’ਤੇ ਕਾਬੂ ਨਹੀਂ ਪਾਇਆ ਗਿਆ ਤਾਂ ਇਹ ਦੂਜੇ ਅਫ਼ਰੀਕੀ ਦੇਸ਼ਾਂ ’ਚ ਵੀ ਵੱਡੇ ਪੱਧਰ ’ਤੇ ਫੈਲ ਸਕਦਾ ਹੈ।

ਸਿਹਤ ਅਧਿਕਾਰੀਆਂ ਅਨੁਸਾਰ ਬੁੰਦਿਬੁਗਯੋ ਵਾਇਰਸ ਕਾਰਨ ਫੈਲੀ ਇਹ ਬੀਮਾਰੀ ਮਈ ਦੇ ਮੱਧ ’ਚ ਸਾਹਮਣੇ ਆਈ ਸੀ। ਇਸ ਤੋਂ ਬਾਅਦ ਹੀ ਅਧਿਕਾਰੀ ਬੀਮਾਰੀ ਨੂੰ ਰੋਕਣ ਦੇ ਯਤਨ ਕਰ ਰਹੇ ਹਨ, ਪਰ ਲਗਾਤਾਰ ਵਧਦੇ ਮਾਮਲਿਆਂ ਨੇ ਚੁਣੌਤੀ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਸਾਲ 2014 ਤੋਂ 2016 ਦੇ ਵਿਚਾਲੇ ਪੱਛਮੀ ਅਫ਼ਰੀਕਾ ਵਿਚ ਫੈਲੇ ਇਬੋਲਾ ਵਾਇਰਸ ਨੇ ਸਭ ਤੋਂ ਵੱਧ ਤਬਾਹੀ ਮਚਾਈ ਸੀ। ਉਸ ਦੌਰਾਨ ਵੱਖ-ਵੱਖ ਦੇਸ਼ਾਂ ’ਚ 11,000 ਤੋਂ ਵੱਧ ਲੋਕਾਂ ਦੀ ਮੌਤ ਹੋਈ ਸੀ।


author

Inder Prajapati

Content Editor

Related News