ਚੀਨ ''ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ, ਬੀਜਿੰਗ ਬਣਿਆ ਨਵਾਂ ਕੇਂਦਰ

Saturday, Jun 20, 2020 - 01:41 AM (IST)

ਚੀਨ ''ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ, ਬੀਜਿੰਗ ਬਣਿਆ ਨਵਾਂ ਕੇਂਦਰ

ਬੀਜਿੰਗ (ਏਜੰਸੀ)- ਚੀਨ 'ਚ ਇਨ੍ਹੀਂ ਦਿਨੀਂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਹੈ। ਰਾਜਧਾਨੀ ਬੀਜਿੰਗ ਕੋਰੋਨਾ ਦਾ ਨਵਾਂ ਕੇਂਦਰ ਬਣ ਗਈ ਹੈ। ਬੀਜਿੰਗ ਵਿਚ ਕੋਵਿਡ-19 ਦੇ 37 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ 183 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਉਥੇ ਹੀ ਇਸ ਵਿਚਾਲੇ ਕੋਰੋਨਾ ਦੇ ਨਵੇਂ ਮਾਮਲਿਆਂ ਨੂੰ ਲੈ ਕੇ ਚੀਨ ਨੇ ਯੂਰਪ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਹੈ। ਚੀਨ ਨੇ ਸ਼ੱਕ ਜਤਾਉਂਦੇ ਹੋਏ ਕਿਹਾ ਹੈ ਕਿ ਅਜਿਹਾ ਹੋ ਸਕਦਾ ਹੈ ਕਿ ਬੀਜਿੰਗ ਵਿਚ ਨਵੇਂ ਕਲਸਟਰ ਮਾਮਲੇ ਯੂਰਪ ਤੋਂ ਆਏ ਹੋਣ।
ਜ਼ਿਕਰਯੋਗ ਹੈ ਕਿ ਚੀਨ ਦੇ ਵੁਹਾਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਇਸ ਵਾਇਰਸ ਕਾਰਨ ਯੂਰਪ ਤੇ ਅਮਰੀਕਾ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਆਪਣੀ ਜਾਨ ਗੁਆ ਚੁੱਕੇ ਹਨ। ਕੋਰੋਨਾ ਦੇ ਹੁਣ ਤੱਕ ਵਿਸ਼ਵ ਵਿਚ 86,99,141 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 4.59 ਲੋਕ ਆਪਣੀ ਜਾਨ ਗੁੱ ਚੁੱਕੇ ਹਨ। ਫਿਲਹਾਲ ਇਨ੍ਹਾਂ ਵਿਚੋਂ 45 ਲੱਖ ਤੋਂ ਵਧੇਰੇ ਲੋਕ ਸਿਹਤਯਾਬ ਹੋ ਚੁੱਕੇ ਹਨ।


author

Sunny Mehra

Content Editor

Related News