ਸਪੇਨ 'ਚ ਪਾਕਿਸਤਾਨੀ ਡਿਪਲੋਮੈਟ ਦੀ ਸ਼ਰਮਨਾਕ ਹਰਕਤ, ਸਰਕਾਰ ਨੂੰ ਬੁਲਾਉਣਾ ਪਿਆ ਵਾਪਸ

Thursday, Sep 08, 2022 - 06:46 PM (IST)

ਸਪੇਨ 'ਚ ਪਾਕਿਸਤਾਨੀ ਡਿਪਲੋਮੈਟ ਦੀ ਸ਼ਰਮਨਾਕ ਹਰਕਤ, ਸਰਕਾਰ ਨੂੰ ਬੁਲਾਉਣਾ ਪਿਆ ਵਾਪਸ

ਨਵੀਂ ਦਿੱਲੀ - ਸਪੇਨ ਵਿੱਚ ਆਪਣੇ ਡਿਪਲੋਮੈਟ ਮਿਰਜ਼ਾ ਸਲਮਾਨ ਬੇਗ ਕਾਰਨ ਪਾਕਿਸਤਾਨ ਨੂੰ ਪੂਰੀ ਦੁਨੀਆ ਵਿੱਚ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਕਿਸਤਾਨੀ ਡਿਪਲੋਮੈਟ ਮਿਰਜ਼ਾ 'ਤੇ ਇਕ ਮਹਿਲਾ ਕਰਮਚਾਰੀ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਉਸ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦਰਅਸਲ, ਇਸ ਮਹੀਨੇ ਦੀ ਸ਼ੁਰੂਆਤ ਵਿੱਚ ਦੂਤਾਵਾਸ ਵਿੱਚ ਕੰਮ ਕਰਨ ਵਾਲੀ ਇੱਕ ਸਥਾਨਕ ਮਹਿਲਾ ਕਰਮਚਾਰੀ ਨੇ ਪਾਕਿਸਤਾਨੀ ਡਿਪਲੋਮੈਟ ਮਿਰਜ਼ਾ ਸਲਮਾਨ ਬੇਗ 'ਤੇ ਕੰਮ ਵਾਲੀ ਥਾਂ 'ਤੇ ਲਗਾਤਾਰ ਤਿੰਨ ਮਹੀਨੇ ਤੱਕ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਸਪੇਨ ਵਲੋਂ ਇਸ ਮਾਮਲੇ ਵਿਚ ਪਾਕਿਸਤਾਨੀ ਦੂਤਾਵਾਸ ਤੋਂ ਜਵਾਬ ਮੰਗਿਆ ਗਿਆ ਸੀ।

ਇਹ ਵੀ ਪੜ੍ਹੋ : ਲੰਡਨ ਤੋਂ ਚੋਰੀ ਹੋਈ 2.5 ਕਰੋੜ ਰੁਪਏ ਦੀ ਕਾਰ ਪਾਕਿਸਤਾਨ ਦੇ ਬੰਗਲੇ ਤੋਂ ਬਰਾਮਦ

ਪੀੜਤਾ ਨੇ ਸਥਾਨਕ ਅਦਾਲਤ 'ਚ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਂਦੇ ਹੋਏ ਅਪਰਾਧਿਕ ਮਾਮਲਾ ਵੀ ਦਾਇਰ ਕੀਤਾ ਸੀ। ਪੀੜਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਮਿਰਜ਼ਾ ਸਲਮਾਨ ਬੇਗ ਨੇ ਸੋਸ਼ਲ ਮੀਡੀਆ ਰਾਹੀਂ ਉਸ ਦਾ ਸ਼ੋਸ਼ਣ ਵੀ ਕੀਤਾ। ਇਸ ਦੇ ਨਾਲ ਹੀ ਉਸ ਨੇ ਬਾਰਸੀਲੋਨਾ ਸ਼ਹਿਰ ਦੇ ਇੱਕ ਹੋਟਲ ਵਿੱਚ ਬਲਾਤਕਾਰ ਦੀ ਕੋਸ਼ਿਸ਼ ਵੀ ਕੀਤੀ। ਘਟਨਾ ਤੋਂ ਬਾਅਦ ਮਹਿਲਾ ਨੇ ਇਸ ਮਾਮਲੇ 'ਚ ਪਾਕਿਸਤਾਨੀ ਰਾਜਦੂਤ ਸ਼ੁਜਾਤ ਰਾਠੌੜ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ੁਜਾਤ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਮਾਮਲੇ ਨੂੰ ਅਗਲੇਰੀ ਜਾਂਚ ਲਈ ਵਿਦੇਸ਼ ਮੰਤਰਾਲੇ ਨੂੰ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਵੱਲੋਂ ਦੋ ਮੈਂਬਰਾਂ ਦੀ ਟੀਮ ਬਾਰਸੀਲੋਨਾ ਅਤੇ ਮੈਡਰਿਡ ਨੂੰ ਜਾਂਚ ਲਈ ਭੇਜੀ ਗਈ ਸੀ।

ਜਾਂਚ ਤੋਂ ਬਾਅਦ ਵਿਦੇਸ਼ ਮੰਤਰਾਲੇ ਦੀ ਟੀਮ ਨੇ ਵਿਭਾਗ ਨੂੰ ਰਿਪੋਰਟ ਸੌਂਪੀ ਅਤੇ ਉਸ ਦੇ ਆਧਾਰ 'ਤੇ ਵਿਦੇਸ਼ ਵਿਭਾਗ ਨੇ ਮਿਰਜ਼ਾ ਸਲਮਾਨ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਮਿਰਜ਼ਾ ਸਲਮਾਨ ਨੂੰ ਵਾਪਸ ਇਸਲਾਮਾਬਾਦ ਬੁਲਾ ਲਿਆ। ਇਸ ਤੋਂ ਪਹਿਲਾਂ ਮਈ 2022 ਵਿੱਚ ਪਾਕਿਸਤਾਨ ਨੇ ਇਟਲੀ ਵਿੱਚ ਆਪਣੇ ਰਾਜਦੂਤ ਨਦੀਮ ਰਿਆਜ਼ ਨੂੰ ਜਿਨਸੀ ਸ਼ੋਸ਼ਣ ਦਾ ਦੋਸ਼ੀ ਸਾਬਤ ਹੋਣ ਤੋਂ ਬਾਅਦ ਹਟਾ ਦਿੱਤਾ ਸੀ। ਦਰਅਸਲ ਸਾਲ 2018 'ਚ ਨਦੀਮ ਰਿਆਜ਼ 'ਤੇ ਇਟਲੀ 'ਚ ਪਾਕਿਸਤਾਨੀ ਲੜਕੀ ਅਤੇ ਕਰਮਚਾਰੀ ਸਾਇਰਾ ਇਮਾਦ ਅਲੀ ਨੇ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾਇਆ ਸੀ।

ਇਹ ਵੀ ਪੜ੍ਹੋ : ਸਾਈਰਸ ਮਿਸਤਰੀ ਕਾਰ ਹਾਦਸੇ ਸਬੰਧੀ ਜਾਂਚ ਉਪਰੰਤ ਫੋਰੈਂਸਿਕ ਟੀਮ ਦਾ ਬਿਆਨ ਆਇਆ ਸਾਹਮਣੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


author

Harinder Kaur

Content Editor

Related News